ਅੰਮ੍ਰਿਤਸਰ : ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਤੜਕੇ ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁਜੇ।
ਇਸ ਮੌਕ ਮੁੱਖ ਮੰਤਰੀ ਦੇ ਨਾਲ ਉਪ ਮੁੱਖ ਮੰਤਰੀ ਓਪੀ ਸੋਨੀ ਤੇ ਸੁਖਜਿੰਦਰ ਸਿੰਘ ਰੰਧਾਵਾ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਸਥਾਨਕ ਵਿਧਾਇਕ ਰਾਜ ਕੁਮਾਰ ਵੇਰਕਾ ਸਣੇ ਹੋਰ ਕਈ ਆਗੂ ਵੀ ਮੌਜੂਦ ਰਹੇ।
ਮੁੱਖ ਮੰਤਰੀ ਹੋਰਨਾਂ ਮੰਤਰੀਆਂ ਦੇ ਨਾਲ ਪਾਲਕੀ ਸਾਹਿਬ ਦੀ ਸੇਵਾ ਵਿੱਚ ਸ਼ਾਮਲ ਹੋਏ। ਇਥੇ ਉਹ ਨਤਮਸਤਕ ਹੋਏ ਤੇ ਗੁਰੂ ਘਗਰ ਦਾ ਸ਼ੁਕਰਾਨਾ ਅਦਾ ਕੀਤਾ। ਦੱਸਣਯੋਗ ਹੈ ਕਿ ਮੁਖ ਮੰਤਰੀ ਹੋਰਨਾਂ ਮੰਤਰੀਆਂ ਨਾਲ ਦੇਰ ਰਾਤ ਅੰਮ੍ਰਿਤਸਰ ਵਿਖੇ ਪੁੱਜੇ।
ਇਸ ਮੌਕੇ ਉਪ ਮੁੱਖ ਮੰਤਰੀ ਓਪੀ ਸੋਨੀ ਨੇ ਕਿਹਾ ਕਿ ਉਹ ਪਹਿਲਾਂ ਵਾਂਗ ਹੀ ਪੰਜਾਬ ਦੇ ਲੋਕਾਂ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਕਰਦੇ ਰਹਿਣਗੇ। ਹੁਣ ਜੋ ਕੰਮ ਬਾਕੀ ਰਹਿ ਗਏ ਹਨ, ਉਨ੍ਹਾਂ ਕੰਮਾਂ ਨੰ ਪਹਿਲ ਦੇ ਆਧਾਰ 'ਤੇ ਕਰਵਾਇਆ ਜਾਵੇਗਾ। ਉਨ੍ਹਾਂ ਨੇ ਕਾਂਗਰਸ ਪਾਰਟੀ ਦੀ ਹਾਈਕਮਾਨ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਉਹ ਸਮੁੱਚੀ ਟੀਮ ਨਾਲ ਗੁਰੂ ਘਰ ਅਸ਼ੀਰਵਾਦ ਲੈਣ ਪੁੱਜੇ ਹਨ ਤਾਂ ਉਹ ਕਾਂਗਰਸ ਹਾਈਕਮਾਨ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਚੰਗੀ ਤਰ੍ਹਾਂ ਨਿਭਾ ਸਕਣ।
ਦੱਸਣਯੋਗ ਹੈ ਕਿ ਮੁੱਖ ਮੰਤਰੀ ਇਸ ਤੋਂ ਇਲਾਵਾ ਸ੍ਰੀ ਰਾਮਤੀਰਥ, ਜਲ੍ਹਿਆਂਵਾਲੇ ਬਾਗ ਤੇ ਸ੍ਰੀ ਦੁਰਗਿਆਣਾ ਮਦਰ ਵਿਖੇ ਨਤਮਸਤਕ ਹੋਣਗੇ।
ਇਹ ਵੀ ਪੜ੍ਹੋ : ਮੁੱਖ ਮੰਤਰੀ ਚੰਨੀ ਦੀ ਸ਼ਾਹੀ ਸਵਾਰੀ 'ਤੇ ਸਵਾਲ