ਅੰਮ੍ਰਿਤਸਰ: ਜੰਡਿਆਲਾ ਗੁਰੂ ਅਧੀਨ ਆਉਂਦੇ ਪਿੰਡ ਤਤਲੇ ਵਿਖੇ ਕਰੰਟ ਲੱਗਣ ਨਾਲ ਇੱਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪਰਿਵਾਰਕ ਮੈਂਬਰਾਂ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਹਰਜਿੰਦਰ ਸਿੰਘ ਖੇਤ ਵਿੱਚ ਪਾਣੀ ਵਾਲੀ ਮੋਟਰ ਨੂੰ ਚਾਲੂ ਕਰਨ ਲੱਗਿਆਂ ਤਾਂ ਉਸ ਨੂੰ ਕਰੰਟ ਲੱਗਾ ਹੈ ਜਿਸ ਕਰਕੇ ਉਸ ਦੀ ਮੌਤ ਹੋ ਗਈ। ਇਸ ਤੋਂ ਪਹਿਲਾਂ ਉਨ੍ਹਾਂ ਦੇ ਭਰਾ ਨੂੰ ਵੀ ਕਰੰਟ ਲੱਗਣ ਕਾਰਨ ਮੌਤ ਹੋ ਗਈ ਸੀ।
ਇਸ ਬਾਰੇ ਪੱਤਰਕਾਰਾਂ ਨੂੰ ਹੋਰ ਜਾਣਕਾਰੀ ਦਿੰਦਿਆਂ ਮ੍ਰਿਤਕ ਹਰਜਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਹਰਜਿੰਦਰ ਸਿੰਘ ਇੱਕ ਗ਼ਰੀਬ ਪਰਿਵਾਰ 'ਚੋਂ ਹੈ। 8 ਸਾਲ ਪਹਿਲਾਂ ਇਸ ਦੇ ਭਰਾ ਦੀ ਵੀ ਇਸੇ ਤਰੀਕੇ ਨਾਲ ਕਰੰਟ ਲੱਗਣ ਨਾਲ ਮੌਤ ਹੋਈ ਸੀ। ਹੁਣ ਹਰਜਿੰਦਰ ਸਿੰਘ ਦੀ ਵੀ ਮੋਟਰ ਨੂੰ ਤੋਂ ਕਰੰਟ ਲੱਗਣ ਨਾਲ ਮੌਤ ਹੋ ਗਈ, ਜਿਸ ਦਾ ਕਿ ਪਰਿਵਾਰ ਨੂੰ ਕਦੇ ਨਾ ਪੂਰਾ ਕਰਨ ਵਾਲਾ ਘਾਟਾ ਪਿਆ ਹੈ। ਹਰਜਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਅੱਗੇ ਮੰਗ ਕੀਤੀ ਹੈ ਕਿ ਹਰਜਿੰਦਰ ਸਿੰਘ ਦੇ ਪਰਿਵਾਰ ਦੀ ਆਰਥਿਕ ਮਦਦ ਲਈ ਸਰਕਾਰ ਨੂੰ ਅੱਗੇ ਆਉਣਾ ਚਾਹੀਦਾ ਹੈ।
ਪਰਿਵਾਰਕ ਮੈਂਬਰਾ ਦਾ ਕਹਿਣਾ ਹੈ ਕਿ ਹਰਜਿੰਦਰ ਸਿੰਘ ਦੇ ਬੱਚਿਆਂ ਦੀ ਪੜ੍ਹਾਈ ਲਈ ਵੀ ਸਰਕਾਰ ਨੂੰ ਅਹਿਮ ਕਦਮ ਚੁੱਕਣੇ ਚਾਹੀਦੇ ਹਨ। ਨਾਲ ਇਹ ਵੀ ਦੱਸ ਦਈਏ ਕਿ 8 ਸਾਲ ਪਹਿਲਾਂ ਮ੍ਰਿਤਕ ਹਰਜਿੰਦਰ ਸਿੰਘ ਦੇ ਵੱਡੇ ਭਰਾ ਨੂੰ ਵੀ ਇਸੇ ਤਰੀਕੇ ਨਾਲ ਕਰੰਟ ਲੱਗਣ ਨਾਲ ਮੌਤ ਹੋ ਗਈ ਸੀ। ਇਕ ਵਾਰ ਫਿਰ ਪਰਿਵਾਰ ਦੇ ਉੱਪਰ ਦੁੱਖਾਂ ਦਾ ਪਹਾੜ ਆਣ ਡਿੱਗਾ ਹੈ। ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨੇ ਹੁਣ ਸਰਕਾਰ ਪਾਸੋਂ ਮਦਦ ਦੀ ਗੁਹਾਰ ਲਗਾਈ ਹੈ।
ਇਹ ਵੀ ਪੜ੍ਹੋ: ਹਵਾਲਾਤੀ ਦੇ ਸਮਾਨ ਵਿੱਚੋਂ ਮਿਲੇ 2 ਮੋਬਾਇਲ ਅਤੇ ਬੈਟਰੀਆਂ, ਪਰਿਵਾਰ ਵਾਲਿਆਂ 'ਤੇ ਮਾਮਲਾ ਦਰਜ