ਰਾਜਾਸਾਂਸੀ: ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ(Sri Guru Ram Das Ji International Airport) 'ਤੇ ਤਾਇਨਾਤ ਕਸਟਮ ਸਟਾਫ਼(Customs Department) ਦੇ ਅਧਿਕਾਰੀਆਂ ਦੀ ਟੀਮ ਵਲੋਂ 48 ਲੱਖ ਰੁਪਏ ਦਾ ਸੋਨਾ(Gold worth Rs 48 lakh) ਜ਼ਬਤ ਕਰ ਲੈਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਦੁਬਈ ਤੋਂ ਆਇਆ ਇੱਕ ਵਕੀਲ 48 ਲੱਖ ਰੁਪਏ ਦਾ ਸੋਨਾ ਲੁੱਕਾ ਕੇ ਲਿਆ ਰਿਹਾ ਸੀ, ਜਿਸ ਨੂੰ ਕਸਟਮ ਵਿਭਾਗ(Customs Department) ਦੀ ਟੀਮ ਨੇ ਜ਼ਬਤ ਕਰ ਲਿਆ ਹੈ।
ਇਸ ਦੇ ਨਾਲ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਕਰਮ ਲੂਥਰਾ ਨਾਮ ਦਾ ਵਿਅਕਤੀ ਜੋ ਦੁਬਈ ਤੋਂ ਅੰਮ੍ਰਿਤਸਰ ਪਹੁੰਚਿਆ ਸੀ,ਉਸ ਕੋਲੋਂ ਸੋਨਾ ਬਰਾਮਦ ਕੀਤਾ ਗਿਆ ਹੈ। ਇਸ ਦੇ ਚੱਲਦਿਆਂ ਵਿਭਾਗ ਦੇ ਅਧਿਕਾਰੀਆਂ ਵਲੋਂ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕਸਟਮ ਵਿਭਾਗ ਵਲੋਂ 1 ਕਿਲੋ 23 ਗ੍ਰਾਮ ਸੋਨਾ ਬਰਾਮਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ:ਲਖੀਮਪੁਰ ਖੇੜੀ ਮਾਮਲੇ 'ਚ ਸਿੱਧੂ ਦੀ ਚਿਤਾਵਨੀ, ਹਰੀਸ਼ ਰਾਵਤ ਨੇ ਕੀਤੀ ਹਮਾਇਤ
ਦੱਸ ਦਈਏ ਕਿ ਇਸ ਤੋਂ ਪਹਿਲਾ ਵੀ ਕਈ ਵਾਰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਤੋਂ ਦੁਬਈ ਤੋਂ ਆਏ ਕਈ ਯਾਤਰੀਆਂ ਕੋਲੋ ਵੱਡੀ ਮਾਤਰਾ ’ਚ ਕਸਟਮ ਵਿਭਾਗ(Customs Department) ਦੀ ਟੀਮ ਵਲੋਂ ਸੋਨਾ ਬਰਾਮਦ ਕੀਤਾ ਗਿਆ ਹੈ। ਬਰਾਮਦ ਸੋਨੇ ਦੀ ਕਸਟਮ ਵਿਭਾਗ ਦੀ ਟੀਮ ਵਲੋਂ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ:ਮੁੱਖ ਮੰਤਰੀ ਅਤੇ ਅਮਿਤ ਸ਼ਾਹ ਦੀ ਮੀਟਿੰਗ 'ਚ ਇਨ੍ਹਾਂ ਮੁੱਦਿਆਂ 'ਤੇ ਹੋਈ ਚਰਚਾ