ਅੰਮ੍ਰਿਤਸਰ: ਅੱਜ ਸਿੱਖ ਕੌਮ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਵੱਡੀ ਗਿਣਤੀ 'ਚ ਸੰਗਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜ ਰਹੀ ਹੈ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਕੀਤੀ ਗਈ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਵੱਲੋਂ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦੀਪਮਾਲਾ ਕੀਤੀ ਗਈ ਸੀ। ਇਸ ਮੌਕੇ ਸ਼ਾਮ ਦੀ ਅਰਦਾਸ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਤਿਸ਼ਬਾਜ਼ੀ ਵੀ ਕੀਤੀ ਗਈ।
ਇਸ ਦੌਰਾਨ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ, ਜਿਸ ’ਚ ਵੱਡੀ ਗਿਣਤੀ ’ਚ ਸੰਗਤਾਂ ਨੇ ਗੁਰਬਾਣੀ ਦਾ ਜਾਪ ਕਰਦਿਆਂ ਸ਼ਮੂਲੀਅਤ ਕੀਤੀ।ਗੁਰੂ ਸਹਿਬਾਨਾਂ ਨੂੰ ਸਜਦਾ ਕਰਦੇ ਹੋਏ ਹਰ ਇੱਕ ਵਿਅਕਤੀ ਵੱਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਐਸਜੀਪੀਸੀ ਵੱਲੋਂ ਸੰਗਤਾਂ ਲਈ ਪੁਖ਼ਤਾ ਪ੍ਰਬੰਦ ਕੀਤੇ ਗਏ ਸਨ।
ਪ੍ਰਬੰਧਕ ਕਮੇਟੀ ਵੱਲੋਂ ਜੋ ਪ੍ਰਬੰਧ ਕੀਤੇ ਗਏ ਨੇ ਉਹ ਪੁਖਤਾ ਨੇ ਅਤੇ ਅਸੀਂ ਬੜੀ ਨਿਮਰਤਾ ਦੇ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਹਾਂ ਅਤੇ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਨਤਮਸਤਕ ਹੋਣ ਪੁੱਜੇ ਸ਼ਰਧਾਲੂਆਂ ਨੇ ਦੱਸਿਆ ਕਿ ਦੀਪਮਾਲਾ ਦਾ ਅਲੌਕਿਕ ਦ੍ਰਿਸ਼ ਵੇਖ ਕੇ ਉਹ ਬੇਹਦ ਖੁਸ਼ ਹਨ।
ਇਹ ਵੀ ਪੜ੍ਹੋ : ਕਰਤਾਰਪੁਰ ਲਾਂਘੇ ਦੇ ਸੀਈਓ ਦਾ ਭਖਿਆ ਮਾਮਲਾ: ਬੀਬੀ ਜਗੀਰ ਕੌਰ ਨੇ ਪਾਕਿ ਸਰਕਾਰ ਨੂੰ ਲਿਆ ਆੜੇ ਹੱਥੀਂ