ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਸਥਾਪਿਤ ਕੀਤਾ ਗਿਆ ਸੀ। ਇਸ ਸਥਾਪਨਾ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਪ੍ਰਧਾਨ ਸ਼੍ਰੋਮਣੀ ਕਮੇਟੀ ਸਮੇਤ ਅਨੇਕਾਂ ਪੰਥਕ ਹਸਤੀਆਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਹਿਲਾਂ ਸਿੱਖਾਂ 'ਤੇ ਟੈਂਕਾਂ ਤੋਪਾਂ ਨਾਲ ਹਮਲੇ ਕੀਤੇ ਜਾਂਦੇ ਸੀ। ਹੁਣ ਸਿੱਖਾਂ ਦੀ ਬਦਕਿਸਮਤੀ ਹੈ ਕਿ ਵਿਰੋਧੀ ਧਿਰਾਂ ਵੱਲੋਂ ਸਿੱਖਾਂ ਦੇ ਸਿਰਾਂ ਨੂੰ ਹੱਥ ਪਾਇਆ ਜਾ ਰਿਹਾ। ਉਨ੍ਹਾਂ ਦਾ ਕਹਿਣਾ ਕਿ ਸਮੇਂ ਦੀਆਂ ਸਰਕਾਰਾਂ ਵਲੋਂ ਸਿੱਖਾਂ ਨੂੰ ਵੰਡਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਉਨ੍ਹਾਂ ਦੀ ਤਾਕਤ ਨੂੰ ਖਤਮ ਕੀਤਾ ਜਾ ਸਕੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਬਬਿੀ ਜਗੀਰ ਕੌਰ ਨੇ ਵੀ ਸਾਰੀ ਸਿੱਖ ਸੰਗਤ ਨੂੰ ਜਿਥੇ ਸਥਾਪਨਾ ਦਿਵਸ ਦੀ ਵਧਾਈ ਦਿੱਤੀ, ਉਥੇ ਉਨ੍ਹਾਂ ਕਿਹਾ ਕਿ ਕੌਮ ਨੂੰ ਇੱਕ ਮੁੱਠ ਹੋਣ ਦੀ ਲੋੜ ਹੈ ਤਾਂ ਜੋ ਸਿੱਖ ਵਿਰੋਧੀ ਤਾਕਤਾਂ ਦਾ ਅਸਾਨੀ ਨਾਲ ਸਾਹਮਣਾ ਕੀਤਾ ਜਾ ਸਕੇ।
ਇਹ ਵੀ ਪੜ੍ਹੋ:ਸਿੱਖ ਸੰਗਤਾਂ ਸਰਧਾ ਨਾਲ ਮਨਾ ਰਹੀਆਂ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਿਰਜਣਾ ਦਿਵਸ