ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਸੁਰੱਖਿਆ ਵਾਪਸ ਲੈਣ 'ਤੇ ਇਤਰਾਜ ਜਤਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਸਹੀ ਨਹੀਂ ਹਨ ਅਤੇ ਸਰਕਾਰ ਨੂੰ ਸੁਰੱਖਿਆ ਵਾਪਸ ਨਹੀਂ ਲੈਣੀ ਚਾਹੀਦੀ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਸਰਕਾਰ ਦੇ ਕਾਰਜਕਾਲ 'ਤੇ ਬੋਲਦਿਆ ਕਿਹਾ ਕਿ ਅਜੇ ਥੋੜਾ ਸਮਾਂ ਦੇਣ ਦੀ ਲੋੜ ਹੈ।
ਇਸ ਇਲਾਵਾ ਉਨ੍ਹਾਂ ਵੱਲੋਂ ਕਾਂਗਰਸ ਕਮੇਟੀ ਵਿੱਚ ਚੱਲ ਰਹੇ ਕਾਟੋ ਕਲੇਸ਼ 'ਤੇ ਸੁਖਦੇਵ ਸਿੰਘ ਢੀਂਡਸਾ ਵੱਲੋਂ ਬੋਲਦੇ ਹੋਏ ਕਿਹਾ ਕਿ ਉਹ ਅਸੀਂ ਕਿਸੇ ਪਾਰਟੀ ਵਿੱਚ ਦਖਲਅੰਦਾਜ਼ੀ ਨਹੀਂ ਦੇ ਸਕਦੇ ਪਰ ਜਿਸ ਪਾਰਟੀ ਵਿੱਚ ਅਨੁਸ਼ਾਸਨ ਨਹੀਂ ਹੁੰਦਾ ਉਹ ਪਾਰਟੀ ਕਦੀ ਵੀ ਤਰੱਕੀ ਨਹੀਂ ਕਰ ਸਕਦੀ। ਉੱਥੇ ਹੀ ਬਿਜਲੀ ਦੇ ਮੁੱਦੇ ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹ ਸੁਣਿਆ ਹੈ ਕਿ ਪਾਵਰਕੌਮ ਕਾਫੀ ਘਾਟੇ ਵਿੱਚ ਚੱਲ ਰਹੀ ਹੈ ਅਤੇ ਉਸ ਨੂੰ ਕਰਜ਼ੇ ਨੂੰ ਖ਼ਤਮ ਕਰਨ ਵਾਸਤੇ ਪੰਜਾਬ ਸਰਕਾਰ ਕੀ ਕਰਦੀ ਹੈ ਇਹ ਉਹੀ ਦੱਸ ਸਕਦੇ ਹਨ।
ਸਰਕਾਰ ਦੇ ਰਾਜ-ਕਾਜ 'ਤੇ ਬੋਲਦਿਆ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਚੱਲ ਰਹੀ ਸਰਕਾਰ ਨੂੰ ਸਮਾਂ ਦੇਣ ਦੀ ਜ਼ਰੂਰਤ ਹੈ ਉਸ ਤੋਂ ਬਾਅਦ ਹੀ ਪਤਾ ਲੱਗ ਪਾਵੇਗਾ ਕਿ ਅਜੇ ਤੱਕ ਸਰਕਾਰ ਦਾ ਕਾਰਜਕਾਲ ਕਿੱਦਾਂ ਦਾ ਰਿਹਾ। ਉਨ੍ਹਾਂ ਕਿਹਾ ਕਿ ਇਹ ਬਹੁਤ ਜਲਦੀ ਹੋ ਜਾਵੇਗਾ ਅਗਰ ਇਸ ਉੱਤੇ ਕੋਈ ਵੀ ਕਿੰਤੂ ਪ੍ਰੰਤੂ ਕੀਤੀ ਜਾਂਦੀ ਹੈ। ਸੁਖਦੇਵ ਸਿੰਘ ਢੀਂਡਸਾ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ ਸਨ। ਬੰਦੀ ਸਿੰਘਾਂ ਬਾਰੇ ਉਨ੍ਹਾਂ ਬੋਲਦੇ ਹੋਏ ਕਿਹਾ ਕਿ ਬੰਦੀ ਸਿੰਘਾਂ ਨੂੰ ਰਿਹਾਅ ਕਰਨਾ ਕੇਂਦਰ ਸਰਕਾਰ ਦੇ ਹੱਥ ਵਿੱਚ ਹੈ ਅਤੇ ਕਈ ਲੋਕ ਇਸ ਵਿਚ ਅੜਿੱਕਾ ਅੜਾ ਰਹੇ ਹਨ ਹੁਣ ਵੇਖਣਾ ਹੋਵੇਗਾ ਕਿ ਬੰਦੀ ਸਿੰਘਾਂ ਨੂੰ ਕਦ ਤਕ ਕੇਂਦਰ ਸਰਕਾਰ ਰਿਹਾ ਕਰਦੀ ਹੈ।
ਇਹ ਵੀ ਪੜ੍ਹੋ: ਲੁਧਿਆਣਾ ਮਾਲ 'ਚ ਲੁਕੇ 5 ਗੈਂਗਸਟਰ ਗ੍ਰਿਫਤਾਰ