ਅੰਮ੍ਰਿਤਸਰ: ਪੰਜਾਬ 'ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਟ ਬਣੀ ਸਰਕਾਰ 'ਤੇ ਕਾਂਗਰਸੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਰਾਜਕੁਮਾਰ ਵੇਰਕਾ ਨੇ ਕਟਘਰੇ ਚ ਖੜ੍ਹਾ ਕੀਤਾ ਹੈ। ਆਮ ਆਦਮੀ ਪਾਰਟੀ ਨੂੰ ਉਨ੍ਹਾਂ ਆਰੋਪ ਲਗਾਏ ਹਨ ਕਿ ਉਹ ਪੰਜਾਬ ਨੂੰ ਦਿੱਲੀ ਕੋਲ ਗਿਰਵੀ ਰੱਖ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਦਿੱਲੀ ਦੇ ਦੌਰੇ 'ਤੇ ਹਨ ਅਤੇ ਇਸ ਨੂੰ ਲੈ ਕੇ ਵਿਰੋਧੀ ਧਿਰਾਂ ਲਗਾਤਾਰ ਸੀਐਮ ਨੂੰ ਨਿਸ਼ਾਨੇ ਲੈ ਕਹੀਆਂ ਹਨ।
ਮੁੱਖ ਮੰਤਰੀ ਭਗਵੰਤ ਮਾਨ 'ਤੇ ਸਵਾਲ ਚੁੱਕਦਿਆਂ ਸਾਬਕਾ ਕੈਬਨਿਟ ਮੰਤਰੀ ਡਾ. ਰਾਜਕੁਮਾਰ ਵੇਰਕਾ ਨੇ ਕਿਹਾ ਕਿ ਪੰਜਾਬ ਇੱਕ ਅਣਖ ਵਾਲਾ ਸੂਬਾ ਹੈ ਅਤੇ ਇਸ ਨੂੰ ਗਿਰਵੀ ਨਾ ਰੱਖਿਆ ਜਾਵੇ। ਉਨ੍ਹਾਂ ਨੇ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਦੀ ਬਿੱਲੀ ਥੈਲੇ ਵਿੱਚੋਂ ਬਾਹਰ ਨਿਕਲਣੀ ਸ਼ੁਰੂ ਹੋ ਚੁੱਕੀ ਹੈ ਅਤੇ ਪੰਜਾਬ ਨੂੰ ਦਿੱਲੀ ਦੇ ਹੱਥ ਗਿਰਵੀ ਰੱਖਿਆ ਜਾ ਰਿਹਾ ਹੈ। ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਖਾਸ ਤੌਰ ਤੇ ਭਗਵੰਤ ਮਾਨ ਨੂੰ ਇਸ ਤੇ ਜ਼ਰੂਰ ਸੋਚਣਾ ਚਾਹੀਦਾ ਹੈ ਅਤੇ ਪੰਜਾਬ ਦੇ ਲੋਕਾਂ ਦੇ ਲਈ ਆਪਣੀ ਆਵਾਜ਼ ਚੁੱਕਣੀ ਚਾਹੀਦੀ ਹੈ।
ਇਹ ਵੀ ਪੜ੍ਹੋ: ਮਜੀਠੀਆ ਦੀ ਪਟੀਸ਼ਨ ’ਤੇ ਅੱਜ ਸੁਪਰੀਮ ਕੋਰਟ ’ਚ ਸੁਣਵਾਈ