ਅੰਮ੍ਰਿਤਸਰ : 'ਆਮ ਆਦਮੀ ਪਾਰਟੀ' ਦੀ ਸਰਕਾਰ ਬਣੇ ਨੂੰ 45 ਦਿਨਾਂ ਤੋਂ ਉੱਪਰ ਦਾ ਸਮਾਂ ਹੋ ਚੁੱਕਾ ਹੈ ਪਰ ਲਗਾਤਾਰ ਹੀ ਲਾਅ ਐਂਡ ਆਰਡਰ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਹੋਈ ਨਜ਼ਰ ਆ ਰਹੀ ਹੈ। ਪੰਜਾਬ ਵਿੱਚ ਕਿਸੇ ਜਗ੍ਹਾ ਉੱਤੇ ਕਬੱਡੀ ਖਿਡਾਰੀਆਂ ਦਾ ਕਤਲ ਕੀਤਾ ਜਾ ਰਿਹਾ ਹੈ ਅਤੇ ਕਦੇ ਸਕੂਲ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਉੱਤੇ ਕਤਲ ਕਰਨ ਦੇ ਇਰਦੇ ਨਾਲ ਹਮਲੇ ਕੀਤੇ ਜਾ ਰਹੇ ਹਨ। ਉੱਥੇ ਹੀ 'ਆਮ ਆਦਮੀ ਪਾਰਟੀ' ਬੇਸ਼ੱਕ ਪੰਜਾਬ ਵਿੱਚ ਨਵੀਂ ਕ੍ਰਾਂਤੀ ਲਿਆਉਣ ਦੀ ਗੱਲ ਕਰਦੀ ਹੋਵੇ ਪਰ ਹਾਲਾਤ ਕੁਝ ਹੋਰ ਨਜ਼ਰ ਆ ਰਹੇ ਹਨ।
ਉੱਥੇ ਹੀ ਬੀਤੇ ਦਿਨ ਅੰਮ੍ਰਿਤਸਰ ਵਿਖੇ ਬਾਰਵੀਂ ਜਮਾਤ ਦੇ ਵਿਦਿਆਰਥੀ ਨੂੰ ਗੋਲੀ ਮਾਰ ਕੇ ਉਸਦੀ ਹੱਤਿਆ ਕਰਨ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਸੀ ਅਤੇ ਅੱਜ ਇੱਕ ਵਾਰ ਫਿਰ ਤੋਂ ਪਰਿਵਾਰਿਕ ਮੈਂਬਰਾਂ ਵੱਲੋਂ ਦੋਸ਼ ਲਾਏ ਗਏ ਹਨ ਕਿ ਇੱਕ ਵਿਅਕਤੀ ਵੱਲੋਂ ਉਨ੍ਹਾਂ ਦੇ ਪੁੱਤਰ ਤੇ ਗੋਲੀ ਮਾਰ ਕੇ ਉਸਦਾ ਕਤਲ ਕਰਨ ਦੀ ਸਾਜ਼ਿਸ਼ ਕੀਤੀ ਗਈ ਸੀ। ਉੱਥੇ ਹੀ ਪਰਿਵਾਰਕ ਮੈਂਬਰ ਦਾ ਕਹਿਣਾ ਹੈ ਕਿ ਇਨ੍ਹਾਂ ਦੀ ਪੁਰਾਣੀ ਰੰਜਿਸ਼ ਚੱਲਦੀ ਆ ਰਹੀ ਹੈ ਜਿਸ ਦੇ ਤਹਿਤ ਕੁਝ ਵਿਅਕਤੀਆਂ ਵੱਲੋਂ ਉਨ੍ਹਾਂ ਦੇ ਪੁੱਤਰ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ ਗਈ। ਹਾਲਾਂਕਿ ਪੁਲਿਸ ਵੱਲੋਂ ਮਾਮਲਾ ਦਰਜ ਕਰ ਦਿੱਤਾ ਗਿਆ ਹੈ ਪਰ ਅਜੇ ਤੱਕ ਮੁਲਜ਼ਮਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾ ਗਿਆ। ਪਰਿਵਾਰ ਨੇ ਇਨਸਾਫ ਲਈ ਗੁਹਾਰ ਵੀ ਲਗਾਈ ਹੈ।
ਉਥੇ ਹੀ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਅਸੀਂ ਲਗਾਤਾਰ ਹੀ ਛਾਪੇਮਾਰੀ ਕਰ ਰਹੇ ਹਾਂ ਅਤੇ ਧਾਰਾ 307 ਅਤੇ ਧਾਰਾ 325 ਦੇ ਤਹਿਤ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਇਸ ਵਿੱਚ ਪੰਜ ਦੇ ਕਰੀਬ ਮੇਨ ਮੁਲਜ਼ਮਾਂ ਦੇ ਨਾਮ ਦੱਸੇ ਗਏ ਹਨ। ਜਿਨ੍ਹਾਂ ਵਿੱਚੋਂ ਇੱਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਬਾਕੀਆਂ ਦੀ ਭਾਲ ਜਾਰੀ ਹੈ ਅਤੇ ਉਨ੍ਹਾਂ ਨੂੰ ਵੀ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। ਪੁਲਿਸ ਅਧਿਕਾਰੀ ਨੇ ਕਿਹਾ ਕਿ ਹੁਣ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਮਾਣਯੋਗ ਅਦਾਲਤ ਵਿੱਚ ਅਵਾਜ ਚੁੱਕੀ ਜਾਵੇਗੀ ਅਤੇ ਇਨ੍ਹਾਂ ਖ਼ਿਲਾਫ਼ ਗੈਰ ਜ਼ਮਾਨਤੀ ਵਾਰੰਟ ਵੀ ਕਢਵਾਏ ਜਾਣਗੇ।
ਇਹ ਵੀ ਪੜ੍ਹੋ : CM ਦੀ ਫੇਰੀ ਤੋਂ ਕੁਝ ਘੰਟੇ ਪਹਿਲਾਂ ਬਜ਼ੁਰਗ ਜੋੜੇ ਦਾ ਕਤਲ, ਨਹੀਂ ਹੋਈ ਕੋਈ ਲੁੱਟ !