ਅੰਮ੍ਰਿਤਸਰ: ਜੰਡਿਆਲਾ ਗੁਰੂ (Jandiala guru) ਦੇ ਲਾਗੇ ਜੱਗੂ ਭਗਵਾਨਪੁਰੀਆ (jaggu bhagwanpuria) ਦੇ ਸਾਥੀਆਂ ਅਤੇ ਪੁਲਿਸ ਵਿੱਚ ਫਾਇਰਿੰਗ (firing between police and gangsters) ਹੋਈ ਹੈ। ਇਸ ਦੌਰਾਨ ਪੁਲਿਸ ਵੱਲੋਂ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੀ ਪਹਿਚਾਣ ਗੁਰਭੇਜ ਉਰਫ਼ ਬਾਬਾ ਅਤੇ ਦੂਸਰੇ ਦੀ ਪਹਿਚਾਨ ਸ਼ਮਸ਼ੇਰ ਸਿੰਘ ਉਰਫ ਕਰਨ ਦੇ ਨਾਂ ਦੇ ਵਿਚ ਹੋਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਨ੍ਹਾਂ ਕੋਲੋਂ 2 ਕਿੱਲੋ ਹੈਰੋਇਨ ਅਤੇ 30 ਬੋਰ ਪਿਸਟਲ ਬਰਾਮਦ ਕੀਤੀ ਗਈ ਹੈ।
ਇਸ ਘਟਨਾ ਦੀ ਪੂਰੀ ਜਾਣਕਾਰੀ ਦਿੰਦੇ ਹੋਏ ਐਸਪੀਡੀ ਜੁਗਰਾਜ ਸਿੰਘ ਨੇ ਦੱਸਿਆ ਕਿ ਜੰਡਿਆਲਾ ਨੇੜੇ ਪੁਲਿਸ ਫੋਰਸ ਨੇ ਨਾਕੇਬੰਦੀ ਕੀਤੀ ਹੋਈ ਸੀ, ਜਿਸ ਦੌਰਾਨ ਮੋਟਰਸਾਇਕਲ ਸਵਾਰ 2 ਨੌਜਵਾਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਸੀ। ਇਹ ਨੌਜਵਾਨ ਰੁਕਣ ਦੀ ਬਜਾਏ ਪੁਲਿਸ ਪਾਰਟੀ 'ਤੇ ਫਾਇਰ ਕਰ ਦੇਵੀ ਦਾਸ ਪੁਰਾ ਵੱਲ ਭੱਜ ਨਿਕਲੇ। ਇਸ ਦੀ ਸੂਚਨਾ ਕ੍ਰਾਈਮ ਬਰਾਂਚ ਇੰਸਪੈਕਟਰ ਰਸ਼ਪਾਲ ਸਿੰਘ ਤੇ ਇੰਸਪੈਕਟਰ ਅਮਨਦੀਪ ਸਿੰਘ ਨੂੂੰ ਦਿੱਤੀ ਗਈ ਜਿਨ੍ਹਾਂ ਵੱਲੋਂ ਘੇਰਾ ਬੰਦੀ ਕੀਤੀ ਗਈ।
ਪੁਲਿਸ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਪੁਲਿਸ ਦੀ ਕਾਰਵਾਈ ਤੋਂ ਬਾਅਦ ਖੁਦ ਨੂੰ ਘਿਰੇਆਂ ਹੋਇਆ ਦੇਖ ਕੇ ਗੈਂਗਸਟਰਰ ਵੱਲੋਂ ਪੁਲਿਸ ਪਾਰਟੀ 'ਤੇ ਕਰੀਬ 7 ਤੋਂ 8 ਗੋਲੀਆਂ ਚਲਾਈਆਂ ਗਈਆਂ ਜਿਸਦੇ ਜਵਾਬੀ ਕਾਰਵਾਈ ਵਿੱਚ ਪੁਲਿਸ ਵੱਲੋਂ ਵੀ 12 ਤੋਂ 15 ਰਾਊਂਡ ਫਾਈਰ ਕੀਤੇ ਗਏ। ਇਸ ਦੌਰਾਨ ਪੁਲਿਸ ਵੱਲੋਂ 2 ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਹੈ ਅਤੇ ਉਨ੍ਹਾਂ ਕੋਲੋ ਇੱਕ 30 ਬੋਰ ਪਿਸਤੋਲ ਅਤੇ 2 ਕਿਲੋ ਹੈਰੋਇਨ ਬਰਾਮਦ ਹੋਈ ਹੈ। ਪੁਲਿਸ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਗੁਰਭੇਜ ਸਿੰਘ ਦੇ ਖਿਲਾਫ਼ 3 ਮਰਡਰ ਕੇਸ ਪਹਿਲਾਂ ਹੀ ਦਰਜ ਹਨ। ਪੁਲਿਸ ਵੱਲੋਂ ਇਨ੍ਹਾਂ ਸਬੰਧ ਗੈਂਗਸਟਰ ਜੱਗੂ ਭਗਵਾਨਪੁਰੀਆ ਨਾਲ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਗਰਮ ਰਾਡ ਨਾਲ ਜੇਲ੍ਹ ਵਿੱਚ ਬੰਦ ਕੈਦੀ ਦੀ ਪਿੱਠ ਤੇ ਲਿਖਿਆ ਗੈਂਗਸਟਰ