ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਾਹਿਬ (golden temple Amritsar) ਵਿਖੇ ਬੇਅਦਬੀ (desecrate Golden Temple) ਦੀ ਘਟਨਾ ਤੋਂ ਬਾਅਦ ਐਸਜੀਪੀਸੀ ਵੱਲੋਂ ਪਸ਼ਚਾਤਾਪ ਲਈ ਸ੍ਰੀ ਅਖੰਡ ਪਾਠ ਸਾਹਿਬ ਪਾਠ ਆਰੰਭ ਕਰਵਾਇਆ ਗਿਆ, ਜਿਹਨਾਂ ਨੇ ਭੋਗ 21 ਦਸੰਬਰ ਨੂੰ ਪਾਏ ਜਾਣਗੇ।
ਇਹ ਵੀ ਪੜੋ: ਸ੍ਰੀ ਹਰਿਮੰਦਰ ਸਾਹਿਬ ਬੇਅਦਬੀ ਮਾਮਲਾ: ਉੱਪ ਮੁੱਖ ਮੰਤਰੀ ਰੰਧਾਵਾ ਨੇ ਅਧਿਕਾਰੀਆਂ ਨਾਲ ਕੀਤੀ ਬੈਠਕ
ਇਸ ਮੌਕੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ, ਜਿਸ ਕਾਰਨ ਸਿੱਖ ਜਗਤ ਵਿੱਚ ਰੋਸ ਹੈ। ਉਹਨਾਂ ਨੇ ਕਿਹਾ ਕਿ ਬੇਅਦਬੀ (desecrate Golden Temple) ਦੀ ਘਟਨਾ ਤੋਂ ਬਾਅਦ ਐਸਜੀਪੀਸੀ ਵੱਲੋਂ ਪਸ਼ਚਾਤਾਪ ਲਈ ਸ੍ਰੀ ਅਖੰਡ ਪਾਠ ਸਾਹਿਬ ਪਾਠ ਆਰੰਭ ਕਰਵਾਏ ਗਏ ਹਨ। ਧਾਮੀ ਨੇ ਕਿਹਾ ਕਿ ਇਹ ਸੋਚੀ ਸਮਝੀ ਸਾਜਿਸ਼ ਤਹਿਤ ਕੀਤਾ ਗਿਆ ਹੈ, ਜਿਸ ਦੀ ਜਾਂਚ ਕਰ ਜਲਦ ਤੋਂ ਜਲਦ ਪਤਾ ਲਗਾ ਲਿਆ ਜਾਵੇਗਾ ਕਿ ਇਸ ਪਿੱਛੇ ਕਿਸ ਦਾ ਹੱਥ ਹੈ।
ਇਹ ਵੀ ਪੜੋ: ਸ੍ਰੀ ਹਰਿਮੰਦਰ ਸਾਹਿਬ ਬੇਅਦਬੀ ਮਾਮਲਾ: ਸਿੱਖ ਜਗਤ ’ਚ ਰੋਸ, ਸੁਰੱਖਿਆ ’ਚ ਵਾਧਾ
ਧਾਮੀ ਨੇ ਕਿਹਾ ਕਿ ਕਈ ਤਾਕਤਾਂ ਪੰਜਾਬ ਨੂੰ ਕਮਜੋਰ ਕਰਨ ਦੀ ਕੋਸ਼ਿਸ਼ ਕਰਨਾ ਚਾਹੁੰਦੀਆਂ ਹਨ, ਜੋ ਅਸੀਂ ਹੋਣ ਨਹੀਂ ਦੇਵਾਂਗੇ। ਉਹਨਾਂ ਨੇ ਕਿਹਾ ਕਿ ਪੰਜਾਬ ਵਿੱਚ ਚੋਣਾਂ ਆ ਰਹੀਆਂ ਹਨ ਜਿਸ ਕਾਰਨ ਏਜੰਸੀਆਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ।
ਇਹ ਵੀ ਪੜੋ: ਬੇਅਦਬੀ ਕਰਨ ਦੀ ਕੋਸ਼ਿਸ਼ 'ਤੇ ਵੱਖ ਵੱਖ ਰਾਜਨੀਤੀ ਆਗੂਆਂ ਨੇ ਕੀਤੀ ਸਖ਼ਤ ਨਿੰਦਾ