ਅੰਮ੍ਰਿਤਸਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪਿੰਡ ਚਬਾ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਗੁੱਸੇ ਵਿੱਚ ਆਏ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਦੇ ਪੁਤਲੇ ਫੁਕੇ ਕੇ ਆਪਣਾ ਰੋਸ ਪ੍ਰਗਟ ਕੀਤਾ। ਕਿਸਾਨਾਂ ਨੇ ਪੰਜਾਬ ਸਰਕਾਰ ‘ਤੇ ਕਿਸਾਨਾਂ ਨਾਲ ਬਾਰ-ਬਾਰ ਧੋਖਾ ਕਰਨ ਦੇ ਇਲਜ਼ਾਮ ਲਾਏ ਹਨ।
ਇਸ ਮੌਕੇ ਗਲਬਾਤ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਆਗੂ ਗੁਰਬਚਨ ਸਿੰਘ ਚੱਬਾ ਨੇ ਕਿਹਾ, ਕਿ ਕੈਪਟਨ ਸਰਕਾਰ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ, ਕਿ ਝੋਨੇ ਦੀ ਲਵਾਈ ਸਮੇਂ ਕਿਸਾਨਾਂ ਨੂੰ 8 ਘੰਟੇ ਬਿਜਲੀ ਦੀ ਸਪਲਾਈ ਦਿੱਤੀ ਜਾਵੇਗੀ, ਪਰ ਹੁਣ 8 ਘੰਟੇ ਦੀ ਥਾਂ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ 5 ਘੰਟੇ ਹੀ ਬਿਜਲੀ ਦੀ ਸਪਲਾਈ ਦਿੱਤੀ ਜਾ ਰਹੀ ਹੈ।
ਕਿਸਾਨਾਂ ਨੂੰ ਬਿਜਲੀ ਦੀ ਸਪਲਾਈ ਪੂਰੀ ਨਾ ਮਿਲਣ ਕਰਕੇ ਮਜ਼ਬੂਰੀ ਵਿੱਚ ਜਨੇਟਰ ਚਲਾਉਣੇ ਪੈ ਰਹੇ ਹਨ। ਜਿਸ ਵਿੱਚ ਰੋਜ਼ਾਨਾਂ ਕਿਸਾਨਾਂ ਨੂੰ ਹਜ਼ਾਰਾਂ ਦਾ ਡੀਜ਼ਲ ਫੂਕਣਾ ਪੈ ਰਿਹਾ ਹੈ। ਜਿਸ ਨਾਲ ਕਿਸਾਨਾਂ ‘ਤੇ ਵਾਧੂ ਬੋਝ ਪੈ ਰਿਹਾ ਹੈ। ਕਿਸਾਨਾਂ ਨੇ ਮੰਗ ਕੀਤੀ ਹੈ। ਕਿ ਕੇਂਦਰ ਅਤੇ ਸੂਬਾ ਸਰਕਾਰਾਂ ਬਿਜਲੀ ਬਿਲ 2020 ਨੂੰ ਲੈ ਕੇ ਸਿਧੀ ਸਬਸਿਡੀ ਕਿਸਾਨਾਂ ਦੇ ਖਾਤਿਆਂ ਵਿੱਚ ਪਾਉਣ ਦੀ ਜੋ ਗਲ ਕਹਿ ਰਹੀ ਹੈ।
ਕਿਸਾਨਾਂ ਆਗੂਆਂ ਨੇ ਕੇਂਦਰ ਤੇ ਪੰਜਾਬ ਸਰਕਾਰ ‘ਤੇ ਇਲਜ਼ਾਮ ਲਾਏ ਹਨ। ਕਿ ਸਰਕਾਰਾਂ ਕਿਸਾਨਾਂ ਦੀਆਂ ਸਬਸਿਡੀ ਨੂੰ ਕਿਸੇ ਨਾ ਕਿਸੇ ਬਹਾਨੇ ਖ਼ਤਮ ਕਰਨਾ ਚਾਹੁੰਦੀ ਹੈ। ਇਸ ਮੌਕੇ ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਚਿੰਤਾਵਨੀ ਦਿੰਦਿਆ ਕਿਹਾ, ਕਿ ਜੇਕਰ ਜਲਦ ਹੀ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ, ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ:ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪਿੰਡ ਪਿੰਡ ਜਾ ਕਿਸਾਨਾਂ ਨੂੰ ਲਾਮਬੰਦ ਕਰਨਾ ਸ਼ੁਰੂ ਕੀਤਾ