ਅੰਮ੍ਰਿਤਸਰ : ਮੁੱਖ ਮੰਤਰੀ ਓਪੀ ਸੋਨੀ (Deputy CM OP Sony) ਅੰਮ੍ਰਿਤਸਰ ਦੇ ਪਿੰਡ ਮੁੱਲ੍ਹੇਚੱਕ ਵਿਖੇ ਇੱਕ ਸਮਾਗਮ 'ਚ ਸ਼ਮੂਲੀਅਤ ਕਰਨ ਪੁੱਜੇ। ਇਥੇ ਉਨ੍ਹਾਂ ਨੇ ਪਿੰਡ 'ਚ ਹੋਏ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਤੇ ਇਸ ਮਗਰੋਂ ਮੀਡੀਆ ਨਾਲ ਰੁਬਰੂ ਹੋਏ।
ਉਪ ਮੁੱਖ ਮੰਤਰੀ ਨੇ ਕਿਹਾ ਕਿ ਤਰਨਤਾਰਨ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਸਰਹੱਦ ਨਾਲ ਲੱਗਦੇ ਕਈ ਜ਼ਿਲ੍ਹਿਆਂ 'ਚ ਗੜਿਆਂ ਦੇ ਨਾਲ ਬਰਸਾਤ ਪਈ ਸੀ, ਜਿਸ ਕਾਰਨ ਕਿਸਾਨਾਂ ਦੀਆਂ ਫਸਲਾਂ ‘ਤੇ ਗੜਿਆਂ ਦੀ ਚਿੱਟੀ ਚਾਦਰ ਵਿੱਛ ਗਈ। ਖੇਤਾਂ ਵਿੱਚ ਪਾਣੀ ਭਰ ਗਿਆ। ਕਈ ਥਾਵਾਂ ‘ਤੇ ਖੜ੍ਹੀਆਂ ਫਸਲਾਂ ਡਿੱਗ ਪਈਆਂ ਹਨ।ਬੇਮੌਸਮ ਬਰਸਾਤ ਪੈਂਣ ਨਾਲ ਕਿਸਾਨਾਂ ਨੂੰ ਭਾਰੀ ਨੁਕਸਾਨ (losses due to unseasonal rains)ਹੋਇਆ ਹੈ। ਪੰਜਾਬ ਸਰਕਾਰ (Punjab govt) ਵੱਲੋਂ ਕਿਸਾਨਾਂ ਨੂੰ ਇਸ ਦਾ ਯੋਗ ਮੁਆਵਜ਼ਾ ਦਿੱਤਾ ਜਾਵੇਗਾ।
ਓਪੀ ਸੋਨੀ ਨੇ ਕਿਹਾ ਕਿ ਬਰਸਾਤ ਦੇ ਕਾਰਨ ਮਾਝੇ ਵਿੱਚ ਝੋਨੇ ਦੀ ਫਸਲ ਦੇ ਨਾਲ-ਨਾਲ ਬਾਸਮਤੀ ਦੀ ਫਸਲ ਵੀ ਖ਼ਰਾਬ ਹੋ ਗਈ ਹੈ। ਉਨ੍ਹਾਂ ਕਿਹਾ ਕਿ ਫਸਲਾਂ ਦੇ ਨੁਕਸਾਨ ਨੂੰ ਵੇਖਦੇ ਹੋਏ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ। ਇਸ ਗਿਰਦਾਵਰੀ ਦੀ ਰਿਪੋਰਟ ਦੇ ਮੁਤਾਬਕ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ।
ਇਸ ਤੋਂ ਇਲਾਵਾ ਪਿੰਡ ਮੁੱਲ੍ਹੇਚੱਕ ਵਿਖੇ ਸਮਾਗਮ ਦੌਰਾਨ ਉਪ ਮੁੱਖ ਮੰਤਰੀ ਨੇ ਪਿੰਡ ਦੇ ਵਿਕਾਸ ਕਾਰਜ 85 ਫੀਸਦੀ ਪੂਰੇ ਹੋਣ ਦਾ ਦਾਅਵਾ ਕੀਤਾ। ਇਥੇ ਉਨ੍ਹਾਂ ਨੇ ਪਿੰਡ ਦੇ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦਾ ਚੈਕ ਵੀ ਦਿੱਤਾ। ਉਪ ਮੁੱਖ ਮੰਤਰੀ ਨੇ ਇਥੇ ਪੰਜਾਬ ਸਰਕਾਰ ਵੱਲੋਂ ਪੈਨਸ਼ਨ, ਸ਼ਗਨ ਸਕੀਮ, ਬਿਜਲੀ ਸਬੰਧੀ ਹੋਰਨਾਂ ਕਈ ਮੁੱਦਿਆਂ 'ਤੇ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਲੋੜਵੰਦਾਂ ਦੀ ਪੈਨਸ਼ਨ 750 ਰੁਪਏ ਤੋਂ ਵੱਧਾ ਕੇ 1500 ਰੁਪਏ,ਸ਼ਗਨ ਸਕੀਮ ਦੀ ਰਾਸ਼ੀ 21 ਹਜ਼ਾਰ ਤੋਂ ਵਧਾ ਕੇ 51 ਹਜ਼ਾਰ ਰੁਪਏ ਕਰ ਦਿੱਤੀ ਹੈ। ਉਨ੍ਹਾਂ ਆਖਿਆ ਕਿ ਸਰਕਾਰ ਨੇ ਸਾਰੇ ਵਰਗਾਂ ਦੇ 2 ਕਿਲੋਵਾਟ ਤੱਕ ਲੋਡ ਵਾਲੇ ਲੋਕਾਂ ਦੇ ਬਿੱਲ ਮੁਆ ਕਰ ਦਿੱਤੇ ਹਨ ਅਤੇ ਜਿਨ੍ਹਾਂ ਦੇ ਕੁਨੈਕਸ਼ਨ ਕੱਟੇ ਗਏ ਸਨ ਉਨਾਂ ਨੂੰ ਵੀ ਸਰਕਾਰ ਵਲੋਂ ਆਪਣੇ ਖਰਚੇ ਤੇ ਲਗਾਇਆ ਜਾ ਰਿਹਾ ਹੈ। ਸੋਨੀ ਨੇ ਕਿਹਾ ਕਿ ਉਨ੍ਹਾਂ ਦੇ ਘਰ ਦੇ ਦਰਵਾਜੇ ਲੋਕਾਂ ਦੀ ਮਦਦ ਲਈ 24 ਘੰਟੇ ਖੁਲ੍ਹੇ ਹਨ ਅਤੇ ਜੇਕਰ ਕਿਸੇ ਨੂੰ ਕੋਈ ਵੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਉਨਾਂ ਨੂੰ ਕਿਸੇ ਸਮੇਂ ਵੀ ਮਿਲ ਸਕਦਾ ਹੈ।
ਇਹ ਵੀ ਪੜ੍ਹੋ : ਕਿਸਾਨਾਂ ਦੇ ਮੁਰਝਾਏ ਚਿਹਰੇ,ਬੇਮੌਸਮ ਬਰਸਾਤ ਨੇ ਕਿਸਾਨਾਂ ਦੀ ਮਿਹਨਤ 'ਤੇ ਫੇਰਿਆ ਪਾਣੀ