ਅੰਮ੍ਰਿਤਸਰ: ਦਰਬਾਰ ਸਾਹਿਬ ਸਚਖੰਡ ਸ੍ਰੀ ਹਰਮੰਦਿਰ ਸਾਹਿਬ ਵਿਖੇ ਸੋਨੇ ਦੇ ਪੱਤਰੇ ਚੜ੍ਹਾਉਣ ਦੀ ਸੇਵਾ ਅਰੰਭੀ ਗਈ (golden temple's gold plating repair starts) ਹੈ। ਸੇਵਾ ਦੀ ਆਰੰਭਤਾ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ (akhand path at sri akal takht sahib)। ਇਸੇ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਤਿਗੁਰੂ ਦੀ ਰਹਿਮਤ ਨਾਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਦਰ ਮੀਨਾਕਾਰੀ ਤੇ ਸੋਨੇ ਦੇ ਪੱਤਰਿਆਂ ਦੀ ਸੇਵਾ ਆਰੰਭ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ (nishkam sewak jatha birmingham is performing sewa) ਹੈ, ਇਹ ਸੇਵਾ ਮਾਹਿਰਾਂ ਦੀ ਨਿਗਰਾਨੀ ਵਿਚ ਕਰਵਾਉਣਗੇ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਸੋਨੇ ਦੇ ਪੱਤਰਿਆਂ ਦੀ ਚਮਕ ਖਰਾਬ ਹੋ ਰਹੀ ਸੀ, ਜਿਸ ਨੂੰ ਲੈ ਕੇ ਮਾਹਿਰਾਂ ਦੀ ਰਾਇ ਅਨਸੁਾਰ ਇਸ ਸੇਵਾ ਸ਼ੁਰੂ ਕੀਤੀ ਗਈ ਹੈ।
ਸੇਵਾ ਦੌਰਾਨ ਮੁਰੰਮਤ ਲਈ ਪੁਰਾਤਨ ਰਵਾਇਤ ਅਨੁਸਾਰ ਕਾਰਜ ਕੀਤੇ ਜਾਣਗੇ (repair will be done as rituals) ਅਤੇ ਖਰਾਬ ਹੋਏ ਪੱਤਰਿਆਂ ਨੂੰ ਬਦਲਿਆ ਜਾਵੇਗਾ। ਐਡਵੋਕੇਟ ਧਾਮੀ ਨੇ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਿਰਮਿੰਘਮ ਦੇ ਮੁਖੀ ਭਾਈ ਮਹਿੰਦਰ ਸਿੰਘ ਅਤੇ ਸਮੁੱਚੇ ਜਥੇ ਦਾ ਧੰਨਵਾਦ (sgpc president harjinder singh dhami thanked to bhai mahinder singh) ਕਰਦਿਆਂ ਕਿਹਾ ਕਿ ਸਤਿਗੁਰੂ ਨੇ ਇਨ੍ਹਾਂ ਪਾਸੋਂ ਪਹਿਲਾਂ ਵੀ ਵੱਡੀਆਂ ਸੇਵਾਵਾਂ ਲਈਆਂ ਹਨ।
ਇਸ ਮੌਕੇ ਭਾਈ ਮਹਿੰਦਰ ਸਿੰਘ ਨੇ ਕਿਹਾ ਕਿ ਸਤਿਗੁਰੂ ਦੀ ਮਿਹਰ ਸਦਕਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਕਰਨ ਦਾ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਸੇਵਾ ਦੀ ਨਿਗਰਾਨੀ ਲਈ ਡਾ. ਭੁਪਿੰਦਰ ਸਿੰਘ ਪ੍ਰੋਫੈਸਰ ਆਈ.ਆਈ.ਟੀ. ਰੁੜਕੀ, ਇੰਜੀ: ਡਾ. ਕਾਇਜ਼ਾਕ ਬੜੌਦਾ ਅਤੇ ਸ੍ਰੀ ਪੰਕਜ ਦੱਤਾ ਆਦਿ ਮਾਹਿਰਾਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਿਰਮਿੰਘਮ ਦੇ ਨੁਮਾਇੰਦਿਆਂ ਨੂੰ ਗੁਰੂ ਬਖ਼ਸ਼ਿਸ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ (birmingham jatha honored)।
ਇਹ ਵੀ ਪੜ੍ਹੋ:ਅੱਜ ਤੋਂ ਸ਼ੁਰੂ ਹੋਇਆ ਪੰਜਾਬ ਵਿਧਾਨ ਸਭਾ ਦਾ ਸੈਸ਼ਨ, ਨਵੇਂ ਮੈਬਰਾਂ ਨੇ ਚੁੱਕੀ ਸਹੁੰ