ਅੰਮ੍ਰਿਤਸਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਸ਼ਨੀਵਾਰ ਨੂੰ ਰੋਸ ਪ੍ਰਦਸ਼ਨ ਕਰਦੇ ਹੋਏ ਸੂਬੇ ਦੇ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਘਰ ਬਾਹਰ ਧਰਨਾ ਪ੍ਰਦਰਸ਼ਨ ਕੀਤਾ। ਇਸ ਮੌਕੇ ਵੱਡੀਗਿਣਤੀ ਵਿੱਚ ਕਿਸਾਨਾਂ ਦਾ ਇੱਕਠ ਵੇਖਣ ਨੂੰ ਮਿਲਿਆ। ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਭਾਰੀ ਗਿਣਤੀ 'ਚ ਮੌਜ਼ੂਦਗੀ ਦੇ ਬਾਵਜੂਦ ਕਿਸਾਨਾਂ ਨੇ ਰੋਸ ਪ੍ਰਦਰਸ਼ਨ ਜਾਰੀ ਰੱਖਿਆ।
ਇਸ ਬਾਰੇ ਦੱਸਦੇ ਹੋਏ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪ੍ਰੈਸ ਸਕੱਤਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ ਕੀਤਾ ਜਾ ਰਿਹਾ ਹੈ। ਕਿਸਾਨਾਂ ਦਾ ਪੂਰਾ ਕਰਜ਼ਾ ਮੁਆਫ਼ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ ਕਿਸਾਨਾਂ ਦੇ ਖਾਲੀਚੈਕ ਅਤੇ ਗੰਨਾ ਫਸਲ ਦੀ ਬਕਾਇਆ ਰਾਸ਼ੀ ਵੀ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਲਦ ਤੋਂ ਜਲਦ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇ।
ਉਨ੍ਹਾਂ ਕਿਸਾਨਾਂ ਦੀਆਂ ਮੰਗਾਂ ਨੂੰ ਤਜਰੀਹ ਨਾ ਦੇਣ ਤੇ ਸੂਬਾ ਸਰਕਾਰ ਅਤੇ ਕੇਂਦਰੀ ਸਰਕਾਰ ਦੀ ਨਿੰਦਾਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕਰੇਗੀ ਤਾਂ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਅਤੇ ਜੇਲ੍ਹ ਭਰੋ ਅੰਦੋਲਨ ਤੇਜ਼ ਕਰ ਦਿੱਤਾ ਜਾਵੇਗਾ।