ਅੰਮ੍ਰਿਤਸਰ : ਪੰਜਾਬ ਵਿੱਚ ਲਗਾਤਾਰ ਹੀ ਲਾਅ ਐਂਡ ਆਰਡਰ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਜਿਸ ਦੇ ਤਹਿਤ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਨੌਜਵਾਨ 'ਤੇ ਬੁਰੀ ਤਰ੍ਹਾਂ ਨਾਲ ਹਮਲਾ ਕੀਤਾ ਗਿਆ। ਉਥੇ ਹੀ ਇਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਪੂਰੀ ਤਰ੍ਹਾਂ ਨਾਲ ਵਾਇਰਲ ਹੋਈ ਸੀ। ਪੁਲਿਸ ਵਲੋਂ ਵੀ ਇਨ੍ਹਾਂ ਦੇ ਖ਼ਿਲਾਫ਼ ਕਾਰਵਾਈ ਕਰਨ ਦੀ ਗੱਲ ਕੀਤੀ ਜਾ ਰਹੀ ਹੈ। ਉੱਥੇ ਹੀ ਪੁਲਿਸ ਵਲੋਂ ਇਸ ਮਾਮਲੇ 'ਚ ਪੰਜ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਗੱਲ ਵੀ ਕੀਤੀ ਜਾ ਰਹੀ ਹੈ।
ਜਿਕਰਯੋਗ ਹੈ ਕਿ ਅੰਮ੍ਰਿਤਸਰ ਦੇ ਬਟਾਲਾ ਰੋਡ 'ਤੇ ਮੈਡੀਕਲ ਸਟੋਰ 'ਚ ਬੈਠੇ ਇੱਕ ਨੌਜਵਾਨ ਉੱਤੇ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ ਕਰਕੇ ਉਸ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ ਗਿਆ ਸੀ।ਜਿਸ ਤੋਂ ਬਾਅਦ ਪੁਲਿਸ ਵਲੋਂ ਲਗਾਤਾਰ ਹੀ ਛਾਪੇਮਾਰੀ ਕੀਤੀ ਜਾ ਰਹੀ ਸੀ, ਜਿਸ 'ਚ ਪੁਲਿਸ ਵਲੋਂ ਪੰਜ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਇਸ ਸਬੰਧੀ ਪੁਲਿਸ ਦਾ ਕਹਿਣਾ ਕਿ ਉਕਤ ਜ਼ਖ਼ਮੀ ਅਤੇ ਕੁੱਟਮਾਰ ਕਰਨ ਵਾਲੇ ਨੌਜਵਾਨਾਂ ਦਾ ਕਾਰੋਬਾਰ ਇਕੱਠਾ ਚੱਲ ਰਿਹਾ ਸੀ, ਅਤੇ ਕੁਝ ਮਤਭੇਦ ਹੋਣ ਕਾਰਨ ਦੋਵੇਂ ਵੱਖ ਹੋ ਗਏ। ਉਨ੍ਹਾਂ ਦੱਸਿਆ ਕਿ ਰੰਜਿਸ਼ ਦੇ ਚੱਲਦਿਆਂ ਹੀ ਉਕਤ ਨੌਜਵਾਨ 'ਤੇ ਕਾਤਲਾਨਾ ਹਮਲਾ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਕਿ ਉਕਤ ਮੁਲਜ਼ਮਾਂ ਦੇ ਸਾਥੀ ਵੀ ਜਲਦ ਗ੍ਰਿਫ਼ਤਾਰ ਕਰ ਲਏ ਜਾਣਗੇ। ਪੁਲਿਸ ਦਾ ਕਹਿਣਾ ਕਿ ਉਕਤ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰਕੇ ਪੁੱਛਗਿਛ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਵਾਰਦਾਤ 'ਚ ਵਰਤੇ ਹੋਏ ਹਥਿਆਰ ਵੀ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ:ਪੁਲਿਸ ਮੁਲਾਜ਼ਮਾਂ ਨੇ ਫਰੂਟ ਰੇਹੜੀ ਵਾਲੇ ਦੇ ਜੜੇ ਥੱਪੜ,ਵੀਡੀਓ ਵਾਇਰਲ