ਅੰਮ੍ਰਿਤਸਰ: ਅੰਮ੍ਰਿਤਸਰ ਦੇ ਥਾਣਾ ਗੇਟ ਹਕੀਮਾਂ ਅਧੀਨ ਆਉਂਦੇ ਇਲਾਕੇ ਵਿਚ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝਗੜਾ ਹੋ ਗਿਆ। ਝਗੜੇ ਦੌਰਾਨ ਦੋਵਾਂ ਧਿਰਾਂ ਵਿਚਾਲੇ ਖੂਬ ਪਥਰਾਅ ਹੋਇਆ। ਗੋਲੀ ਵੀ ਚੱਲੀ ਅਤੇ ਇਸ ਤੋਂ ਬਾਅਦ ਥਾਣਾ ਗੇਟ ਹਕੀਮਾਂ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਹਾਲਾਤਾਂ ਦਾ ਜਾਇਜ਼ਾ ਲਿਆ।
ਇੱਕ ਧਿਰ ਦੇ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ ਮਾਮਲਾ ਦਰਜ ਕੀਤਾ। ਇਸ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋਵਾਂ ਧਿਰਾਂ ਵਿਚਾਲੇ ਝਗੜਾ ਹੋਣ ਦੀ ਸੂਚਨਾ ਮਿਲੀ ਸੀ।
ਪਤਾ ਲੱਗਾ ਸੀ ਕਿ ਲੋਹੜੀ ਤੇ ਪਤੰਗਬਾਜ਼ੀ ਨੂੰ ਲੈ ਕੇ ਇਨ੍ਹਾਂ ਦੋਵਾਂ ਧਿਰਾਂ ਵਿਚਾਲੇ ਝਗੜਾ ਹੋਇਆ ਅਤੇ ਝਗੜੇ ਦੌਰਾਨ ਗੋਲੀ ਚੱਲਣ ਦੀ ਵੀ ਖ਼ਬਰ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਮੌਕੇ 'ਤੇ ਪੁਲਿਸ ਨੇ ਗੋਲੀ ਦਾ ਖੋਲ ਵੀ ਬਰਾਮਦ ਕੀਤਾ।
ਕੁਝ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ, ਉਥੇ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਨੌਜਵਾਨ ਇਕੋ ਧਿਰ ਦੇ ਨੌਜਵਾਨ ਹਨ, ਹਜੇ ਦੂਸਰੀ ਧਿਰ ਦੇ ਲੋਕਾਂ ਨੂੰ ਗ੍ਰਿਫ਼ਤਾਰ ਕਰਨਾ ਬਾਕੀ ਹੈ।
ਪੁਲਿਸ ਦਾ ਕਹਿਣਾ ਹੈ ਕਿ ਇਨ੍ਹਾਂ ਉਤੇ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਇਸ ਸਮੇਂ ਚੋਣਾਂ ਦਾ ਮਾਹੌਲ ਹੈ ਅਤੇ ਚੋਣ ਜ਼ਾਬਤਾ ਚੱਲ ਰਿਹਾ ਹੈ, ਜਿਸ ਦੇ ਚੱਲਦੇ ਪੁਲਿਸ ਵੱਲੋਂ ਲਾਈਸੈਂਸੀ ਹਥਿਆਰ ਜ਼ਬਤ ਕੀਤੇ ਹੋਏ ਹਨ। ਪਰ ਇਸਦੇ ਚਲਦੇ ਲਗਾਤਾਰ ਹੀ ਪੰਜਾਬ ਵਿੱਚ ਆਏ ਦਿਨ ਹੀ ਗੋਲੀ ਚੱਲਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜੋ ਕਿ ਪੁਲਸ ਪ੍ਰਸ਼ਾਸਨ 'ਤੇ ਸਵਾਲੀਆਂ ਨਿਸ਼ਾਨ ਖੜ੍ਹੇ ਕਰਦੀ ਹੈ।
ਇਹ ਵੀ ਪੜ੍ਹੋ: Punjab Assembly Election 2022: ਅੰਮ੍ਰਿਤਸਰ ਦਿਹਾਤੀ ਅਧੀਨ ਪੈਂਦੇ ਹਲਕੇ ਦਾ ਮੁਕਾਬਲਾ ਹੋਵੇਗਾ ਰੌਚਿਕ, ਜਾਣੋ ਕਿਉਂ...