ਅੰਮ੍ਰਿਤਸਰ: ਤਾਮਿਲਨਾਡੂ ਦੇ ਵੈਲੋਰ ਦੀ ਇੱਕ ਬੀੜੀ (Beedi) ਫੈਕਟਰੀ ਵੱਲੋਂ ਬੀੜੀ ਦੇ ਬੰਡਲ (Bundle of beedi) ’ਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਤਸਵੀਰ ਲਗਾਉਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਅਕਾਲ ਤਖਤ ਸਾਹਿਬ (Sri Akal Takhat Sahib) ਦੇ ਜਥੇਦਾਰ ਨੇ ਸਖ਼ਤ ਨਿੰਦਾ ਕੀਤੀ ਹੈ। ਸ੍ਰੀ ਅਕਾਲ ਤਖਤ ਸਾਹਿਬ (Sri Akal Takhat Sahib) ਦੇ ਜਥੇਦਾਰ ਨੇ ਇਸ ਨੂੰ ਲੈ ਕੇ ਕਾਰਵਾਈ ਕਰਦਿਆਂ ਸਬੰਧਿਤ ਫੈਕਟਰੀ ਨੂੰ ਪੱਤਰ ਲਿਖ ਕੇ ਤਸਵੀਰ ਹਟਾਉਣ ਅਤੇ ਮੁਆਫ਼ੀ ਮੰਗਣ ਲਈ ਕਿਹਾ ਹੈ। ਦੱਸਣਯੋਗ ਹੈ ਕਿ ਸੋਸ਼ਲ ਮੀਡੀਆ ’ਤੇ ਸਾਹਮਣੇ ਆਈ ਇੱਕ ਵੀਡੀਓ ਵਿੱਚ ਗੁਰੂਤਾਜ ਨਾਂ ਦੇ ਬੀੜੀ (Beedi) ਦੇ ਬੰਡਲ ’ਤੇ ਗੁਰੂ ਸਾਹਿਬ ਦੀ ਤਸਵੀਰ ਲਗਾਈ ਗਈ ਹੈ। ਇਹ ਫੈਕਟਰੀ ਤਾਮਿਲਨਾਡੂ ਦੇ ਵੈਲੋਰ ਨਾਲ ਸਬੰਧਤ ਹੈ।
ਇਹ ਵੀ ਪੜੋ: Tree Care: ਰੁੱਖਾਂ ਦੀ ਦੇਖਭਾਲ ਤੇ ਸਾਂਭ ਸੰਭਾਲ ਨੂੰ ਲੈ ਕੇ ਵਣ ਵਿਭਾਗ ਤੇ ਰੁੱਖਾਂ ਦੇ ਰਾਖੇ ਆਹਮੋ-ਸਾਹਮਣੇ
ਸ੍ਰੀ ਅਕਾਲ ਤਖਤ ਸਾਹਿਬ (Sri Akal Takhat Sahib) ਦੇ ਜਥੇਦਾਰ ਨੇ ਬੀੜੀ (Beedi) ਫੈਕਟਰੀ ਵੱਲੋਂ ਕੀਤੀ ਗਈ ਇਸ ਘਟੀਆ ਹਰਕਤ ਦੀ ਸਖ਼ਤ ਨਿੰਦਾ ਕਰਦਿਆਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਆਖਿਆ ਕਿ ਇਹ ਬੇਹੱਦ ਦੁਖਦਾਈ ਹੈ ਕਿ ਗੁਰੂ ਸਾਹਿਬ ਦੀ ਤਸਵੀਰ ਨੂੰ ਵਿਵਰਜਿਤ ਤੰਬਾਕੂ (ਬੀੜੀ) ਦੇ ਪੈਕਟ ’ਤੇ ਵਰਤਿਆ ਗਿਆ ਹੈ। ਇਹ ਕਿਸੇ ਸ਼ਰਾਰਤੀ ਦਿਮਾਗ ਦੀ ਸੋਚੀ ਸਮਝੀ ਚਾਲ ਹੈ। ਉਨ੍ਹਾਂ ਆਖਿਆ ਕਿ ਅਜਿਹੀਆਂ ਕਾਰਵਾਈਆਂ ਕਰਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਜਾਣਬੁਝ ਕੇ ਸੱਟ ਮਾਰੀ ਜਾਂਦੀ ਹੈ।
ਇਹ ਵੀ ਪੜੋ: National Award: ਗੁਰਦਾਸਪੁਰ ਦੀ ਪੰਚਾਇਤ ਛੀਨਾ ਨੂੰ ਫਿਰ ਮਿਲਿਆ ਨੈਸ਼ਨਲ ਐਵਾਰਡ