ਅੰਮ੍ਰਿਤਸਰ: ਪੰਜਾਬ ਵਿੱਚ ਲਗਾਤਾਰ ਹੀ ਸਿੱਖ ਕੌਮ ਨੂੰ ਲੈ ਕੇ ਬਹੁਤ ਸਾਰੇ ਵਿਵਾਦ ਹੁਣ ਛਿੜਦੇ ਹੋਏ ਨਜ਼ਰ ਆ ਰਹੇ ਹਨ। ਉੱਥੇ ਹੀ ਪਟਿਆਲਾ ਹਿੰਸਾ ਮਾਮਲੇ ਤੋਂ ਬਾਅਦ ਲਗਾਤਾਰ ਹੀ ਸਿੱਖ ਕੌਮ ਉੱਤੇ ਫਿਰ ਤੋਂ ਸਵਾਲ ਚੁੱਕੇ ਜਾ ਰਹੇ ਹਨ। ਜਿਸ ਤੋਂ ਬਾਅਦ ਹੁਣ ਭਾਰਤ ਸਰਕਾਰ ਵੱਲੋਂ ਵੀ 1947 ਤੋਂ ਬਾਅਦ ਸਿੱਖ ਨੈਸ਼ਨੈਲਿਟੀ ਮਨਿਓਰਿਟੀ ਨੂੰ ਦੂਰ ਕਰਨ ਦੇ ਦੋਸ਼ ਲਾਏ ਜਾ ਰਹੇ ਹਨ।
ਉੱਥੇ ਹੀ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇਲਜ਼ਾਮ ਲਾਉਂਦੇ ਹੋਏ ਕਿਹਾ ਗਿਆ ਕਿ ਭਾਰਤ ਸਰਕਾਰ ਵੱਲੋਂ 1947 ਵਿੱਚ ਨੈਸ਼ਨੈਲਿਟੀ ਮਨਿਓਰਿਟੀ ਦੇ ਰੂਪ ਵਿੱਚ ਜੋ ਸਿੱਖਾਂ ਨੂੰ ਮਿਲਿਆ ਸੀ ਉਸ ਨੂੰ ਕੇਂਦਰ ਸਰਕਾਰ ਵੱਲੋਂ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਜਿਸ ਨੂੰ ਦੇਖਦੇ ਹੋਏ ਸਿੱਖਾਂ ਵਿੱਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਦੂਜੇ ਪਾਸੇ ਉਨ੍ਹਾਂ ਦਾ ਕਹਿਣਾ ਹੈ ਕਿ ਰਾਜਸਥਾਨ ਵਿੱਚ 11 ਜੀ ਨਾਮਕ ਸੰਸਥਾ ਵੱਲੋਂ ਲਗਾਤਾਰ ਹੀ ਸਿੱਖਾਂ ਦੇ ਉੱਤੇ ਨਾਜਾਇਜ਼ ਮਾਮਲੇ ਦਰਜ ਕਰਵਾਏ ਜਾ ਰਹੇ ਹਨ ਅਤੇ ਬਾਰ-ਬਾਰ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਕੋਰਟ ਵਿੱਚ ਪੇਸ਼ ਹੋਣ ਵਾਸਤੇ ਕਿਹਾ ਜਾ ਰਿਹਾ ਹੈ। ਉੱਥੇ ਉਨ੍ਹਾਂ ਨੇ ਕਿਹਾ ਕਿ ਹੱਦ ਉਸ ਵੇਲੇ ਹੋ ਗਈ ਜਦੋਂ ਨਗਰ ਕੀਰਤਨ ਵਿੱਚ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ ਦੀ ਤਸਵੀਰ ਲੱਗੀ ਨੂੰ ਦੇਖਣ ਤੋਂ ਬਾਅਦ 11 ਜੀ ਸੰਸਥਾ ਵੱਲੋਂ ਫੋਟੋ ਲਾਉਣ ਨੂੰ ਲੈ ਕੇ ਬੋਰਡ ਵਿੱਚ ਕੇਸ ਕਰ ਦਿੱਤਾ ਗਿਆ। ਉੱਥੇ ਹੀ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਇਹ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਕਿਉਂਕਿ ਸਿੱਖ ਕੌਮ ਸੰਤ ਜਰਨੈਲ ਸਿੰਘ ਖ਼ਾਲਸਾ ਨੂੰ ਆਪਣਾ ਆਦਰਸ਼ ਮੰਨਦੀ ਹੈ ਅਤੇ ਇਸ ਲਈ ਅਸੀਂ ਕੋਰਟ ਨੂੰ ਵੀ ਜਵਾਬ ਦੇਵਾਂਗੇ।
ਜ਼ਿਕਰਯੋਗ ਹੈ ਕਿ ਸਿੱਖ ਕੌਮ ਦੇ ਨਾਲ ਜੁੜੇ ਮਸਲਿਆਂ ਨੂੰ ਲੈ ਕੇ ਲਗਾਤਾਰ ਹੀ ਹੁਣ ਸਿਆਸਤ ਇੱਕ ਵਾਰ ਫਿਰ ਤੋਂ ਪੰਜਾਬ ਵਿੱਚ ਭਖਦੀ ਹੋਈ ਨਜ਼ਰ ਆ ਰਹੀ ਹੈ। ਉੱਥੇ ਹੀ ਬੀਤੇ ਦਿਨ ਪਟਿਆਲਾ ਵਿੱਚ ਹੋਈ ਘਟਨਾ ਤੋਂ ਬਾਅਦ ਅਤੇ ਹਿਮਾਚਲ ਵਿੱਚ ਖ਼ਾਲਿਸਤਾਨ ਜ਼ਿੰਦਾਬਾਦ ਨਾਅਰੇ ਲਿਖਣ ਤੋਂ ਬਾਅਦ ਇੱਕ ਵਾਰ ਫਿਰ ਤੋਂ ਲੋਕ ਸਿੱਖਾਂ ਨੂੰ ਇੱਕ ਵੱਖਰੇ ਹੀ ਰੂਪ ਵਿੱਚ ਵੇਖਦੇ ਹੋਏ ਨਜ਼ਰ ਆ ਰਹੇ ਹਨ। ਉੱਥੇ ਹੀ ਦੂਜੇ ਪਾਸੇ ਹੁਣ ਰਾਜਸਥਾਨ ਵਿੱਚ ਸੰਤ ਜਰਨੈਲ ਸਿੰਘ ਖਾਲਸਾ ਦੀ ਤਸਵੀਰ ਲੱਗੀ ਵੇਖਣ ਤੋਂ ਬਾਅਦ ਰਾਜਸਥਾਨ ਵਿਚ ਮੌਜੂਦ 11ਜੀ ਸੰਸਥਾ ਵੱਲੋਂ ਮਾਮਲਾ ਦਰਜ ਕਰਵਾਇਆ ਗਿਆ ਹੈ। ਜਿਸ ਦਾ ਹੁਣ ਜਥੇਦਾਰ ਸ੍ਰੀ ਅਕਾਲ ਤਖ਼ਤ ਨੇ ਵੀ ਜਵਾਬ ਦਿੱਤਾ ਗਿਆ ਹੈ ਹੁਣ ਦੇਖਣਾ ਹੋਵੇਗਾ ਕਿ ਜੇ ਕੇਂਦਰ ਸਰਕਾਰ ਅਤੇ ਰਾਜਸਥਾਨ ਸਰਕਾਰ ਇਸੇ ਤਰ੍ਹਾਂ ਦੇ ਹੀ ਰੋਲ ਅਦਾ ਕਰਦੀ ਰਹੇਗੀ ਤਾਂ ਸਿੱਖਾਂ ਲਈ ਕੌਣ ਆਵਾਜ਼ ਚੁੱਕੇਗਾ।
ਇਹ ਵੀ ਪੜ੍ਹੋ : SFJ ਦੇ ਪੰਨੂ ਨੇ ਕਰਵਾਇਆ ਮੁਹਾਲੀ ਅਟੈਕ !, ਆਡੀਓ ਹੋਈ ਵਾਇਰਲ