ਅੰਮ੍ਰਿਤਸਰ: ਕਿਸਾਨਾਂ ਦੇ ਹੱਕਾਂ ਦੀ ਆਵਾਜ਼ ਨੂੰ ਹੋਰ ਬੁਲੰਦ ਕੀਤਾ ਜਾ ਰਿਹਾ ਹੈ। ਪੰਜਾਬ 'ਚ ਚੱਕਾ ਜਾਮ ਦਾ ਅਸਰ ਵਿਖਾਈ ਦੇ ਰਿਹਾ ਹੈ। ਉੱਥੇ ਹੀ ਸਥਾਨਕ ਗੋਲਡਨ ਗੇਟ 'ਤੇ ਵੀ ਕਿਸਾਨ ਜੱਥੇਬੰਦੀਆਂ ਆਉਣੀਆਂ ਸ਼ੁਰੂ ਹੋ ਗਈਆਂ ਹਨ।
ਇਸ ਨੂੰ ਲੈ ਕੇ ਪੁਲਿਸ ਨੇ ਪੁਖ਼ਤਾ ਪ੍ਰਬੰਧ ਕਰ ਲਏ ਹਨ। ਜ਼ਿਕਰਯੋਗ ਹੈ ਕਿ ਮੁਸਾਫ਼ਰਾਂ ਨੂੰ ਰਾਹ 'ਚ ਕੋਈ ਦਿੱਕਤ ਨਾ ਆਵੇ , ਇਸ ਗੱਲ ਨੂੰ ਵੀ ਯਕੀਨੀ ਬਣਾਇਆ ਜਾਵੇਗਾ।