ਅੰਮ੍ਰਿਤਸਰ: ਸਥਾਨਕ ਪੁਲਿਸ ਨੇ 26 ਜਨਵਰੀ ਦੇ ਮੱਦੇਨਜ਼ਰ ਨਾਕਾਬੰਦੀਆਂ ਕੀਤੀਆਂ ਗਈਆਂ ਹੈ ਜਿਸ ਤਹਿਤ ਪੁਲਿਸ ਨੇ ਵੱਡੀ ਸਫ਼ਲਤਾ ਹਾਸਿਲ ਕਰਦੇ ਹੋਏ ਗੈਂਗਸਟਰ ਸੰਨੀ ਯਾਮਹਾ ਤੇ ਉਸਦੇ ਚਾਰ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਿਲੀ ਸੂਚਨਾ 'ਤੇ ਫੌਰੀ ਕਾਰਵਾਈ ਕਰਦੇ ਹੋਏ ਪੁਲਿਸ ਨੇ ਇੱਕ ਇਨੋਵਾ ਗੱਡੀ ਦੀ ਚੈਕਿੰਗ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਕੋਲੋਂ ਨਾਜਾਇਜ਼ ਅਸਲਾ ਬਰਾਮਦ ਹੋਇਆ ਹੈ।
ਪੁਲਿਸ ਨੂੰ ਮਿਲੀ ਸੀ ਜਾਣਕਾਰੀ
ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਗੱਡੀ 'ਚ ਨਾਜਾਇਜ਼ ਅਸਲਾ ਹੈ ਤੇ ਇਸ 'ਤੇ ਕਦਮ ਚੁੱਕਦੇ ਹੋਏ ਪੁਲਿਸ ਨੇ ਥਾਂ 'ਤੇ ਨਾਕਾਬੰਦੀ ਕੀਤੀ ਤੇ ਕਾਰ ਦੀ ਚੈਕਿੰਗ ਕੀਤੀ। ਉਪਰੰਤ ਉਨ੍ਹਾਂ ਕੋਲ 32 ਬੋਰ ਰਿਵਾਲਵਰ ਜਰਮਨੀ ਤੋਂ ਬਣੀ ਤੇ 7 ਜਿੰਦਾ ਰੌਂਦ ਬਰਾਮਦ ਕੀਤੇ ਗਏ ਹਨ। ਦੂਜੇ ਦੀ ਚੈਕਿੰਗ ਕਰਨ ਤੋਂ ਬਾਅਦ ਉਸ ਕੋਲੋਂ 20 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਕਾਰ 'ਚ 5 ਵਿਅਕਤੀ ਸਵਾਰ ਸੀ।
ਪਹਿਲਾਂ ਵੀ ਹਨ ਕੇਸ ਦਰਜ
ਜਾਂਚ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਨ੍ਹਾਂ 'ਤੇ ਪਹਿਲਾਂ ਵੀ ਕੇਸ ਦਰਜ ਹਨ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਦੇ ਖਿਲਾਫ ਧਾਰਾ 25,54,59 ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਮੁਲਜ਼ਮਾਂ ਨੂੰ ਦੋਸ਼ੀ ਅੱਗੇ ਪੇਸ਼ ਕਰਕੇ ਵੱਧ ਤੋਂ ਵੱਧ ਸਮੇਂ ਦਾ ਰਿਮਾਂਡ ਹਾਸਿਲ ਕੀਤਾ ਜਾਵੇਗਾ ਤਾਂ ਜੋ ਮਾਮਲੇ ਦੀ ਜੜ੍ਹ ਤੱਕ ਜਾਇਆ ਜਾ ਸਕੇ।
ਉਨ੍ਹਾਂ ਨੇ ਦੱਸਿਆ ਕਿ ਮੁਲਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਆਏ ਦਿਨ ਕਿਸੇ ਨਾ ਕਿਸੇ ਨਾਲ ਝਗੜਾ ਹੋ ਜਾਂਦਾ ਹੈ ਤੇ ਇਸ ਕਰਕੇ ਉਨ੍ਹਾਂ ਕੋਲ ਹਥਿਆਰ ਹਨ।