ਅੰਮ੍ਰਿਤਸਰ: ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੂੰ ਵਿਜੀਲੈਂਸ ਦੀ ਟੀਮ ਵੱਲੋਂ ਗ੍ਰਿਫਤਾਰ ਕੀਤਾ ਗਿਆ। ਜਾਣਕਾਰੀ ਮੁਤਾਬਿਕ ਰਣਜੀਤ ਐਵਨਿਊ ਦੇ ਇੱਕ ਪਲਾਟ ’ਚ ਧੋਖਾਧੜੀ ਨੂੰ ਲੈ ਕੇ ਦਿਨੇਸ਼ ਬੱਸੀ, ਰਾਘਵ ਸ਼ਰਮਾ ਤੇ ਵਿਕਾਸ ਖੰਨਾ ਦੇ ਨਾਂ ’ਤੇ ਸ਼ਿਕਾਇਤ ਦਰਜ ਕਰਵਾਈ ਗਈ ਹੈ। ਸ਼ਿਕਾਇਤ ਸਬੰਧੀ ਕਰਵਾਈ ਕਰਦੇ ਹੋਏ ਵਿਜੀਲੈਂਸ ਦੀ ਟੀਮ ਨੇ ਦੇਰ ਸ਼ਾਮ ਦਿਨੇਸ਼ ਬੱਸੀ ਨੂੰ ਉਸਦੇ ਘਰੋਂ ਗ੍ਰਿਫਤਾਰ ਕੀਤਾ ਗ੍ਰਿਫਤਾਰੀ ਤੋਂ ਬਾਅਦ ਬੀਤੇ ਦਿਨ ਵਿਜੀਲੈਂਸ ਦੀ ਟੀਮ ਨੇ ਉਸ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੇ ਅਦਾਲਤ ਨੇ ਦਿਨੇਸ਼ ਬੱਸੀ ਨੂੰ 4 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ।
ਇਹ ਵੀ ਪੜੋ: ਪਿੰਡ ‘ਚ ਚੱਲ ਰਹੀ ਫੈਕਟਰੀ ਦਾ ਬੁਆਇਲਰ ਫਟਣ ਨਾਲ ਵੱਡਾ ਹਾਦਸਾ, 2 ਵਰਕਰ ਹੋਏ ਜ਼ਖ਼ਮੀ
ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਅਦਾਲਤ ਨੇ ਦਿਨੇਸ਼ ਬੱਸੀ ਦਾ 4 ਦਿਨ ਦਾ ਰਿਮਾਂਡ ਦਿੱਤਾ ਹੈ ਤਾਂ ਜੋ ਹੋਰ ਪੁੱਛਗਿੱਛ ਕੀਤੀ ਜਾ ਸਕੇ, ਉੱਥੇ ਹੀ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਮੈਨੂੰ ਰਾਜਨੀਤੀ ਦੇ ਤੌਰ ‘ਤੇ ਫਸਾਇਆ ਜਾ ਰਿਹਾ ਹੈ, ਕਿਉਂਕਿ ਮੈਂ ਕਾਂਗਰਸ ਪਾਰਟੀ ਦਾ ਵਫਾਦਾਰ ਸਿਪਾਹੀ ਹਾਂ।
ਉਨ੍ਹਾਂ ਕਿਹਾ ਕਿ ਛੇ ਮਹੀਨੇ ਪਹਿਲਾਂ ਮੈਨੂੰ ਜ਼ਲੀਲ ਕਰਕੇ ਨਵਜੋਤ ਸਿੰਘ ਸਿੱਧੂ ਨੇ ਸਾਬਕਾ ਚੇਅਰਮੈਨ ਦੀ ਕੁਰਸੀ ਤੋਂ ਉਤਾਰਿਆ ਸੀ ਤੇ ਅੱਜ ਦਸ ਮਹੀਨੇ ਬਾਅਦ ਵਿਜੀਲੈਂਸ ਟੀਮ ਨੂੰ ਇਸ ਕੇਸ ਦੀ ਜਾਂਚ ਚ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਇਹ ਸਭ ਰਾਜਨੀਤਿਕ ਤੌਰ ‘ਤੇ ਆਪ ਪਾਰਟੀ ਵੱਲੋਂ ਕਾਂਗਰਸ ਪਾਰਟੀ ਦੇ ਵਰਕਰਾਂ ਨੂੰ ਫਸਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੈਂ ਹਰੇਕ ਜਾਂਚ ਦੇ ਲਈ ਤਿਆਰ ਹਾਂ।
ਇਹ ਵੀ ਪੜੋ: ਰੋਪੜ ਪੁਲਿਸ ਕੋਲ 11 ਜੁਲਾਈ ਤੱਕ ਰਿਮਾਂਡ ’ਤੇ ਗੈਂਗਸਟਰ ਸੁਖਪ੍ਰੀਤ ਬੁੱਢਾ