ਅੰਮ੍ਰਿਤਸਰ: ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜਿਥੇ ਸਰਕਾਰ ਅਤੇ ਐਨ.ਜੀ.ਓ ਆਪਣਾ ਫਰਜ਼ ਨਿਭਾਉਂਦਿਆਂ ਵੱਖ-ਵੱਖ ਉਪਰਾਲੇ ਕਰ ਰਹੀਆਂ ਹਨ। ਉਥੇ ਹੀ ਅੰਮ੍ਰਿਤਸਰ ਦੇ ਦਸ਼ਮੇਸ਼ ਐਵੀਨਿਊ ਦੇ ਪਬਲਿਕ ਸਕੂਲ 'ਚ ਬਰਕਤ ਵੈਲਫੇਅਰ ਸੁਸਾਇਟੀ ਵਲੋਂ ਕੋਰੋਨਾ ਵੈਕਸੀਨੇਸ਼ਨ ਕੈਂਪ ਦਾ ਆਜੋਜਨ ਕੀਤਾ ਗਿਆ। ਇਸ ਕੈਂਪ ਦੌਰਾਨ 150 ਦੇ ਕਰੀਬ ਲੋਕਾਂ ਨੂੰ ਕੋਵਿਡ ਵੈਕਸੀਨ ਦੀ ਪਹਿਲੀ ਡੋਜ ਲਗਾਈ ਗਈ। ਸਮਾਜਸੇਵੀ ਸੰਸਥਾ ਦੇ ਪ੍ਰਧਾਨ ਰਣਦੀਪ ਸਿੰਘ ਕੋਹਲੀ ਵੱਲੋਂ ਵੈਕਸੀਨ ਲਗਵਾਉਣ ਆਏ ਲੋਕਾਂ ਨੂੰ ਇੱਕ-ਇੱਕ ਬੂਟਾ ਦੇਕੇ ਵਾਤਾਵਰਨ ਨੂੰ ਸ਼ੁੱਧ ਰੱਖਣ ਦਾ ਸੰਦੇਸ਼ ਵੀ ਦਿੱਤਾ।
ਇਸ ਮੌਕੇ ਗੱਲਬਾਤ ਕਰਦਿਆਂ ਸੰਸਥਾ ਦੇ ਪ੍ਰਧਾਨ ਰਣਦੀਪ ਸਿੰਘ ਕੋਹਲੀ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਵੱਲੋਂ ਸਮਾਜ ਹਿੱਤ 'ਚ ਬੀਤੇ ਕਈ ਸਾਲਾਂ ਤੋਂ ਕਾਰਜਸ਼ੀਲ ਕੰਮ ਕੀਤੇ ਜਾ ਰਹੇ ਹਨ। ਜਿਸਦੇ ਚੱਲਦਿਆਂ ਇਹ ਕੋਰੋਨਾ ਵੈਕਸੀਨੇਸ਼ਨ ਕੈਂਪ ਵੀ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜਿਥੇ ਇਹ ਵੈਕਸੀਨ ਲਗਾਈ ਜਾ ਰਹੀ ਹੈ, ਉਥੇ ਹੀ ਸਿਹਤ ਸੰਭਾਲ ਸਬੰਧੀ ਹਦਾਇਤਾਂ ਵੀ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸੰਸਥਾ ਵਲੋਂ ਵੈਕਸੀਨ ਲਗਵਾਉਣ ਆਏ ਲੋਕਾਂ ਨੂੰ ਪੌਦਾ ਵੀ ਦਿੱਤਾ ਜਾ ਰਿਹਾ ਹੈ ਤਾਂ ਜੋ ਲੋਕ ਵਾਤਾਵਰਣ ਪ੍ਰਤੀ ਜਾਗਰੂਕ ਹੋਣ ਅਤੇ ਇਸ ਨੂੰ ਸ਼ੁੱਧ ਰੱਖਣ।
ਇਹ ਵੀ ਪੜ੍ਹੋ:ਐਨ.ਆਈ.ਏ ਵਲੋਂ ਗੈਂਗਸਟਰ ਰਿੰਕੂ ਬੀਹਲਾ ਦੇ ਘਰ ਛਾਪਾ, ਪਰਿਵਾਰ ਤੋਂ ਪੁੱਛਗਿੱਛ, ਘਰ ਦੀ ਤਲਾਸ਼ੀ