ETV Bharat / city

ਸ੍ਰੀ ਹਰਿਮੰਦਰ ਸਾਹਿਬ ਬੇਅਦਬੀ ਮਾਮਲਾ: ਦੋਸ਼ੀ ਦਾ ਹੋਇਆ ਪੋਸਟਮਾਰਟਮ - ਮੁਸਤੈਦੀ ਨਾਲ ਜਾਂਚ ਕੀਤੀ ਜਾ ਰਹੀ

ਸੱਚਖੰਡ ਬੇਅਦਬੀ ਕਾਂਡ ਦੇ ਦੋਸ਼ੀ ਦਾ ਪੋਸਟਮਾਰਟਮ ਕਰ ਦਿੱਤਾ ਗਿਆ ਹੈ। ਏਡੀਸੀਪੀ ਹਰਪਾਲ ਸਿੰਘ ਨੇ ਕਿਹਾ ਕਿ ਇਹ ਸਿੱਖ ਪੰਥ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ ਕਿਉਂਕਿ ਚੋਣਾਂ ਵੀ ਨੇੜੇ ਆ ਰਹੀਆਂ ਹਨ ਤੇ ਰਾਜਨੀਤਿਕ ਪਾਰਟੀਆਂ ਵੀ ਇਹੋ ਜਿਹੇ ਕੰਮ ਕਰਵਾ ਸਕਦੀਆਂ ਹਨ ਤੇ ਸਰਕਾਰ ਨੂੰ ਚਾਹੀਦਾ ਹੈ ਕਿ ਏਜੰਸੀਆਂ ਨੂੰ ਅਲਰਟ ’ਤੇ ਰੱਖੇ।

ਬੇਅਦਬੀ ਕਾਂਡ ਦੇ ਦੋਸ਼ੀ ਦਾ ਹੋਇਆ ਪੋਸਟਮਾਰਟਮ
ਬੇਅਦਬੀ ਕਾਂਡ ਦੇ ਦੋਸ਼ੀ ਦਾ ਹੋਇਆ ਪੋਸਟਮਾਰਟਮ
author img

By

Published : Dec 22, 2021, 6:10 PM IST

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਘਟਨਾ ਦੇ ਦੋਸ਼ੀ ਦਾ ਤਕਰੀਬਨ 72 ਘੰਟਿਆਂ ਬਾਅਦ ਪੋਸਟਮਾਰਟਮ ਕਰ ਦਿੱਤਾ ਗਿਆ ਹੈ। ਉਸ ਦੀ ਡੀਐਨਏ ਜਾਂਚ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਚ ਮਾਹਿਰ ਡਾਕਟਰਾਂ ਦੇ ਬੋਰਡ ਵੱਲੋਂ ਕੀਤੀ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਦੇ ਏਡੀਸੀਪੀ ਹਰਪਾਲ ਸਿੰਘ ਨੇ ਦੱਸਿਆ ਕਿ ਮਾਹਿਰ ਡਾਕਟਰਾਂ ਵੱਲੋਂ ਕੀਤੇ ਗਏ ਪੋਸਟਮਾਰਟਮ ਵਿਚ ਕੋਈ ਖਾਸ ਗੱਲ ਸਾਹਮਣੇ ਨਹੀਂ ਆਈ ਹੈ। ਜਿਸਦੇ ਚੱਲਦੇ ਡੀਐਨਏ ਦੀ ਜਾਂਚ ਤੋਂ ਕੁਝ ਤੱਥ ਸਾਹਮਣੇ ਆਉਣ ਦੀ ਉਮੀਦ ਹੈ ਅਤੇ ਹੁਣ ਇਸਦਾ ਸ਼ਿਵਪੁਰੀ ਵਿਖੇ ਸਸਕਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਪੂਰੀ ਮੁਸਤੈਦੀ ਨਾਲ ਜਾਂਚ ਕੀਤੀ ਜਾ ਰਹੀ ਹੈ, ਜਲਦ ਹੀ ਸਾਨੂੰ ਕਾਮਯਾਬੀ ਮਿਲੇਗੀ।

ਬੇਅਦਬੀ ਕਾਂਡ ਦੇ ਦੋਸ਼ੀ ਦਾ ਹੋਇਆ ਪੋਸਟਮਾਰਟਮ

ਉਨ੍ਹਾਂ ਇਹ ਵੀ ਦੱਸਿਆ ਕਿ ਦੋਸ਼ੀ ਦੀ ਪੜਤਾਲ ਤੋਂ ਸਾਹਮਣੇ ਆਇਆ ਹੈ ਕਿ ਉਸ ਨੂੰ ਦੋ ਦਿਨ ਤੋਂ ਲਗਾਤਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਖਿਆ ਗਿਆ ਹੈ, 16 ਅਤੇ 17 ਦਸੰਬਰ ਦੀ ਰਾਤ ਇਹ ਦੋਸ਼ੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਾਖ਼ਲ ਹੋਣਾ ਚਾਹੁੰਦਾ ਸੀ ਪਰ ਆਪਣੇ ਮਨਸੂਬੇ ਵਿਚ ਕਾਮਯਾਬ ਨਹੀਂ ਹੋ ਪਾ ਰਿਹਾ ਸੀ ਜਿਸ ਦੇ ਚਲਦੇ 18 ਦਸੰਬਰ ਨੂੰ ਇਸ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ। ਉਧਰ ਦੂਜੇ ਪਾਸੇ ਸਿੱਖ ਜਥੇਬੰਦੀਆਂ ਨੇ ਵੀ ਪੁਲਿਸ ਜਾਂਚ ’ਤੇ ਸਹਿਮਤੀ ਜਤਾਈ ਹੈ।

ਏਡੀਸੀਪੀ ਹਰਪਾਲ ਸਿੰਘ ਨੇ ਇਹ ਵੀ ਕਿਹਾ ਕਿ ਇਹ ਸਿੱਖ ਪੰਥ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ ਕਿਉਂਕਿ ਚੋਣਾਂ ਵੀ ਨੇੜੇ ਆ ਰਹੀਆਂ ਹਨ ਤੇ ਰਾਜਨੀਤਿਕ ਪਾਰਟੀਆਂ ਵੀ ਇਹੋ ਜਿਹੇ ਕੰਮ ਕਰਵਾ ਸਕਦੀਆਂ ਹਨ ਤੇ ਸਰਕਾਰ ਨੂੰ ਚਾਹੀਦਾ ਹੈ ਕਿ ਏਜੰਸੀਆਂ ਨੂੰ ਅਲਰਟ ’ਤੇ ਰੱਖੇ। ਤਾਂ ਜੋ ਮੁੜ ਇਸ ਤਰ੍ਹਾਂ ਦੀ ਘਟਨਾ ਨਾ ਵਾਪਰ ਸਕੇ।

ਦੂਜੇ ਪਾਸੇ ਡੀਸੀਪੀ ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਮ੍ਰਿਤਕ ਦੇ ਫਿੰਗਰ ਪ੍ਰਿੰਟ ਆਧਾਰ ਡਾਟਾਬੇਸ ਨਾਲ ਮੈਚ ਨਹੀਂ ਹੋ ਪਾ ਰਹੇ ਇਸ ਤੋਂ ਇਲਾਵਾ ਪੁਲਿਸ ਨੇ ਆਪਣੇ ਅਪਰਾਧਕ ਰਿਕਾਰਡ ਤੋਂ ਵੀ ਮੁਲਜ਼ਮ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪੁਲਿਸ ਵਲੋਂ ਪੂਰੇ ਭਾਰਤ ਦੀਆਂ ਵੱਖ-ਵੱਖ ਸੂਬਿਆਂ ਵਿੱਚ ਇਸ ਦੀ ਫੋਟੋ ਭੇਜ ਕੇ ਪਛਾਣ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜੋ: Desecrate: ਦਰਬਾਰ ਸਾਹਿਬ ਅੰਮ੍ਰਿਤਸਰ 'ਚ ਨੌਜਵਾਨ ਵਲੋਂ ਬੇਅਦਬੀ ਕਰਨ ਦੀ ਕੋਸ਼ਿਸ਼

ETV Bharat Logo

Copyright © 2025 Ushodaya Enterprises Pvt. Ltd., All Rights Reserved.