ਅੰਮ੍ਰਿਤਸਰ: ਬਠਿੰਡਾ ਜੇਲ੍ਹ ਵਿੱਚ ਗੈਂਗਸਟਰ ਬੌਬੀ ਮਲਹੋਤਰਾ ਦੀ ਸੁਰੱਖਿਆ (gangster Bobby Malhotra) ਨੂੰ ਲੈ ਕੇ ਉਨ੍ਹਾਂ ਦੀ ਪਤਨੀ ਨੇ ਪੰਜਾਬ ਸਰਕਾਰ ਅਤੇ ਜੇਲ੍ਹ ਪ੍ਰਸ਼ਾਸਨ ‘ਤੇ ਕਈ ਸਵਾਲ (gangster Bobby Malhotra wife allegation) ਚੁੱਕੇ ਹਨ। ਗੈਂਗਸਟਰ ਬੌਬੀ ਮਲਹੋਤਰਾ ਨੂੰ ਤਰੀਕ ਦੇ ਸਬੰਧ ਵਿੱਚ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਉਥੇ ਹੀ ਉਸ ਦੇ ਪਰਿਵਾਰਕ ਮੈਂਬਰ ਵੀ ਬੌਬੀ ਮਲਹੋਤਰਾ ਨੂੰ ਮਿਲਣ ਪਹੁੰਚੇ ਸਨ। ਉਨ੍ਹਾਂ ਪੰਜਾਬ ਸਰਕਾਰ ਤੋਂ ਸੁਰੱਖਿਆ ਅਤੇ ਬੌਬੀ ਮਲਹੋਤਰਾ ਨੂੰ ਕਿਸੇ ਹੋਰ ਜੇਲ੍ਹ ਵਿੱਚ ਮੁੰਤਕਲ ਕਰਨ ਦੀ ਅਪੀਲ ਕੀਤੀ ਹੈ। ਸੱਤ ਸਾਲਾਂ ਤੋਂ ਜੇਲ੍ਹ ਵਿੱਚ ਬੰਦ ਗੈਂਗਸਟਰ ਬੌਬੀ ਮਲਹੋਤਰਾ ਖ਼ਿਲਾਫ਼ 25 ਦੇ ਕਰੀਬ ਕੇਸ ਦਰਜ ਹਨ ਅਤੇ ਬਠਿੰਡਾ ਦੀ ਜੇਲ੍ਹ (Bathinda Central Jail) ਵਿੱਚ ਬੰਦ ਹਨ।
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਬੌਬੀ ਮਲਹੋਤਰਾ ਦੀ ਪਤਨੀ ਨੇ ਕਿਹਾ ਕਿ ਬਠਿੰਡਾ ਜੇਲ੍ਹ 'ਚ ਕੁੱਟਮਾਰ ਕੀਤੀ ਗਈ ਸੀ, ਫਿਰ ਉਸ ਨੂੰ ਅੰਮ੍ਰਿਤਸਰ ਕੋਟ 'ਚ ਪੇਸ਼ ਕੀਤਾ ਗਿਆ, ਜਿੱਥੇ ਉਸ ਦੀ ਪਤਨੀ ਨੇ ਜੇਲ ਪ੍ਰਸ਼ਾਸਨ 'ਤੇ ਕਈ ਸਵਾਲ ਖੜ੍ਹੇ ਕਰਦੇ ਹੋਏ ਕਿਹਾ ਕਿ ਮੇਰੇ ਪਰਿਵਾਰ ਦੇ ਮੈਂਬਰ ਜੇਲ 'ਚ ਬੈਠੇ ਹਨ। ਗੈਂਗਸਟਰਾਂ ਵੱਲੋਂ ਉਨ੍ਹਾਂ ਦੇ ਪਤੀ ਦੇ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ, ਪਰ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਉਸ ਦੇ ਪਤੀ ਨੂੰ ਇਸ ਜੇਲ੍ਹ ਵਿੱਚੋਂ ਕਿਸੇ ਹੋਰ ਜੇਲ੍ਹ ਵਿੱਚ ਭੇਜਿਆ ਜਾਵੇ।
ਉਨ੍ਹਾਂ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਨੇ ਗੁੰਡਿਆਂ ਨੂੰ ਜੇਲ੍ਹ ਵਿੱਚ ਰੱਖਿਆ ਹੋਇਆ ਹੈ। ਮੇਰੇ ਪਤੀ ਪਤੀ ਨੂੰ ਕਈ ਵਾਰ ਸੱਟਾਂ ਲੱਗ ਚੁੱਕੀਆਂ ਹਨ, ਪਰ ਕੋਈ ਵੀ ਡਾਕਟਰ ਇਲਾਜ ਨਹੀਂ ਕਰ ਰਿਹਾ। ਮੇਰੇ ਪਤੀ ਦੀ ਜਾਨ ਨੂੰ ਖਤਰਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀ ਦੇ 35 ਦੇ ਕਰੀਬ ਗੈਂਗਸਟਰ ਹਨ ਜੋ ਉਨ੍ਹਾਂ ਨੂੰ ਮਾਰਨਾ ਚਾਹੁੰਦੇ ਹਨ ਅਤੇ ਮੈਨੂੰ ਨਹੀਂ ਪਤਾ ਕਿ ਉਹ ਕੌਣ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਉੱਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪ੍ਰਸ਼ਾਸਨ ਕਿਸੇ ਵੱਡੀ ਘਟਨਾ ਦੀ ਉਡੀਕ ਕਰ ਰਿਹਾ ਹੈ।ਵੀਡੀਓ ਕਾਨਫਰੰਸ ਰਾਹੀਂ ਜੱਜ ਸਾਹਿਬ ਵੱਲੋਂ ਮੈਡੀਕਲ ਜਾਂਚ ਕਰਵਾਉਣ ਦੇ ਹੁਕਮ ਦਿੱਤੇ ਗਏ ਹਨ ਪਰ ਮੈਡੀਕਲ ਨਹੀਂ ਕਰਵਾਇਆ ਗਿਆ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕਰਦਿਆ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕਰਦੀ ਹਾਂ ਕਿ ਮੇਰੇ ਪਤੀ ਨੂੰ ਕਿਸੇ ਹੋਰ ਜੇਲ੍ਹ ਵਿੱਚ ਤਬਦੀਲ ਕੀਤਾ ਜਾਵੇ।
ਇਹ ਵੀ ਪੜ੍ਹੋ: 30 ਸਾਲ ਪੁਰਾਣੇ ਝੂਠੇ ਮੁਕਾਬਲੇ ਵਿੱਚ ਦੋ ਸੇਵਾਮੁਕਤ ਪੁਲਿਸ ਅਧਿਕਾਰੀਆਂ ਨੂੰ ਉਮਰ ਕੈਦ ਦੀ ਸਜ਼ਾ