ETV Bharat / city

ਘਰ-ਘਰ ਨੌਕਰੀ ਦੀ ਥਾਂ ਮੰਤਰੀਆਂ ਦੇ ਘਰ ਨੌਕਰੀ ਦੇ ਰਹੀ ਸਰਕਾਰ: ਆਪ ਆਗੂ

ਆਪ ਯੂਥ ਵਿੰਗ ਦੇ ਆਗੂ ਨੇ ਕਿਹਾ ਕਿ ਕਾਂਗਰਸ ਵਲੋਂ 2017 ਵਿੱਚ ਲੋਕਾਂ ਨੂੰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ, ਪਰ ਕਾਂਗਰਸ ਸਰਕਾਰ ਆਪਣੇ ਮੰਤਰੀਆਂ ਤੇ ਵਿਧਾਇਕਾਂ ਦੇ ਮੁੰਡਿਆਂ ਨੂੰ ਨੌਕਰੀਆਂ ਦੇਣ ਲੱਗ ਪਈ ਹੈ। ਜਿਸਦੀ ਸ਼ੁਰੂਆਤ ਕਾਂਗਰਸ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪਰਿਵਾਰ ਤੋਂ ਕੀਤੀ, ਅਤੇ ਫਿਰ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਤੇ ਬੇਟੇ ਨੂੰ ਸਟੇਟ ਇਨਫਰਮੇਸ਼ਨ ਕਮੇਟੀ ਵਿੱਚ ਉੱਚ ਅਹੁਦੇ 'ਤੇ ਨਿਯੁਕਤ ਕੀਤਾ ਗਿਆ।

ਘਰ-ਘਰ ਨੌਕਰੀ ਦੀ ਥਾਂ ਮੰਤਰੀਆਂ ਦੇ ਘਰ ਨੌਕਰੀ ਦੇ ਰਹੀ ਸਰਕਾਰ: ਆਪ ਆਗੂ
ਘਰ-ਘਰ ਨੌਕਰੀ ਦੀ ਥਾਂ ਮੰਤਰੀਆਂ ਦੇ ਘਰ ਨੌਕਰੀ ਦੇ ਰਹੀ ਸਰਕਾਰ: ਆਪ ਆਗੂ
author img

By

Published : Jun 8, 2021, 11:24 AM IST

ਅੰਮ੍ਰਿਤਸਰ: ਕਾਂਗਰਸ ਸਰਕਾਰ ਦੇ ਰਾਜ 'ਚ ਵਿਧਾਇਕਾਂ ਦੇ ਸਪੁੱਤਰਾਂ ਨੂੰ ਉੱਚ ਸਰਕਾਰੀ ਅਹੁਦਿਆਂ 'ਤੇ ਨਿਯੁਕਤ ਕਰਨ ਦਾ ਪਾਸ ਕੀਤਾ ਮਤਾ ਸੂਬਾ ਸਰਕਾਰ ਦੇ ਗਲੇ ਦੀ ਹੱਡੀ ਬਣਦਾ ਜਾ ਰਿਹਾ ਹੈ। ਪੰਜਾਬ ਦੀ ਵਿਰੋਧੀ ਧਿਰ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਵੱਲੋਂ ਅੰਮ੍ਰਿਤਸਰ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ਼ ਪ੍ਰਦਸ਼ਨ ਕਰਦਿਆਂ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ ਗਿਆ। ਜਿਸ 'ਚ ਉਨ੍ਹਾਂ ਮੰਗ ਕੀਤੀ ਕਿ ਸਰਕਾਰ ਵਲੋਂ ਪਾਸ ਕੀਤੀਆਂ ਇਨ੍ਹਾਂ ਨਿਯੁਕਤੀਆਂ ਨੂੰ ਰੋਕਿਆ ਜਾਵੇ। ਇਸ ਉਪਰੰਤ ਉਨ੍ਹਾਂ ਵਲੋਂ ਰੋਸ ਮਾਰਚ ਵੀ ਕੱਢਿਆ ਗਿਆ। ਇਸ ਦੇ ਨਾਲ ਹੀ ਆਪ ਵਰਕਰਾਂ ਵਲੋਂ ਕਾਂਗਰਸ ਦੇ ਪੱਛਮੀ ਹਲਕੇ ਤੋਂ ਵਿਧਾਇਕ ਡਾ. ਰਾਜ ਕੁਮਾਰ ਵੇਰਕਾ(Dr. Raj Kumar Verka) ਦੇ ਘਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਦਿਆਂ ਡਿਗਰੀਆਂ ਤੇ ਸਰਟੀਫਿਕੇਟ(Degrees and certificates) ਸਾੜੇ ਗਏ।

ਘਰ-ਘਰ ਨੌਕਰੀ ਦੀ ਥਾਂ ਮੰਤਰੀਆਂ ਦੇ ਘਰ ਨੌਕਰੀ ਦੇ ਰਹੀ ਸਰਕਾਰ: ਆਪ ਆਗੂ

ਇਸ ਮੌਕੇ ਗੱਲਬਾਤ ਕਰਦਿਆਂ ਆਪ ਯੂਥ ਵਿੰਗ ਦੇ ਆਗੂ ਨੇ ਕਿਹਾ ਕਿ ਕਾਂਗਰਸ ਵਲੋਂ 2017 ਵਿੱਚ ਲੋਕਾਂ ਨੂੰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ, ਪਰ ਕਾਂਗਰਸ ਸਰਕਾਰ ਆਪਣੇ ਮੰਤਰੀਆਂ ਤੇ ਵਿਧਾਇਕਾਂ ਦੇ ਮੁੰਡਿਆਂ ਨੂੰ ਨੌਕਰੀਆਂ ਦੇਣ ਲੱਗ ਪਈ ਹੈ। ਜਿਸਦੀ ਸ਼ੁਰੂਆਤ ਕਾਂਗਰਸ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪਰਿਵਾਰ ਤੋਂ ਕੀਤੀ, ਅਤੇ ਫਿਰ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਤੇ ਬੇਟੇ ਨੂੰ ਸਟੇਟ ਇਨਫਰਮੇਸ਼ਨ ਕਮੇਟੀ ਵਿੱਚ ਉੱਚ ਅਹੁਦੇ 'ਤੇ ਨਿਯੁਕਤ ਕੀਤਾ ਗਿਆ।

ਉਨ੍ਹਾਂ ਕਿਹਾ ਪੰਜਾਬ ਦੀ ਜਨਤਾ ਨਾਲ ਇਹ ਧੋਖਾ ਕੀਤਾ ਜਾ ਰਿਹਾ ਹੈ। ਅੱਜ ਬੇਰੁਜ਼ਗਾਰੀ ਕਰਕੇ ਪੰਜਾਬ ਦੇ ਨੌਜਵਾਨ ਨਸ਼ਿਆਂ ਤੇ ਖੁਦਕੁਸ਼ੀਆਂ ਦੇ ਰਾਹ 'ਤੇ ਪੈ ਗਏ ਹਨ, ਪਰ ਕੈਪਟਨ ਅਮਰਿੰਦਰ ਸਿੰਘ ਆਪਣੀ ਕੁਰਸੀ ਬਚਾਉਣ ਪਿੱਛੇ ਨਰਾਜ ਚਲਦੇ ਆ ਰਹੇ ਕਾਂਗਰਸੀ ਵਿਧਾਇਕਾ ਦੇ ਮੁੰਡਿਆਂ ਨੂੰ ਨੌਕਰੀ ਦੇ ਰਹੇ ਹਨ। ਜਿਸਦੇ ਚਲਦੇ 'ਆਪ' ਯੂਥ ਵਿੰਗ ਵੱਲੋਂ ਕਾਂਗਰਸੀ ਵਿਧਾਇਕ ਦੇ ਘਰਾਂ ਦੇ ਬਾਹਰ ਆਪਣੀ ਡਿਗਰੀਆਂ ਤੇ ਸਰਟੀਫਿਕੇਟ ਸਾੜੇ ਗਏ ਹਨ।

ਇਹ ਵੀ ਪੜ੍ਹੋ:fateh kit scam: ਵੈਕਸੀਨ ਘੁਟਾਲੇ ਤੋਂ ਬਾਅਦ ਫ਼ਤਿਹ ਕਿੱਟ ਘੁਟਾਲੇ 'ਚ ਘਿਰੀ ਕੈਪਟਨ ਸਰਕਾਰ

ETV Bharat Logo

Copyright © 2024 Ushodaya Enterprises Pvt. Ltd., All Rights Reserved.