ਅੰਮ੍ਰਿਤਸਰ: ਪੰਜਾਬ ਵਿੱਚ ਲਗਾਤਾਰ ਹੀ ਵੱਲੋਂ ਐੱਨ ਆਰਡਰ ਦੀ ਸਥਿਤੀ ਖ਼ਰਾਬ ਹੁੰਦੀ ਹੋਈ ਨਜ਼ਰ ਆ ਰਹੀ ਹੈ, ਦੂਜੇ ਪਾਸੇ ਜੇਕਰ ਗੱਲ ਕੀਤੀ ਜਾਵੇ ਅੰਮ੍ਰਿਤਸਰ ਦੇ ਰਣਜੀਤ ਐਵਿਨਿਊ ਇਲਾਕੇ ਦੀ ਇਹ ਇਲਾਕਾ ਇੱਕ ਪੌਸ਼ ਇਲਾਕਾ ਮੰਨਿਆ ਜਾਂਦਾ ਹੈ। ਇਸ ਥਾਂ ਦੇ ਉੱਤੇ ਲਗਾਤਾਰ ਹੀ ਬੰਬ ਮਿਲਣ ਦੀ ਖ਼ਬਰਾਂ ਪ੍ਰਾਪਤ ਹੋ ਰਹੀਆਂ ਹਨ। ਬੀਤੇ ਦਿਨ ਵੀ ਰਣਜੀਤ ਐਵੀਨਿਊ ਇਲਾਕੇ ਵਿੱਚ ਵਿਸਫੋਟਕ ਪਦਾਰਥ ਮਿਲਣ ਦਾ ਮਾਮਲਾ ਸਾਹਮਣੇ ਆਇਆ ਜਿਸ ਕਾਰਨ ਲੋਕਾਂ ਚ ਕਾਫੀ ਦਹਿਸ਼ਤ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ।
ਦੱਸ ਦਈਏ ਕਿ ਰਣਜੀਤ ਐਵੇਨਿਊ ਦੇ ਵਿਚ ਵੀ ਬੀਤੇ ਕੁੱਝ ਦਿਨ ਪਹਿਲਾਂ ਇਕ ਹੈਂਡ ਗ੍ਰੇਨੇਡ ਬਰਾਮਦ ਹੋਇਆ ਸੀ ਅਤੇ ਬੀਤੇ ਦਿਨ ਸੀਆਈਏ ਦੇ ਸਬ ਇੰਸਪੈਕਟਰ ਦਿਲਬਾਗ ਸਿੰਘ ਦੀ ਗੱਡੀ ਹੇਠੋਂ ਆਰਡੀਐਕਸ ਮਿਲਣ ਦਾ ਮਾਮਲਾ ਸਾਹਮਣੇ ਆਇਆ ਜਿਸ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਚ ਸਹਿਮ ਦਾ ਮਾੌਹਲ ਬਣਿਆ ਹੋਇਆ ਹੈ। ਉੱਥੇ ਹੀ ਇਸ ਸਬੰਧੀ ਸੂਚਨਾ ਮਿਲਣ ਤੋਂ ਬਾਅਦ ਪੰਜਾਬ ਪੁਲਿਸ ਹਰਕਤ ਵਿਚ ਆਉਂਦੀ ਹੋਈ ਨਜ਼ਰ ਆ ਰਹੀ ਹੈ ਅਤੇ ਖੁਦ ਏਡੀਜੀਪੀ ਇਸ ਨੂੰ ਖੁਦ ਦੇਖ ਰਹੇ ਹਨ।
ਏਡੀਜੀਪੀ ਆਰਐਨ ਡੋਕੇ ਨੇ ਦਸਿਆ ਕਿ ਸਾਨੂੰ ਜੋ ਵਿਸਫੋਟਕ ਸਮੱਗਰੀ ਮਿਲੀ ਉਹ 2 ਕਿਲੋ 700 ਗ੍ਰਾਮ ਹੈ ਅਤੇ ਇਸ ਸਬੰਧੀ ਕਿਸੇ ਅੱਤਵਾਦੀ ਸੰਗਠਨ ਦਾ ਹੱਥ ਹੋਣ ਦੀ ਸੰਭਾਵਨਾ ਹੈ ਅਤੇ ਇਸ ਮੌਕੇ ਇਕ ਮੋਬਾਇਲ ਫੋਨ ਬਰਾਮਦ ਹੋਇਆ ਹੈ ਜਿਸ ’ਤੇ ਆਈਜੀ ਬਾਰਡਰ ਰੇਂਜ ਮੋਹਿਤ ਕਾਰਵਾਈ ਕਰ ਰਹੇ ਹਨ ਅਤੇ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਵਲੌ ਇਸ ਕੇਸ ਸੰਬਧੀ ਵਖ ਵਖ ਸ਼ਹਿਰਾਂ ਵਿਚ ਟੀਮਾਂ ਭੇਜਿਆ ਗਈਆਂ ਹਨ। ਇਸ ਪੂਰੇ ਮਾਮਲੇ ਚ ਹੁਣ ਤਫਤੀਸ਼ ਕੀਤੀ ਜਾ ਰਹੀ ਹੈ।
ਇੱਥੇ ਜ਼ਿਕਰਯੋਗ ਹੈ ਕਿ ਪੰਜਾਬ ਦੇ ਏਡੀਜੀਪੀ ਅਤੇ ਡੀਜੀਪੀ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਜਲਦ ਹੀ ਇਸ ਪਿੱਛੇ ਜੋ ਆਰੋਪੀ ਹਨ ਉਨ੍ਹਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ ਪਰ ਪੰਜਾਬ ਵਿੱਚ ਸਥਿਤੀ ਲਗਾਤਾਰ ਹੀ ਖ਼ਰਾਬ ਹੁੰਦੀ ਹੋਈ ਨਜ਼ਰ ਆ ਰਹੀ ਹੈ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਹੁਣ ਪੁਲਿਸ ਅਧਿਕਾਰੀਆਂ ਨੂੰ ਹੀ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਪਿੱਛੇ ਕੀ ਮਕਸਦ ਹੈ ਇਹ ਤਾਂ ਅਜੇ ਨਹੀਂ ਪਤਾ ਲੱਗ ਪਵੇਗਾ ਪਰ ਕਿਧਰੇ ਨਾ ਕਿਧਰੇ ਪੰਜਾਬ ਦੇ ਹਾਲਾਤ ਦਿਨੋ ਦਿਨ ਬਦ ਤੋਂ ਬਦਤਰ ਹੁੰਦੇ ਹੋਏ ਨਜ਼ਰ ਆ ਰਹੇ ਹਨ।
ਇਹ ਵੀ ਪੜੋ: ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਦਾ ਚਸ਼ਮਦੀਦ ਆਇਆ ਸਾਹਮਣੇ, ਦੋਸਤਾਂ ਉੱਤੇ ਚੁੱਕੇ ਸਵਾਲ