ਅੰਮ੍ਰਿਤਸਰ: ਪਿਛਲੇ ਦਿਨੀਂ ਬਾਲੀਵੁੱਡ ਅਦਾਕਾਰ ਅਨੁਪਮ ਖੇਰ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਉਚਾਰੇ ਸ਼ਬਦਾਂ ਨੂੰ ਤਰੋੜ ਮਰੋੜ ਕੇ ਆਪਣੇ ਟਵਿੱਟਰ 'ਤੇ ਪਾਇਆ ਸੀ। ਇਸ ਕਾਰਨ ਸਿੱਖ ਕੌਮ ਵਿੱਚ ਰੋਸ ਦੀ ਲਹਿਰ ਫੈਲ ਗਈ। ਅਨੁਪਮ ਖੇਰ ਦੇ ਖ਼ਿਲਾਫ਼ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਵੀ ਸ਼ਿਕਾਇਤ ਪਹੁੰਚ ਚੁੱਕੀ ਹੈ। ਅੰਮ੍ਰਿਤਸਰ ਦੇ ਇੱਕ ਸਮਾਜ ਸੇਵੀ ਪੰਕਜ ਨਾਗਰ ਨੇ ਅਕਾਲ ਤਖ਼ਤ ਸਾਹਿਬ ਤੋਂ ਅਦਾਕਾਰ ਅਨੁਪਮ ਖੇਰ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।
ਸਮਾਜ ਸੇਵਕ ਪੰਕਜ ਨਾਹਰ ਵੱਲੋਂ ਆਪਣੇ ਸਾਥੀਆਂ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਾਮ ਸ੍ਰੀ ਅਕਾਲ ਸਕੱਤਰੇਤ ਵਿਖੇ ਮੰਗ ਪੱਤਰ ਦੇ ਕੇ ਅਦਾਕਰ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ। ਸਮਾਜ ਸੇਵੀ ਪੰਕਜ ਨਾਹਰ ਨੇ ਕਿਹਾ ਕਿ ਅਦਾਕਾਰ ਅਨੁਪਮ ਖੇਰ ਵੱਲੋਂ ਇੱਕ ਆਪਣੇ ਟਵੀਟ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਵੱਲੋਂ ਉਚਾਰੇ ਸ਼ਬਦਾਂ ਨੂੰ ਤੋੜ ਮਰੋੜ ਕੇ ਲਿਖਿਆ ਗਿਆ ਸੀ। ਇਸ ਨਾਲ ਉਨ੍ਹਾਂ ਨੂੰ ਬਹੁਤ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਅਨੁਪਮ ਖੇਰ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
ਤੁਹਾਨੂੰ ਦੱਸ ਦਈਏ ਕਿ ਅਦਾਕਾਰ ਅਨੁਪਮ ਖੇਰ ਨੇ ਭਾਜਪਾ ਆਗੂ ਸੰਬਿਤ ਪਾਤਰਾ ਬਾਰੇ ਲਿਖੇ ਟਵੀਟ ਵਿੱਚ ਗੁਰਬਾਣੀ ਦੀਆਂ ਤੁਕਾਂ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਸੀ। ਹਾਲਾਂਕਿ ਅਨੁਪਮ ਖੇਰ ਨੇ ਇਸ ਮਾਮਲੇ ਵਿੱਚ ਮੁਆਫੀ ਵੀ ਮੰਗ ਲਈ ਹੈ।