ਅੰਮ੍ਰਿਤਸਰ: ਆਪਣੀਆਂ ਮੰਗਾਂ ਨੂੰ ਲੈ ਕੇ 28 ਸਤੰਬਰ ਤੋਂ ਲਗਾਤਾਰ ਹੀ ਅੰਮ੍ਰਿਤਸਰ ਦੇ ਡੀਸੀ ਦਫਤਰ ਦੇ ਬਾਹਰ ਇੱਕ ਕਿਸਾਨ ਜਥੇਬੰਦੀਆਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਨੂੰ ਕਿਸਾਨਾਂ ਨੇ 30 ਅਕਤੂਬਰ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਕਿਸਾਨਾਂ ਵੱਲੋਂ ਕਿਸਾਨੀ ਅੰਦੋਲਨ ਚ ਸ਼ਹੀਦ ਹੋਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਅਤੇ ਮੁਆਵਜ਼ੇ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ’ਤੇ ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਅਤੇ ਪ੍ਰਸ਼ਾਸਨ ਨੇ 30 ਤਰੀਕ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਪੂਰੀਆਂ ਨਹੀਂ ਕੀਤੀਆਂ ਗਈਆਂ ਤਾਂ ਉਹ ਉਸ ਤੋਂ ਬਾਅਦ ਸੰਘਰਸ਼ ਹੋਰ ਤੇਜ਼ ਕਰਨਗੇ ਅਤੇ ਟ੍ਰੇਨਾਂ ਵੀ ਰੋਕਣਗੇ।
ਦੱਸ ਦਈਏ ਕਿ ਜ਼ਿਲ੍ਹੇ ਦੇ ਡੀਸੀ ਦਫਤਰ ਚ ਕਿਸਾਨਾਂ ਅਤੇ ਡੀਸੀ ਅੰਮ੍ਰਿਤਸਰ ਅਤੇ ਬਾਰਡਰ ਰੇਜ਼ ਆਈਜੀ ਪਰਮਾਨ ਨਾਲ ਮੀਟਿੰਗ ਹੋਈ। ਜਿਸ ਚ ਇਹ ਫੈਸਲਾ ਲਿਆ ਗਿਆ ਹੈ ਕਿ ਜਲਦ ਹੀ ਕਿਸਾਨਾਂ ਦੀਆਂ ਮੰਗਾਂ ਮੰਨ ਲਈਆਂ ਜਾਣਗੀਆਂ, ਜਿਸ ਲਈ ਕਿਸਾਨਾਂ ਕੋਲੋਂ 30 ਅਕਤੂਬਰ ਤੱਕ ਦਾ ਸਮਾਂ ਮੰਗਿਆ ਗਿਆ ਹੈ।
ਇਸ ਸਬੰਧ ’ਚ ਕਿਸਾਨ ਆਗੂ ਗੁਰਬਚਨ ਸਿੰਘ ਚੱਬਾ ਨੇ ਦੱਸਿਆ ਦੋ ਦਿਨਾਂ ਤੋਂ ਉਨ੍ਹਾਂ ਵੱਲੋਂ ਅੰਮ੍ਰਿਤਸਰ ਡੀਸੀ ਦਫਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਪ੍ਰਸ਼ਾਸਨ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਕਿਸਾਨਾਂ ਦੀਆਂ ਜੋ ਵੀ ਲੋਕਲ ਅਤੇ ਪੰਜਾਬ ਪੱਧਰ ਦੀਆਂ ਮੰਗਾਂ ਹਨ। ਉਹ ਜਲਦ ਹੀ ਮੰਨ ਲਈਆਂ ਜਾਣਗੀਆਂ। ਜਿਸ ਦੇ ਚੱਲਦੇ ਉਨ੍ਹਾਂ ਵੱਲੋਂ ਧਰਨਾ ਖਤਮ ਕਰ ਦਿੱਤਾ ਗਿਆ ਹੈ ਅਤੇ ਅਗਲੀ 30 ਅਕਤੂਬਰ ਤੱਕ ਕਿਸਾਨਾਂ ਦੀਆਂ ਮੰਗਾਂ ਮੰਨਣ ਦਾ ਪ੍ਰਸ਼ਾਸਨ ਸਮਾਂ ਮੰਗਿਆ ਹੈ।
ਦੂਜੇ ਪਾਸੇ ਆਈ ਬਾਰਡਰ ਰੇਂਜ਼ ਆਈਜੀ ਪਰਮਾਰ ਨੇ ਦੱਸਿਆ ਕਿ ਜੋ ਕਿਸਾਨਾਂ ਦੇ ਖਿਲਾਫ ਕਿਸਾਨੀ ਅੰਦੋਲਨ ਦੌਰਾਨ ਮਾਮਲੇ ਦਰਜ ਕੀਤੇ ਗਏ ਸੀ ਉਹ ਸਾਰੇ ਮਾਮਲੇ ਰੱਦ ਕੀਤੇ ਜਾ ਰਹੇ ਹਨ ਅਤੇ ਜੋ ਵੀ ਇਨ੍ਹਾਂ ਦੀਆਂ ਮੰਗਾਂ ਹਨ ਉਹ ਪੁਰਾਣੀਆਂ ਹਨ। ਉਸ ਲਈ ਵੀ ਪੰਜਾਬ ਦੇ ਮੁੱਖ ਮੰਤਰੀ ਨਾਲ ਮੀਟਿੰਗ ਦਾ ਸਮਾਂ ਤੈਅ ਕਰਵਾਇਆ ਜਾ ਰਿਹਾ ਹੈ।