ETV Bharat / city

ਬਾਬਾ ਦੀਪ ਸਿੰਘ ਐਜੂਕੇਸ਼ਨ ਸੁਸਾਇਟੀ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦਰਜ ਹੋਈ ਸ਼ਿਕਾਇਤ - ਸ੍ਰੀ ਅਕਾਲ ਤਖ਼ਤ ਸਾਹਿਬ

ਅੰਮ੍ਰਿਤਸਰ 'ਚ ਇੱਕ ਸਿੱਖ ਨੌਜਵਾਨ ਤੇ ਉਸ ਦੇ ਸਾਥੀਆਂ ਨੇ ਸ਼ਹਿਰ 'ਚ ਧੰਨ ਬਾਬਾ ਦੀਪ ਸਿੰਘ ਐਜੂਕੇਸ਼ਨ ਸੁਸਾਇਟੀ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਿਕਾਇਤ ਕੀਤੀ ਹੈ। ਨੌਜਵਾਨ ਦਾ ਕਹਿਣਾ ਹੈ ਕਿ ਉਕਤ ਸੁਸਾਇਟੀ ਦੇ ਪ੍ਰਧਾਨ ਵੱਲੋਂ ਸੰਸਥਾ ਦੇ ਨਾਂਅ 'ਤੇ ਗ਼ਲਤ ਕੰਮ ਕੀਤੇ ਜਾ ਰਹੇ ਹਨ।

ਬਾਬਾ ਦੀਪ ਸਿੰਘ ਐਜੂਕੇਸ਼ਨ ਸੁਸਾਇਟੀ ਵਿਰੁੱਧ ਸ਼ਿਕਾਇਤ

author img

By

Published : Jun 11, 2020, 6:16 PM IST

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇੱਕ ਨੌਜਵਾਨ ਅਤੇ ਉਸ ਦੇ ਸਾਥੀਆਂ ਨੇ ਸ਼ਹਿਰ 'ਚ ਧੰਨ ਬਾਬਾ ਦੀਪ ਸਿੰਘ ਐਜੂਕੇਸ਼ਨ ਸੁਸਾਇਟੀ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਿਕਾਇਤ ਕੀਤੀ ਹੈ। ਇਸ ਬਾਰੇ ਦੱਸਦੇ ਹੋਏ ਸ਼ਿਕਾਇਤ ਕਰਤਾ ਤੇਜਿੰਦਰ ਸਿੰਘ ਨੇ ਕਿਹਾ ਸ਼ਹਿਰ ਦੇ ਰਣਜੀਤ ਸਿੰਘ ਐਵਿਨਿਊ ਵਿੱਚ ਧੰਨ ਬਾਬਾ ਦੀਪ ਸਿੰਘ ਐਜੂਕੇਸ਼ਨ ਸੁਸਾਇਟੀ ਚਲਾਈ ਜਾ ਰਹੀ ਹੈ। ਇਸ ਸੁਸਾਇਟੀ ਦੇ ਪ੍ਰਧਾਨ ਕਮਲਪ੍ਰੀਤ ਤੇ ਉਸ ਦੇ ਸਾਥੀਆਂ ਵੱਲੋਂ ਸੰਸਥਾ ਦੇ ਨਾਂਅ ਉੱਤੇ ਗ਼ਲਤ ਕੰਮ ਕੀਤੇ ਜਾ ਰਹੇ ਹਨ।

ਬਾਬਾ ਦੀਪ ਸਿੰਘ ਐਜੂਕੇਸ਼ਨ ਸੁਸਾਇਟੀ ਵਿਰੁੱਧ ਸ਼ਿਕਾਇਤ

ਤਜਿੰਦਰ ਸਿੰਘ ਨੇ ਦੱਸਿਆ ਕਿ ਸੁਸਾਇਟੀ ਦੇ ਪ੍ਰਧਾਨ ਵੱਲੋਂ ਕਲੈਂਡਰ ਛਪਵਾ ਕੇ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਵੰਡੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸੰਸਥਾ ਵਿੱਚ ਗ਼ਰੀਬ ਬੱਚਿਆਂ ਨੂੰ ਰੱਖ ਕੇ ਉਨ੍ਹਾਂ ਦੇ ਨਾਂਅ ਉੱਤੇ ਲੋਕਾਂ ਤੋਂ ਪੈਸੇ ਇੱਕਠੇ ਕੀਤੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਸੁਸਾਇਟੀ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਵਿੱਚੋਂ ਨਸ਼ੇ ਦੇ ਟੀਕੇ, ਗੋਲੀਆਂ ਤੇ ਹੋਰ ਇਤਰਾਜ਼ਯੋਗ ਸਮੱਗਰੀ ਬਰਾਮਦ ਹੋਈ ਹੈ, ਜਿਸ ਦੇ ਉਨ੍ਹਾਂ ਕੋਲ ਪੁਖ਼ਤਾ ਸਬੂਤ ਹਨ। ਉਨ੍ਹਾਂ ਵੱਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਸੀ ਪਰ ਪੁਲਿਸ ਵੱਲੋਂ ਮੁਲਜ਼ਮਾਂ ਵਿਰੁੱਧ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਇਸ ਲਈ ਉਹ ਆਪਣੇ ਸਾਥੀਆਂ ਨਾਲ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ਼ਿਕਾਇਤ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਅੰਮ੍ਰਿਤਸਰ ਪਹੁੰਚੇ ਹਨ। ਉਨ੍ਹਾਂ ਜਲਦ ਤੋਂ ਜਲਦ ਗ਼ਰੀਬ ਬੱਚਿਆਂ ਨੂੰ ਉਸ ਸੰਸਥਾ ਵਿੱਚੋਂ ਬਾਹਰ ਕੱਢਣ ਤੇ ਉਕਤ ਮੁਲਜ਼ਮਾਂ ਉੱਤੇ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.