ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਗੁਰੂ ਅਰਜਨ ਦੇਵ ਜੀ (Guru Arjan Dev Ji) ਦੇ ਸ਼ਹੀਦੀ ਸਮਾਗਮ ਨੂੰ ਲੈ ਕੇ ਪਾਕਿਸਤਾਨ ਜਾਣ ਵਾਲੇ ਜਥੇ ’ਤੇ ਰੋਕ ਲਗਾਉਣ ਨੂੰ ਲੈ ਕੇ ਕਿਹਾ ਕਿ ਜੇਕਰ ਕੋਰੋਨਾ ਵਾਇਰਸ (Corona virus) ਦੇ ਚਲਦਿਆਂ ਪਾਕਿਸਤਾਨ ਵੱਲੋਂ ਸਾਡੇ ਜਥੇ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ ਤਾਂ ਉਹ ਉਨ੍ਹਾਂ ਦੇ ਆਪਣੇ ਦੇਸ਼ (Pakistan government) ਦਾ ਮਸਲਾ ਹੈ। ਉੱਥੇ ਉਨ੍ਹਾਂ ਨੇ ਕਿਹਾ ਕਿ ਹਮੇਸ਼ਾ ਹੀ ਸਿੱਖ ਜਥਾ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨ ਕਰਨ, ਗੁਰਪੁਰਬ ਅਤੇ ਸ਼ਹੀਦੀ ਪੁਰਵ ਮਨਾਉਣ ਲਈ ਜਾਂਦਾ ਹੈ ਜਿਸ ਲਈ ਸਰਕਾਰਾਂ ਫੈਸਲਾ ਕਰਦੀਆਂ ਹਨ।
ਇਹ ਵੀ ਪੜੋ: viral video:ਪੁਲਿਸ ਮੁਲਾਜ਼ਮ ਦੇ ਸ਼ਰਾਬੀ ਹੋਣ ਦੇ ਮਾਮਲੇ ਚ ਵੱਡਾ ਖੁਲਾਸਾ !
ਉਥੇ ਉਨ੍ਹਾਂ ਨੇ ਕਿਹਾ ਕਿ 6 ਜੂਨ ਵਾਲੇ ਦਿਨ ਘੱਲੂਘਾਰੇ (Operation Blue Star) ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਤਾਂ ਪੁਖਤਾ ਪ੍ਰਬੰਧ ਕਰ ਦਿੱਤੇ ਗਏ ਹਨ, ਪਰ ਐੱਸਜੀਪੀਸੀ ਵੱਲੋਂ ਵੀ ਕਿਸੇ ਵੀ ਵਿਅਕਤੀ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ (Sri Darbar Sahib) ਅਤੇ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਜਾ ਕੇ ਅਰਦਾਸ ਕਰਨ ਤੋਂ ਰੋਕਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਹਰੇਕ ਸ਼ਰਧਾਲੂ ਦੀ ਆਸਥਾ ਹੈ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ (Sri Darbar Sahib) ਆ ਕੇ ਅਰਦਾਸ ਕਰ ਸਕਦਾ ਹੈ ਤੇ ਆਪਣੇ ਸ਼ਹੀਦਾਂ ਨੂੰ ਪ੍ਰਣਾਮ ਕਰ ਸਕਦਾ ਹੈ ਇਸ ਲਈ ਕਿਸੇ ਨੂੰ ਵੀ ਮਨਾਹੀ ਨਹੀਂ ਹੈ।