ਅੰਮ੍ਰਿਤਸਰ: ਝੋਨੇ ਦੀ ਫਸਲ ਲਈ ਪਾਣੀ ਦੀ ਖ਼ਪਤ ਨੂੰ ਦੇਖਦਿਆ ਪੰਜਾਬ ਦੇ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰ ਰਹੇ ਹਨ। ਇਸ ਵਾਰ ਅਮ੍ਰਿਤਸਰ ਦੇ ਪਿੰਡ ਚੱਬੇ ਦੇ ਕਿਸਾਨਾਂ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਹੈ। ਸਿੱਧੀ ਬਿਜਾਈ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ ਦਾ ਕਿਸਾਨਾਂ 'ਤੇ ਬਹੁਤ ਅਸਰ ਹੋ ਰਿਹਾ ਹੈ ਅਤੇ ਕਿਸਾਨ ਮੰਗ ਕਰ ਰਹੇ ਹਨ ਕਿ ਇਸ 'ਤੇ ਖ਼ਰਚਾ ਜਿਆਦਾ ਆ ਰਿਹਾ ਹੈ ਇਸ ਲਈ ਸਰਕਾਰ ਨੂੰ ਕਿਸਾਨਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ।
ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਜਗਰੂਪ ਸਿੰਘ ਦਾ ਕਹਿਣਾ ਹੈ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਬਹੁਤਾ ਫਰਕ ਨਹੀਂ ਪੈਂਦਾ ਪਰ 100 ਵਿੱਚੋਂ 20 ਫੀਸਦੀ ਹੀ ਫਰਕ ਪਵੇਗਾ ਪਰ ਫਿਰ ਵੀ ਉਹ ਸਿੱਧੀ ਬਿਜਾਈ ਕਰ ਰਹੇ ਹਨ ਅਤੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ 'ਤੇ ਖਰਚਾ ਵੱਧ ਆਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਨਸਲਾਂ ਨੂੰ ਇਸ ਦਾ ਫਾਇਦਾ ਮਿਲੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਖਾਦਾਂ ਅਤੇ ਹੋਰ ਦਵਾਈਆਂ ਦੇ ਭਾਅ ਘਟਾਵੇ ਜੋ ਖੇਤੀ ਲਈ ਬਹੁਤ ਵਰਤੀਆਂ ਜਾਂਦੀਆਂ ਹਨ ਅਤੇ ਝੋਨੇ ਤੋਂ ਇਲਾਵਾ ਹੋਰ ਫ਼ਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਦੇਵੇ, ਤਾਂ ਜੋ ਉਹ ਝੋਨੇ ਦੀ ਖੇਤੀ ਤੋਂ ਛੁਟਕਾਰਾ ਪਾ ਸਕੀਏ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਹਿਣ 'ਤੇ ਪੰਜਾਬ ਦੇ ਵਧੇਰੇ ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਦਾ ਫੈਸਲਾ ਕੀਤਾ ਹੈ। ਪਾਣੀ ਦੀ ਖ਼ਪਤ ਜ਼ਿਆਦਾ ਹੋਣ ਕਾਰਨ ਪੰਜਾਬ ਦੇ ਕਿਸਾਨਾਂ ਨੂੰ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਵੱਲੋਂ ਕਿਹਾ ਗਿਆ ਕਿ ਪੰਜਾਬ ਵਿੱਚ ਪਾਣੀ ਦਾ ਲੈਵਲ ਦਿਨੋ-ਦਿਨ ਹੇਠਾਂ ਜਾ ਰਿਹਾ ਹੈ ਇਸ ਨਾਲ ਕੰਟਰੋਲ ਕੀਤਾ ਜਾ ਸਕਦਾ ਹੈ। ਇਸ ਲਈ ਜਰੂਰੀ ਹੈ ਕਿ ਪੰਜਾਬ ਦਾ ਪਾਣੀ ਪਹਿਲਾ ਬਚਾਇਆ ਜਾਵੇ।
ਇਹ ਵੀ ਪੜ੍ਹੋ: ਪੰਜਾਬ ਮੰਤਰੀ ਮੰਡਲ ਵੱਲੋਂ ਸੂਬੇ ਲਈ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ