ਅੰਮ੍ਰਿਤਸਰ: ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ (Sarbat da bhala Charitable Trust) ਦੇ ਬਾਨੀ ਡਾ. ਐਸਪੀ ਸਿੰਘ ਓਬਰਾਏ (Dr S P Singh Oberoi) ਨੇ ਭਿਆਨਕ ਹੜ੍ਹਾਂ ਨਾਲ ਜੂਝ ਰਹੇ ਗਵਾਂਢੀ ਮੁਲਕ ਪਾਕਿਸਤਾਨ ਵਿੱਚ ਹੜ੍ਹ ਪੀੜਤਾਂ ਦੀ ਮਦਦ (Pakistan flood) ਲਈ 30 ਹਜਾਰ 30 ਪੌਂਡ ਦੀ ਵੱਡੀ ਰਾਸ਼ੀ ਭੇਜੀ ਹੈ। ਪਾਕਿਸਤਾਨ ਇਸ ਸਮੇਂ ਹੜ੍ਹਾਂ ਜੂਝ ਰਿਹਾ ਹੈ। ਪਾਕਿਸਤਾਨ ਦੇ ਦਾ ਇੱਕ ਤਿਹਾਈ ਹਿੱਸਾ ਇਸ ਵੇਲ ਪਾਣੀ ਨਾਲ ਡੁੱਬ ਰਿਹਾ ਹੈ। ਲੋਕਾਂ ਨੂੰ ਖਾਣ ਪੀਣ ਵਰਗੀਆਂ ਮੁੱਢਲੀ ਜਰੂਰਤਾਂ ਪੁਰਾ ਕਰਨ ਲਈ ਵੱਡੀ ਸਮੱਸਿਆਵਾਂ ਦਾ ਮਾਹਮਣਾ ਕਰਨਾ ਪੈ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ. ਐੱਸ.ਪੀ.ਸਿੰਘ ਓਬਰਾਏ ਨੇ ਦੱਸਿਆ ਕਿ ਪਾਕਿਸਤਾਨ ਦੇ ਵੱਖ-ਵੱਖ ਹਿੱਸਿਆਂ ਅੰਦਰ ਆਏ ਭਿਆਨਕ ਹੜ੍ਹਾਂ ਕਾਰਨ ਬਹੁਤ ਵੱਡਾ ਜਾਨੀ ਤੇ ਮਾਲੀ ਨੁਕਸਾਨ ਹੋਇਆ ਹੈ, ਜਿਸ ਕਾਰਨ ਜਿੱਥੇ ਲੱਖਾਂ ਲੋਕ ਬੇਘਰ ਹੋ ਗਏ ਹਨ। ਉਥੇ ਹੀ ਉਨ੍ਹਾਂ ਨੂੰ ਦੋ ਵਕਤ ਦੀ ਰੋਟੀ ਵੀ ਨਸੀਬ ਹੋਣੀ ਔਖੀ ਹੋ ਗਈ ਹੈ।
ਉਨ੍ਹਾਂ ਦੱਸਿਆ ਕਿ ਇਸ ਸਥਿਤੀ ਨੂੰ ਵੇਖਦਿਆਂ ਹੋਇਆਂ ਉਨ੍ਹਾਂ ਨਾਲ ਪਾਕਿਸਤਾਨ ਦੇ ਸੂਬਾ ਪੰਜਾਬ ਦੇ ਸਾਬਕਾ ਗਵਰਨਰ ਅਤੇ ਸਰਵਰ ਫਾਊਂਡੇਸ਼ਨ ਦੇ ਪ੍ਰਧਾਨ ਚੌਧਰੀ ਮੁਹੰਮਦ ਸਰਵਰ ਨੇ ਸੰਪਰਕ ਕਰ ਕੇ ਹੜ੍ਹ ਪੀੜਤਾਂ ਦੀ ਮਦਦ ਕਰਨ ਲਈ ਅਪੀਲ ਕੀਤੀ ਸੀ। ਜਿਸ 'ਤੇ ਤੁਰੰਤ ਕਾਰਵਾਈ ਕਰਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਹੜ੍ਹਾਂ ਦੌਰਾਨ ਸੇਵਾ ਕਾਰਜ ਨਿਭਾਉਣ ਵਾਲੀ ਸਰਵਰ ਫਾਊਂਡੇਸ਼ਨ ਲਾਹੌਰ ਨੂੰ ਹੜ੍ਹ ਪੀੜਤਾਂ ਦੀ ਮਦਦ ਲਈ 30 ਹਜ਼ਾਰ 30 ਪੌਂਡ ( ਪਾਕਿਸਤਾਨ ਦੀ ਕਰੰਸੀ ਅਨੁਸਾਰ ਲਗਪਗ 80 ਲੱਖ ਰੁਪਏ) ਭੇਜੇ ਗਏ ਹਨ। ਜਿਸ ਨਾਲ 1001 ਪੀੜਤ ਪਰਿਵਾਰਾਂ ਨੂੰ ਮਹੀਨੇ ਭਰ ਦੇ ਰਾਸ਼ਨ ਦੀਆਂ ਕਿੱਟਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਇਹ ਵੀ ਪੜੋ: ਬੀਐਸਐਫ ਨੇ ਸਰਹੱਦੀ ਨੇੜਿਓ ਸ਼ੱਕੀ ਨੌਜਵਾਨ ਕੀਤਾ ਕਾਬੂ, ਪਾਕਿਸਤਾਨ ਨਾਲ ਲਿੰਕ