ETV Bharat / city

ਮੀਂਹ ਪੈਣ ਨਾਲ ਕਿਸਾਨਾਂ ਦੇ ਚਿਹਰਿਆਂ 'ਤੇ ਆਈ ਖੁਸ਼ੀ ਦੀ ਲਹਿਰ - ਮੀਂਹ ਪੈਣ ਨਾਲ ਕਿਸਾਨਾਂ ਨੂੰ ਕਾਫੀ ਰਾਹਤ

ਅੰਮ੍ਰਿਤਸਰ ਚ ਮੀਂਹ ਪੈਣ ਨਾਲ ਕਿਸਾਨਾਂ ਨੂੰ ਕਾਫੀ ਰਾਹਤ ਮਿਲੀ ਹੈ। ਕਿਸਾਨਾਂ ਨੇ ਕਿਹਾ ਕਿ ਝੋਨੇ ਦੀ ਬਿਜਾਈ ਸ਼ੁਰੂ ਹੋਣ ਕਾਰਨ ਪਾਣੀ ਦੀ ਬਹੁਤ ਲੋੜ ਹੈ ਪਰ ਬਿਜਲੀ ਦੇ ਲੰਬੇ ਕੱਟਾਂ ਕਾਰਨ ਜਿੱਥੇ ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉੱਥੇ ਹੀ ਮੀਂਹ ਪੈਣ ਨਾਲ ਜਿੱਥੇ ਝੋਨੇ ਦੀ ਫਸਲ ਨੂੰ ਕਾਫੀ ਫਾਇਦਾ ਹੋਇਆ ਹੈ

ਮੀਂਹ ਪੈਣ ਨਾਲ ਕਿਸਾਨਾਂ ਦੇ ਚਿਹਰਿਆਂ 'ਤੇ ਆਈ ਖੁਸ਼ੀ ਦੀ ਲਹਿਰ

author img

By

Published : Jun 23, 2022, 10:45 AM IST

ਅੰਮ੍ਰਿਤਸਰ: ਬੀਤੇ ਦਿਨ ਹੋਈ ਬਰਸਾਤ ਤੋਂ ਬਾਅਦ ਕਿਸਾਨ ਕਾਫੀ ਖੁਸ਼ ਨਜ਼ਰ ਆ ਰਹੇ ਹਨ, ਕਿਉਂਕਿ ਝੋਨੇ ਦੀ ਬਿਜਾਈ ਦਾ ਸਮਾਂ ਹੈ, ਇਸ ਲਈ ਪਾਣੀ ਦੀ ਬਹੁਤ ਲੋੜ ਹੈ। ਕਿਸਾਨਾਂ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਗਰਮੀ ਤੋਂ ਕਾਫੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦੋ ਮਹੀਨੇ ਤੋਂ ਭਾਰੀ ਗਰਮੀ ਪੈ ਰਹੀ ਸੀ, ਮੀਂਹ ਪੈਣ ਨਾਲ ਲੋਕਾਂ ਨੂੰ ਭਾਰੀ ਗਰਮੀ ਤੋਂ ਰਾਹਤ ਮਿਲੀ ਹੈ ਅਤੇ ਇਹ ਮੀਂਹ ਕਿਸਾਨਾਂ ਲਈ ਕਾਫੀ ਲਾਹੇਵੰਦ ਸਾਬਤ ਹੋਈ।

ਮੀਂਹ ਪੈਣ ਨਾਲ ਕਿਸਾਨਾਂ ਦੇ ਚਿਹਰਿਆਂ 'ਤੇ ਆਈ ਖੁਸ਼ੀ ਦੀ ਲਹਿਰ

ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਝੋਨੇ ਦੀ ਬਿਜਾਈ ਸ਼ੁਰੂ ਹੋਣ ਕਾਰਨ ਪਾਣੀ ਦੀ ਬਹੁਤ ਲੋੜ ਹੈ ਪਰ ਬਿਜਲੀ ਦੇ ਲੰਬੇ ਕੱਟਾਂ ਕਾਰਨ ਜਿੱਥੇ ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉੱਥੇ ਹੀ ਮੀਂਹ ਪੈਣ ਨਾਲ ਜਿੱਥੇ ਝੋਨੇ ਦੀ ਫਸਲ ਨੂੰ ਕਾਫੀ ਫਾਇਦਾ ਹੋਇਆ ਹੈ ਉੱਥੇ ਹੀ ਗਰਮੀ ਤੋਂ ਵੀ ਰਾਹਤ ਮਿਲੀ। ਉਨ੍ਹਾਂ ਕਿਹਾ ਕਿ ਪਿਛਲੇ ਦੋ ਮਹੀਨਿਆਂ ਤੋਂ ਮੌਸਮ ਦਾ ਤਾਪਮਾਨ ਕਾਫੀ ਵੱਧ ਗਿਆ ਹੈ,ਜਿਸ ਕਾਰਨ ਪਸ਼ੂ ਵੀ ਮੁਰਝਾ ਗਏ ਹਨ ਅਤੇ ਫਸਲਾਂ ਦਾ ਵੀ ਨੁਕਸਾਨ ਹੋ ਰਿਹਾ ਸੀ ਅਤੇ ਸਾਰੇ ਬਰਸਾਤ ਦਾ ਇੰਤਜ਼ਾਰ ਕਰ ਰਹੇ ਸੀ।

ਉਨ੍ਹਾਂ ਦੱਸਿਆ ਕਿ ਮੀਂਹ ਕਾਰਨ ਹੁਣ ਪਸ਼ੂਆਂ ਦੀ ਸਿਹਤ ਵਿੱਚ ਵੀ ਸੁਧਾਰ ਹੋਇਆ ਹੈ ਅਤੇ ਉਹ ਵੱਧ ਦੁੱਧ ਦੇ ਰਹੇ ਹਨ, ਜਦਕਿ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਲਈ ਕਾਫੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੂੰ ਕਿਸਾਨਾਂ ਦਾ ਧਿਆਨ ਰੱਖਣਾ ਚਾਹੀਦਾ ਹੈ ਅਤੇ ਝੋਨੇ ਦੀ ਬਿਜਾਈ ਲਈ ਲੋੜੀਂਦੇ ਸਮੇਂ ਲਈ ਬਿਜਲੀ ਮੁਹੱਈਆ ਕਰਵਾਉਣੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਨੂੰ ਬਿਜਾਈ ਕਰਨ ਵਿੱਚ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜੋ: ਸੰਗਰੂਰ ਜ਼ਿਮਨੀ ਚੋਣ 2022: ਵਿੱਤ ਮੰਤਰੀ ਹਰਪਾਲ ਚੀਮਾ ਨੇ ਪਾਈ ਵੋਟ

ETV Bharat Logo

Copyright © 2025 Ushodaya Enterprises Pvt. Ltd., All Rights Reserved.