ਅੰਮ੍ਰਿਤਸਰ: ਸੂਬੇ ਭਰ ’ਚ ਕਤਲ ਮਾਮਲੇ ਅਤੇ ਝਗੜਿਆਂ ਦੇ ਮਾਮਲੇ ਵਧਦੇ ਜਾ ਰਹੇ ਹਨ। ਜਿਸ ਨੇ ਸੂਬੇ ਭਰ ਚ ਕਾਨੂੰਨ ਵਿਵਸਥਾ ਨੂੰ ਸਵਾਲਾਂ ਦੇ ਘੇਰੇ ਚ ਲਿਆ ਦਿੱਤਾ ਹੈ। ਇਸੇ ਤਰ੍ਹਾਂ ਦਾ ਮਾਮਲਾ ਅੰਮ੍ਰਿਤਸਰ ਦੇ ਵੱਡਾ ਸਬਜ਼ੀ ਮੰਡੀ ਤੋਂ ਸਾਹਮਣੇ ਆਇਆ ਹੈ ਜਿੱਥੋ ਦੋ ਗੁੱਟਾਂ ਵਿਚਾਲੇ ਝਗੜਾ ਹੋਇਆ। ਜਿਸ ਚ ਇੱਕ ਗੁੱਟ ਦੇ ਲੋਕਾਂ ਨੇ ਦੂਜੇ ਗੁੱਟ ਦੇ ਲੋਕਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
ਮਿਲੀ ਜਾਣਕਾਰੀ ਮੁਤਾਬਿਕ ਦੋ ਦੁਕਾਨਦਾਰ ਕਿਸੇ ਗੱਲ ਨੂੰ ਲੈ ਕੇ ਆਪਸ ਚ ਭਿੜ ਗਏ ਜਿਸ ਤੋਂ ਬਾਅਦ ਇੱਕ ਦੁਕਾਨਦਾਰ ਨੇ ਦੂਜੇ ਦੁਕਾਨਦਾਰ ’ਤੇ ਹਮਲਾ ਕਰ ਦਿੱਤਾ ਜਿਸ ਚ ਇੱਕ ਵਿਅਕਤੀ ਗੰਭੀਰ ਰੂਪ ਨਾਲ ਜਖਮੀ ਹੋ ਗਿਆ। ਹਮਲੇ ਦੀ ਘਟਨਾ ਦੀਆਂ ਤਸਵੀਰਾਂ ਸੀਸੀਟੀਵੀ ’ਚ ਕੈਦ ਹੋ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਦੁਕਾਨਦਾਰਾਂ ਵਿਚਾਲੇ ਸਬਜ਼ੀ ਦੇ ਕਰੇਟਾ ਨੂੰ ਲੈ ਕੇ ਝਗੜਾ ਹੋਇਆ ਸੀ।
ਜ਼ਖਮੀ ਵਿਅਕਤੀ ਦੇ ਦੋਸਤ ਨੇ ਇਲਜ਼ਾਮ ਲਗਾਇਆ ਕਿ ਦੁਕਾਨ ਨੰਬਰ 13 ਤੋਂ ਅਮਰ ਸਿੰਘ ਦੇ ਰਿਸ਼ਤੇਦਾਰ ਆਏ ਅਤੇ ਉਨ੍ਹਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ 'ਚ ਉਸ ਦਾ ਇਕ ਸਾਥੀ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਜਿਸ ਨੂੰ ਅੰਮ੍ਰਿਤਸਰ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਸਾਰੀ ਘਟਨਾ ਦੀਆਂ ਤਸਵੀਰਾਂ ਸੀਸੀਟੀਵੀ 'ਚ ਵੀ ਕੈਦ ਹੋ ਗਈਆਂ ਹਨ, ਜਿਸ 'ਚ ਹਥਿਆਰਾਂ ਨਾਲ ਹਮਲਾ ਕਰਨ ਵਾਲੇ ਵਿਅਕਤੀ ਸਾਫ ਦਿਖਾਈ ਦੇ ਰਹੇ ਹਨ। .ਦੱਸਿਆ ਜਾ ਸਕਦਾ ਹੈ ਕਿ ਜਿਸ ਤੋਂ ਬਾਅਦ ਉਸਨੇ ਪੁਲਿਸ ਪ੍ਰਸ਼ਾਸਨ ਕੋਲ ਇਨਸਾਫ਼ ਦੀ ਗੁਹਾਰ ਲਗਾਈ ਹੈ।
ਦੂਜੇ ਪਾਸੇ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਜ਼ਖਮੀ ਅਤੇ ਬੇਹੋਸ਼ ਹਾਲਤ 'ਚ ਪਏ ਯਸ਼ਪਾਲ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਅਤੇ ਦੋਵਾਂ ਧਿਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਸੀਸੀਟੀਵੀ ਨੂੰ ਕਬਜ਼ੇ 'ਚ ਲੈ ਲਿਆ ਜਾਵੇਗਾ। ਸੀਸੀਟੀਵੀ ਦੀ ਬਾਰੀਕੀ ਨਾਲ ਜਾਂਚ ਕਰਕੇ ਜੋ ਵੀ ਦੋਸ਼ੀ ਪਾਇਆ ਗਿਆ ਉਸ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜੋ: ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ 2 ਖੁੰਖਾਰ ਗੈਂਗਸਟਰਾਂ ਨੂੰ ਕੀਤਾ ਗ੍ਰਿਫ਼ਤਾਰ