ਅੰਮ੍ਰਿਤਸਰ: ਅੰਮ੍ਰਿਤਸਰ ਵਿਖੇ ਵਾਲਮੀਕਿ ਤੀਰਥ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਵਿੱਚ ਮੁੱਖ ਮੰਤਰੀ ਚਰਨਜੀਤ ਚੰਨੀ ਪੁੱਜੇ। ਉੱਥੇ ਉਹ ਪਹਿਲਾਂ ਭਗਵਾਨ ਵਾਲਮੀਕਿ ਮੰਦਰ ਨਤਮਸਤਕ ਹੋਏ ਤੇ ਉਸ ਤੋਂ ਬਾਅਦ ਸਮਾਗਮ ਵਿੱਚ ਪੁੱਜੇ। ਉਨ੍ਹਾਂ ਨਾਲ ਸਮੂਹ ਕਾਂਗਰਸ ਲੀਡਰਸ਼ਿਪ ਵੀ ਮੌਜੂਦ ਸੀ।
ਉੱਥੇ ਹੀ ਚਰਨਜੀਤ ਚੰਨੀ ਨੇ ਲੋਕਾਂ ਨੂੰ ਸੰਬੋਧਨ ਵੀ ਕੀਤਾ ਤੇ ਉਨ੍ਹਾਂ ਨੂੰ ਵੇਖਣ ਲਈ ਹਜ਼ਾਰਾਂ ਦੀ ਗਿਣਤੀ ਸੰਗਤਾਂ ਪੁੱਜੀਆਂ ਸਨ। ਇਸ ਮੌਕੇ ਮੁੱਖ ਮੰਤਰੀ ਵੱਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ, ਪਨੋਰਮਾ ਦਾ ਉਦਘਾਟਨ ਕੀਤਾ। ਇਸ ਮੌਕੇ ਡਾ. ਰਾਜ ਕੁਮਾਰ ਵੇਰਕਾ ਸਮਾਜਿਕ ਨਿਆਂ ਅਤੇ ਘੱਟ ਗਿਣਤੀ ਮੰਤਰੀ ਪੰਜਾਬ ਸਮਾਗਮ ਦੀ ਪ੍ਰਧਾਨਗੀ ਕਰਦੇ ਹਨ।
ਪੰਜਾਬ ਤੇ ਦੇਸ਼ ਦੇ ਲੋਕਾਂ ਨੂੰ ਭਗਵਾਨ ਵਾਲਮੀਕੀ ਅਤੇ ਮੁਬਾਰਕਬਾਦ ਦਿੱਤੀ ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਸਾਡੇ ਮੁੱਖ ਮੰਤਰੀ ਚੰਨੀ ਜੀ ਵਲੋਂ ਵਾਲਮੀਕਿ ਤੀਰਥ ਤੇ ਕਰੋੜਾਂ ਰੁਪਏ ਦੀ ਲਾਗਤ ਨਾਲ ਬਣੇ ਪ੍ਰੋਗਰਾਮਾਂ ਦਾ ਉਦਘਾਟਨ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਚਰਨਜੀਤ ਚੰਨੀ ਨੂੰ ਦਿਖਾ ਦਿੱਤਾ ਕਿ ਕੰਮ ਕਿਸ ਤਰ੍ਹਾਂ ਹੁੰਦੇ ਹਨ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਬਾਰੇ ਕਿਹਾ ਕਿ ਅਸੀਂ ਉਨ੍ਹਾਂ ਨੂੰ ਅਪੀਲ ਕਰਦਿਆਂ ਕਿ ਤੁਸੀਂ ਕਾਂਗਰਸ ਪਾਰਟੀ ਨੂੰ ਰਸਤਾ ਦਿਖਾਓ ਨਵੀਂ ਪਾਰਟੀ ਬਣਾਉਣ ਦਾ ਕੋਈ ਫਾਇਦਾ ਨਹੀਂ ਹੈ। ਉਨ੍ਹਾਂ ਕਿਹਾ ਭਾਜਪਾ ਕਿਸਾਨਾਂ ਦਾ ਕਾਤਲ ਹੈ, ਤੇ ਉਨ੍ਹਾਂ ਨਾਲ ਗੱਠਜੋੜ ਕਰਨ ਦਾ ਕੋਈ ਫ਼ਾਇਦਾ ਨਹੀਂ ਦੋ ਹਜਾਰ ਬਾਈ ਦੀਆਂ ਚੋਣਾਂ ਵਿਚ ਕੈਪਟਨ ਕਾਂਗਰਸ ਪਾਰਟੀ ਦਾ ਸਾਥ ਦੇਣ।
ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿਉਂਕਿ ਕਾਂਗਰਸ ਪਾਰਟੀ ਨੇ ਬੜਾ ਲੰਮਾ ਸਮਾਂ ਉਨ੍ਹਾਂ ਨੂੰ ਇੱਜ਼ਤ ਮਾਣ ਬਖਸ਼ਿਆ ਹੈ। ਉਨ੍ਹਾਂ ਕਿਹਾ ਕਿ ਬੀਜੇਪੀ ਦਾ ਸਾਥ ਦੇਣ ਦਾ ਮਤਲਬ ਹੈ, ਕਿ ਕਿਸਾਨਾਂ ਦੇ ਹਤਿਆਰੇ ਦਾ ਸਾਥ ਦੇਣ ਵਾਲਿਆਂ ਨਾਲ ਸਮਝੌਤਾ ਕਰਨ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਕਾਂਗਰਸ ਪਾਰਟੀ ਦੇ ਪ੍ਰਧਾਨ ਤੇ ਉਹ ਵੀ ਪਾਰਟੀ ਦੇ ਨਾਲ ਹੀ ਹਨ ਤੇ ਜਲਦੀ ਉਹ ਸਾਡੇ ਵਿੱਚ ਹੋਣਗੇ।
ਇਹ ਵੀ ਪੜ੍ਹੋ: ਸਿੰਘੂ ਬਾਰਡਰ ਕਤਲ ਮਾਮਲਾ: ਪੰਜਾਬ ਨੇ ਕੀਤਾ ਐਸ.ਆਈ.ਟੀ ਦਾ ਗਠਨ