ETV Bharat / city

ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹੈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ - ਗੁਰੂਆਂ ਦੀ ਬਾਣੀ ਨੂੰ ਦਿੱਤਾ ਉੱਚ ਸਤਿਕਾਰ

ਸਿੱਖ ਕੌਮ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਵੱਡੀ ਗਿਣਤੀ 'ਚ ਸੰਗਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜ ਰਹੀ ਹੈ। ਆਓ ਇਸ ਮੌਕੇ ਜਾਣਦੇ ਹਾਂ, ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਆਦਿ ਗ੍ਰੰਥ ਵਜੋਂ ਕਿਓਂ ਜਾਣਿਆ ਜਾਂਦਾ ਹੈ ਤੇ ਸਿੱਖ ਇਤਿਹਾਸ 'ਚ ਆਦਿ ਗ੍ਰੰਥ ਦੀ ਕੀ ਮਹੱਤਤਾ ਹੈ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ

author img

By

Published : Sep 7, 2021, 5:38 AM IST

Updated : Sep 7, 2021, 6:08 AM IST

ਅੰਮ੍ਰਿਤਸਰ: ਅੱਜ ਸਿੱਖ ਕੌਮ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਵੱਡੀ ਗਿਣਤੀ 'ਚ ਸੰਗਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜ ਰਹੀ ਹੈ।

ਸਿੱਖ ਕੌਮ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮੱਹਤਤਾ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰੂ ਸਵਰੂਪ ਮੰਨਣ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਐਡੀਸ਼ਨ ਹੈਡ ਗ੍ਰੰਥੀ ਗਿਆਨੀ ਭਾਈ ਮਲਕੀਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹੱਤਤਾ

ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਦੀ ਤੋਂ ਲੈ ਕੇ ਪੰਜ ਗੁਰੂਆਂ ਤੇ ਹੋਰ ਮਹਾਂਨ ਸੰਤਾ ਤੇ ਭਗਤਾਂ ਦੀ ਬਾਣੀ ਦਾ ਗੁਰੂ ਗ੍ਰੰਥ ਸਾਹਿਬ ਵਿੱਚ ਜ਼ਿਕਰ ਹੈ। ਇਨ੍ਹਾਂ ਚੋਂ ਕਈਆਂ ਹਿੰਦੂ, ਮੁਸਲਿਮ 'ਤੇ ਹੋਰਨਾਂ ਮਹਾਨ ਗੁਰੂਆਂ ਤੇ ਸੰਤਾ ਦੀ ਬਾਣੀ ਦਾ ਸੁਮੇਲ ਹੈ। ਪੰਜਵੇਂ ਗੁਰੂ ਗੁਰੂ ਅਰਜੁਨ ਦੇਵ ਜੀ ਨੇ ਵੱਖ-ਵੱਖ ਗੁਰੂਆਂ, ਸੰਤਾਂ ਤੇ ਮਹਾਂਪੁਰਸ਼ਾਂ ਦੀ ਬਾਣੀ ਦੇ ਅੰਸ਼ ਇਕੱਤਰ ਕਰਕੇ ਇਸ ਪਵਿੱਤਰ ਗ੍ਰੰਥ ਨੂੰ ਭਾਈ ਗੁਰੂ ਰਾਮਦਾਸ ਜੀ ਦੇ ਹੱਥੋਂ ਲਿਖਵਾਇਆ ਸੀ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਨੂੰ ਇਕੱਤਰ ਕਰਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਦੇ ਪਾਸਿਓਂ ਆਦਿ ਗ੍ਰੰਥ ਸਾਹਿਬ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ ਜੋਤ ਸਮਾਉਣ ਮਗਰੋਂ ਬਾਬਾ ਦੀਪ ਸਿੰਘ ਜੀ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਜੀ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਅਤੇ ਬਹੁਤ ਸਾਰੀਆਂ ਬੋਲੀਆਂ ਤੇ ਉਪ ਬੋਲੀਆਂ ਜਿਵੇਂ ਲਹਿੰਦੀ ਪੰਜਾਬੀ ਬ੍ਰਿਜ ਭਾਸ਼ਾ, ਖੜ੍ਹੀ ਬੋਲੀ ਸੰਸਕ੍ਰਿਤ ਅਤੇ ਫਾਰਸੀ ਕਈ ਹੋਰਨਾਂ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਆਦਿ ਨਾਲ ਵੀ ਜਾਣਿਆ ਜਾਂਦਾ ਹੈ।

ਬਾਬਾ ਬੁੱਢਾ ਜੀ ਨੂੰ ਥਾਪਿਆ ਪਹਿਲਾ ਗ੍ਰੰਥੀ
ਇਸ ਮੌਕੇ ਗੱਲਬਾਤ ਕਰਦੇ ਹੋਏ ਗਿਆਨੀ ਭਾਈ ਮਲਕੀਤ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਕਰੀਬ 418 ਵਰ੍ਹੇ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਗੁਰੂ ਨਾਨਕ ਦੇਵ ਜੀ ਦੀ ਬਾਣੀ ਨੂੰ ਸੰਕਲਿਤ ਕੀਤਾ ਸੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਦੁਆਰਾ ਰਾਮਸਰ ਸਾਹਿਬ ਤੋਂ ਸ੍ਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਵਿਰਾਜਮਾਨ ਕੀਤਾ ਗਿਆ ਸੀ। ਗੁਰਦੁਆਰਾ ਰਾਮਸਰ ਸਾਹਿਬ ਤੋਂ ਸ੍ਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਗ੍ਰੰਥੀ ਬਾਬਾ ਬੁੱਢਾ ਸਾਹਿਬ ਜੀ ਨੇ ਸੰਗਤ ਨਾਲ ਨਗਰ ਕੀਰਤਨ ਕੱਢਦੇ ਹੋਏ, ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਪ੍ਰਕਾਸ਼ ਕੀਤਾ। ਪੰਜਵੇਂ ਗੁਰੂ ਸ੍ਰੀ ਗੁਰੂ ਅਰਜੁਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਬਾਬਾ ਬੁੱਢਾ ਸਾਹਿਬ ਜੀ ਨੂੰ ਸੌਂਪੀ ਸੀ।

ਸਿੱਖਾਂ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਨੇ 01 ਸਤੰਬਰ 1604 ਈਸਵੀ ਨੂੰ ਗੁਰਦੁਆਰਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਕੀਤਾ ਸੀ। ਬਾਬਾ ਬੁੱਢਾ ਜੀ ਨੂੰ ਗੁਰੂ ਅਰਜਨ ਦੇਵ ਜੀ ਨੇ ਸੰਗਤ ਲਈ ਗੁਰੂ ਕੀ ਬਾਣੀ ਦੇ ਸਰਵਣ ਦਾ ਫੁਰਮਾਨ ਕੀਤਾ। ਬਾਬਾ ਬੁੱਢਾ ਜੀ ਨੇ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਕੇ ਪਹਿਲਾ ਹੁਕਮਨਾਮਾ "ਸੰਤਾਂ ਦੇ ਕਾਰਜ ਆਪ ਖਲੋਇਆ ਹਰਿ ਕੰਮੁ ਕਰਾਵਣਿ ਆਇਆ ਰਾਮ" ਲਿਆ ਸੀ। ਉਸ ਦਿਨ ਬਾਬਾ ਬੁੱਢਾ ਜੀ ਨੂੰ ਪਹਿਲਾ ਗ੍ਰੰਥੀ ਸਿੰਘ ਵਜੋਂ ਨਿਵਾਜਿਆ ਗਿਆ। ਇਸ ਦਿਨ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਥਾਪਨਾ ਦਿਵਸ ਵਜੋਂ ਮਨਾਇਆ ਜਾਂਦਾ ਹੈ। ਪਹਿਲੀ ਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰਵਣ ਸੰਗਤ ਨੇ ਬਾਬਾ ਬੁੱਢਾ ਜੀ ਦੀ ਆਵਾਜ਼ 'ਚ ਕੀਤਾ। ਇਸ ਮੌਕੇ ਸੰਗਤਾਂ 'ਚ ਭਾਰੀ ਖੁਸ਼ੀ ਸੀ।

ਗੁਰੂਆਂ ਦੀ ਬਾਣੀ ਨੂੰ ਦਿੱਤਾ ਉੱਚ ਸਤਿਕਾਰ

ਸੰਗਤਾਂ ਦੀ ਦੀਦਾਰ ਤੋਂ ਬਾਅਦ ਸ਼ਾਮ ਵੇਲੇ ਬਾਬਾ ਬੁੱਢਾ ਜੀ ਨੇ ਗੁਰੂਬਾਣੀ ਦੇ ਜਹਾਜ ਦਾ ਸੁਖਆਸਨ ਯਾਨਿ ਕਿ ਵਿਸ਼ਰਾਮ ਸਥਾਨ ਬਾਰੇ ਗੁਰੂ ਸਹਿਬਾਨ ਤੋਂ ਪੁੱਛਿਆ। ਇਸ ਦੌਰਾਨ ਗੁਰੂ ਅਰਜੁਨ ਦੇਵ ਜੀ ਨੇ ਕਿਹਾ ਕਿ ਜਿਸ ਆਸਨ 'ਤੇ ਅਸੀਂ ਵਿਰਾਜਦੇ ਹਾਂ, ਉਸ ਪਲੰਘ 'ਤੇ ਸੁੰਦਰ ਵਿਛਾਈ ਕਰਕੇ ਉਸ ਦਿਨ ਤੋਂ ਅੱਜ ਤੱਕ ਗੁਰੂ ਦੀ ਬਾਣੀ ਦਾ ਸਵਰੂਪ ( ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ) ਨੂੰ ਵਿਰਾਜਮਾਨ ਕੀਤਾ ਜਾਂਦਾ ਹੈ। ਉਸ ਦਿਨ ਤੋਂ ਅੱਜ ਤੱਕ ਬੜੇ ਹੀ ਅਦਬ ਤੇ ਸਤਿਕਾਰ ਨਾਲ ਇਹ ਰਵਾਇਤ ਨਿਭਾਈ ਜਾਂਦੀ ਹੈ। ਅੱਜ ਵੀ ਸੱਚਖੰਡ ਹਰਿਮੰਦਰ ਸਾਹਿਬ ਵਿਖੇ ਅੰਮ੍ਰਿਤ ਵੇਲੇ ਕੋਠਾ ਸਾਹਿਬ ਤੋਂ ਸਿੰਘ ਸਹਿਬਾਨ ਅਰਦਾਸ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਲਿਆਉਂਦੇ ਹਨ ਤੇ ਸ਼ਾਮ ਵੇਲੇ ਸੁਖਆਸਨ 'ਤੇ ਵਿਰਾਜਮਾਨ ਕਰਦੇ ਹਨ।

ਗੁਰੂਬਾਣੀ ਨੂੰ ਸੁਖਅਸਥਾਨ 'ਤੇ ਵਿਰਾਜਮਾਨ ਕਰਨ ਮਗਰੋਂ, ਗੁਰੂ ਅਰਜੁਨ ਦੇਵ ਜੀ ਨੇ ਉਸ ਦਿਨ ਤੋਂ ਆਪ ਉਨ੍ਹਾਂ ਨੇ ਪਲੰਘ ਤੋਂ ਹੇਠਾਂ ਆਪਣਾ ਸਥਾਨ ਬਣਾਇਆ, ਕਿਉਂਕਿ ਉਹ ਗੁਰੂਆਂ ਦੀ ਬਾਣੀ ਸੀ। ਉਨ੍ਹਾਂ ਨੇ ਧੁਰ ਕੀ ਬਾਣੀ, ਗੁਰੂਬਾਣੀ ਨੂੰ ਖ਼ੁਦ ਵੀ ਬੇਹਦ ਉੱਚਾ ਸਥਾਨ ਦਿੱਤਾ ਤੇ ਸਤਿਕਾਰ ਕੀਤਾ, ਤੇ ਸਿੱਖਾਂ ਨੂੰ ਵੀ ਕਰਨਾ ਸਿਖਾਇਆ।

ਗੁਰੂ ਨਾਨਕ ਦੇਵ ਜੀ ਨੇ ਸ਼ਬਦ ਗੁਰੂ ਨੂੰ ਮੰਨਿਆ ਗੁਰੂ

ਜਦੋਂ ਸ੍ਰੀ ਗੁਰੂ ਨਾਨਕ ਦੇਵ ਜੀ ਬਾਲ ਅਵਸਥਾ ਵਿੱਚ ਸਨ ਤਾਂ ਉਨ੍ਹਾਂ ਸਿੱਧਾਂ ਦੇ ਨਾਲ ਸਵਾਲ ਜਵਾਬ ਹੋਏ। ਇਸ ਦੌਰਾਨ ਸਿੱਧਾਂ ਨੇ ਸੋਚਿਆ ਕਿ ਇਹ ਛੋਟੀ ਜਿਹੀ ਉਮਰ ਦਾ ਬਾਲਾ ਕਿੰਨਾ ਸੁਝਵਾਨ ਹੈ, ਇਸ ਨੂੰ ਸਿਖਾਉਣ ਵਾਲਾ ਕੌਣ ਹੋਵੇਗਾ। ਇਸ ਦੌਰਾਨ ਸਿੱਧ ਮਹਾਂਪੁਰਸ਼ਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਵਦਤਾ ਨੂੰ ਵੇਖਦੇ ਹੋਏ ਉਨ੍ਹਾਂ ਦੇ ਗੁਰੂ ਬਾਰੇ ਪੁੱਛਿਆ। ਉਸ ਵੇਲੇ ਗੁਰੂ ਨਾਨਕ ਦੇਵ ਜੀ ਨੇ ਸਿੱਧਾਂ ਨੂੰ ਜਵਾਬ ਦਿੰਦੇ ਹੋਏ ਦੱਸਿਆ ਕਿ ਉਹ ਸ਼ਬਦ ਨੂੰ ਆਪਣਾ ਗੁਰੂ ਮੰਨਦੇ ਹਨ।

ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੰਨਿਆ ਗੁਰੂ

ਆਪਣੇ ਅੰਤਮ ਸਮੇਂ ਵਿੱਚ ਨਾਂਦੇੜ ਦੀ ਧਰਤੀ 'ਤੇ ਦੱਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰੂ ਮੰਨਣ ਦਾ ਆਦੇਸ਼ ਦਿੱਤਾ। ਸਜੇ ਹੋਏ ਦੀਵਾਨ 'ਚ ਗੁਰੂ ਜੀ ਨੇ ਕਿਹਾ , " ਸਭ ਸਿੱਖਣ ਕੋਂ ਹੁਕਮ ਹੈ, ਗੁਰੂ ਮਾਨਿਓ ਗ੍ਰੰਥ " ਕਿ ਸਾਰੇ ਸਿੱਖਾਂ ਨੂੰ ਇਹ ਹੁਕਮ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰੂ ਮੰਨਣਾ ਹੈ। " ਗੁਰੂ ਗ੍ਰੰਥ ਜੀ ਮਾਨਿਓ ਪ੍ਰਗਟ ਗੁਰੂਾਂ ਕੀ ਦੇਹ " ਇਹ ਗੁਰੂ ਦਾ ਸਰੀਰ ਜਾਨਣਾ ਹੈ, ਜਿਹੜੇ ਪਰਮਾਤਮਾ ਨੂੰ ਮਿਲਣਾ ਚਾਹੁੰਦੇ ਹਨ, ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬਾਣੀ ਇੱਕ ਓਅੰਕਾਰ (ੴ) ਤੋਂ ਲੈ ਕੇ (181020) ਤੱਕ ਅਖੰਡ ਪਾਠ ਸਾਹਿਬ , ਸਹਿਜ ਪਾਠ ਦੇ ਰੂਪ ਵਿੱਚ ਦਾ ਜਾਪ ਕਰੇ। ਗੁਰੂ ਜੀ ਨੇ ਨਾਂਦੇੜ ਦੀ ਧਰਤੀ ਉੱਤੇ ਇਹ ਉਪਦੇਸ਼ ਕੀਤਾ ਸੀ। ਉਦੋਂ ਤੋਂ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰੂ ਦਾ ਸਵਰੂਪ ਮੰਨਿਆ ਜਾਂਦਾ ਹੈ।

Last Updated : Sep 7, 2021, 6:08 AM IST
ETV Bharat Logo

Copyright © 2025 Ushodaya Enterprises Pvt. Ltd., All Rights Reserved.