ETV Bharat / city

ਸਰਕਾਰ ਵੱਲੋਂ ਨਵੀਂ ਨੀਤੀ ਬਣਾ ਕੇ ਅਨਾਜ ਲੁੱਟਣ ਦਾ ਪ੍ਰੋਗਰਾਮ : ਟਿਕੈਤ

ਰਾਕੇਸ਼ ਟਿਕੈਤ ਨੇ ਕਿਹਾ ਕਿ ਦਸ ਸਾਲ ਪਹਿਲਾਂ ਜਦੋਂ ਨਰੇਂਦਰ ਮੋਦੀ (Narendra Modi) ਗੁਜਰਾਤ ਦੇ ਮੁੱਖ ਮੰਤਰੀ (Chief Minister of Gujarat) ਸੀ ਤਾਂ ਇਨ੍ਹਾਂ ਦੀ ਕਮੇਟੀ ਬਣੀ ਸੀ, ਜਿਸ 'ਚ ਉਹ ਕਮੇਟੀ ਦੀ ਪ੍ਰਧਾਨਗੀ ਕਰ ਰਹੇ ਸੀ ਅਤੇ ਨਾਲ ਹੀ ਉਨ੍ਹਾਂ ਐੱਮ.ਐੱਸ.ਪੀ 'ਤੇ ਕਾਨੂੰਨੀ ਗਰੰਟੀ (Legal guarantee on MSP) ਦੀ ਹਮਾਇਤ ਕੀਤੀ ਸੀ। ਉਨ੍ਹਾਂ ਕਿਹਾ ਕਿ ਜਦੋਂ ਮੋਦੀ ਵਲੋਂ ਉਸ ਸਮੇਂ ਹਮਾਇਤ ਕੀਤੀ ਗਈ ਤਾਂ ਹੁਣ ਗਰੰਟੀ ਕਿਉਂ ਨਹੀਂ ਦਿੱਤੀ ਜਾਂਦੀ।

author img

By

Published : Nov 27, 2021, 7:27 PM IST

ਅੰਮ੍ਰਿਤਸਰ : ਕਿਸਾਨ ਆਗੂ ਰਾਕੇਸ਼ ਟਿਕੈਤ (Farmer leader Rakesh Tikait) ਅੱਜ ਅੰਮ੍ਰਿਤਸਰ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਸੰਯੁਕਤ ਕਿਸਾਨ ਮੋਰਚਾ (Sanyukt Kisan Morcha) ਦੇ ਕਈ ਆਗੂ ਵੀ ਮੌਜੂਦ ਸੀ। ਇਸ ਦੌਰਾਨ ਉਨ੍ਹਾਂ ਖੇਤੀ ਕਾਨੂੰਨਾਂ (Agriculture Laws) ਅਤੇ ਐੱਮ.ਐੱਸ.ਪੀ (MSP) ਨੂੰ ਲੈਕੇ ਗੱਲਬਾਤ ਕੀਤੀ।

ਕਿਸਾਨ ਆਗੂ ਰਾਕੇਸ਼ ਟਿਕੈਤ (Farmer leader Rakesh Tikait) ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ (Sanyukt Kisan Morcha) ਵਲੋਂ 29 ਨਵੰਬਰ ਦਾ ਟਰੈਕਟਰ ਮਾਰਚ ਰੱਦ ਕਰ ਦਿੱਤਾ ਗਿਆ ਹੈ ਅਤੇ ਨਾਲ ਹੀ 4 ਦਸੰਬਰ ਨੂੰ ਸਿੰਘੂ ਬਾਰਡਰ 'ਤੇ ਹੀ ਸੰਯੁਕਤ ਕਿਸਾਨ ਮੋਰਚਾ ਦੀ ਮੁੜ ਮੀਟਿੰਗ ਹੋਵੇਗੀ।

ਇਸ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਖੇਤੀ ਕਾਨੂੰਨ ਰੱਦ ਕਰਨ ਦੀ ਗੱਲ ਤਾਂ ਕੀਤੀ ਜਾ ਰਹੀ ਹੈ ਪਰ ਜਦੋਂ ਤੱਕ ਕਾਨੂੰਨੀ ਪ੍ਰਕਿਰਿਆ ਰਾਹੀ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤੱਕ ਭਰੋਸਾ ਨਹੀਂ ਕੀਤਾ ਜਾ ਸਕਦਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਜਦੋਂ ਤੱਕ ਐੱਮ.ਐੱਸ.ਪੀ 'ਤੇ ਕਾਨੂੰਨੀ ਗਰੰਟੀ ਨਹੀਂ ਦਿੰਦੀ ਉਦੋਂ ਤੱਕ ਸੰਘਰਸ਼ ਇਸ ਤਰ੍ਹਾਂ ਹੀ ਜਾਰੀ ਰਹੇਗਾ।

ਸਰਕਾਰ ਵੱਲੋਂ ਨਵੀਂ ਨੀਤੀ ਬਣਾ ਕੇ ਅਨਾਜ ਲੁੱਟਣ ਦਾ ਪ੍ਰੋਗਰਾਮ : ਟਿਕੈਤ

ਇਹ ਵੀ ਪੜ੍ਹੋ : ਕੋਰੋਨਾ ਦੇ ਨਵੇਂ ਰੂਪ ਦੇ ਮੱਦੇਨਜ਼ਰ 'ਪ੍ਰੋਐਕਟਿਵ' ਰਹਿਣ ਦੀ ਜ਼ਰੂਰਤ- PM ਮੋਦੀ

ਰਾਕੇਸ਼ ਟਿਕੈਤ ਨੇ ਕਿਹਾ ਕਿ ਦਸ ਸਾਲ ਪਹਿਲਾਂ ਜਦੋਂ ਨਰੇਂਦਰ ਮੋਦੀ (Narendra Modi) ਗੁਜਰਾਤ ਦੇ ਮੁੱਖ ਮੰਤਰੀ (Chief Minister of Gujarat) ਸੀ ਤਾਂ ਇਨ੍ਹਾਂ ਦੀ ਕਮੇਟੀ ਬਣੀ ਸੀ, ਜਿਸ 'ਚ ਉਹ ਕਮੇਟੀ ਦੀ ਪ੍ਰਧਾਨਗੀ ਕਰ ਰਹੇ ਸੀ ਅਤੇ ਨਾਲ ਹੀ ਉਨ੍ਹਾਂ ਐੱਮ.ਐੱਸ.ਪੀ 'ਤੇ ਕਾਨੂੰਨੀ ਗਰੰਟੀ (Legal guarantee on MSP) ਦੀ ਹਮਾਇਤ ਕੀਤੀ ਸੀ। ਉਨ੍ਹਾਂ ਕਿਹਾ ਕਿ ਜਦੋਂ ਮੋਦੀ ਵਲੋਂ ਉਸ ਸਮੇਂ ਹਮਾਇਤ ਕੀਤੀ ਗਈ ਤਾਂ ਹੁਣ ਗਰੰਟੀ ਕਿਉਂ ਨਹੀਂ ਦਿੱਤੀ ਜਾਂਦੀ।

ਇਸ ਦੇ ਨਾਲ ਹੀ ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਗੱਲਬਾਤ ਕਰਨ ਲਈ ਤਿਆਰ ਹਨ। ਇਸ ਦੇ ਚੱਲਦਿਆਂ ਸੰਯੁਕਤ ਕਿਸਾਨ ਮੋਰਚਾ ਵਲੋਂ ਕੇਂਦਰ ਨੂੰ ਚਿੱਠੀ ਵੀ ਲਿਖੀ ਗਈ ਸੀ ਪਰ ਕੇਂਦਰ ਵਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਬਦਨਾਮ ਕਰਨਾ ਚਾਹੁੰਦੀ ਹੈ।

ਲਖੀਮਪੁਰ ਖੀਰੀ (Lakhimpur Khiri) ਦੀ ਘਟਨਾ 'ਤੇ ਬੋਲਦਿਆਂ ਟਿਕੈਤ ਨੇ ਕਿਹਾ ਕਿ ਉਹ ਕੇਂਦਰੀ ਮੰਤਰੀ ਦੀ ਬਰਖ਼ਾਸਤੀ ਦੀ ਮੰਗ ਲਗਾਤਾਰ ਕਰਦੇ ਆਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਹੁਣ ਵੀ ਉਸ ਨੂੰ ਲਾਂਬੇ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ਲਖੀਮਪੁਰ ਖੀਰੀ ਦੇ ਮੁਲਜ਼ਮਾਂ ਨੂੰ ਸਜ਼ਾ ਨਹੀਂ ਮਿਲਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।

ਇਹ ਵੀ ਪੜ੍ਹੋ : Assembly Elections 2022: ਵਿਕਾਸ ਕੰਮਾਂ ਬਾਰੇ ਪਿੰਡ ਬਸੀ ਪੁਰਾਣੀ ਦੇ ਲੋਕਾਂ ਦੀ ਜ਼ੁਬਾਨੀ ਸੁਣੋ...

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਲੁੱਟਣ ਲਈ ਗੈਂਗ ਬਣੀ ਹੋਈ ਹੈ, ਜੋ ਕਾਰਪੋਰੇਟ ਘਰਾਣਿਆਂ ਦੇ ਘਰਾਂ ਨੂੰ ਭਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਐੱਮ.ਐੱਸ.ਪੀ ਦੀ ਵਿਰੋਧਤਾ ਵੀ ਉਹ ਹੀ ਗੈਂਗ ਕਰ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਦੋਂ ਪਾਕਿਸਤਾਨ ਦਾ ਨਮਕ ਭਾਰਤ ਆ ਸਕਦਾ ਹੈ ਤਾਂ ਵਪਾਰ ਲਈ ਭਾਰਤ ਦੇ ਕਿਸਾਨਾਂ ਦਾ ਸਮਾਨ ਪਾਕਿਸਤਾਨ ਕਿਉਂ ਨਹੀਂ ਜਾ ਸਕਦਾ।

ਰਾਕੇਸ਼ ਟਿਕੈਤ ਨੇ ਮੰਗ ਕੀਤੀ ਕਿ ਸਰਕਾਰ ਜ਼ਮੀਨ ਦੇਵੇ ਤਾਂ ਜੋ ਕਿਸਾਨ ਸੰਘਰਸ਼ 'ਚ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੀ ਯਾਦਗਾਰ ਬਣਾਈ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਰਾਹਤ ਦਿੱਤੀ ਜਾਵੇ। ਉਨ੍ਹਾਂ ਨਾਲ ਹੀ ਕਿਹਾ ਕਿ ਕੰਡਿਆਲੀ ਤਾਰ ਤੋਂ ਪਾਰ ਜ਼ਮੀਨਾਂ ਦੇ ਕਿਸਾਨਾਂ ਨੂੰ ਮੁਆਵਜ਼ਾ ਨਾ ਮਿਲਣ ਸਬੰਧੀ ਜਦੋਂ ਸਰਕਾਰ ਨਾਲ ਗੱਲਬਾਤ ਕੀਤੀ ਜਾਵੇਗੀ ਤਾਂ ਇਸ ਮੁੱਦੇ ਨੂੰ ਪਹਿਲ ਦੇ ਆਧਾਰ 'ਤੇ ਰੱਖਿਆ ਜਾਵੇਗਾ |

ਇਸ ਦੇ ਨਾਲ ਹੀ ਚੋਣਾਂ ਸਬੰਧੀ ਬੋਲਦਿਆਂ ਟਿਕੈਤ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਚੋਣਾਂ ਨਹੀਂ ਲੜੇਗਾ। ਉਨ੍ਹਾਂ ਚੜੂਨੀ 'ਤੇ ਚੁਟਕੀ ਲੈਂਦਿਆਂ ਕਿਹਾ ਕਿ ਕਦੇ-ਕਦੇ ਕੋਈ ਇੱਕ ਅਜਿਹਾ ਹੁੰਦਾ ਹੈ, ਜੋ ਬਾਹਰ ਚੱਲ ਜਾਂਦਾ ਹੈ। ਇਸ ਦੇ ਨਾਲ ਹੀ ਭਾਜਪਾ ਦੇ ਵਿਰੋਧ 'ਤੇ ਉਨ੍ਹਾਂ ਕਿਹਾ ਕਿ ਜੋ ਵੀ ਕਿਸਾਨਾਂ ਦੀ ਰਣਨੀਤੀ ਹੋਵੇਗੀ , ਉਹ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਸਪੱਸ਼ਟ ਕਰ ਦਿੱਤੀ ਜਾਵੇਗਾ।

ਇਹ ਵੀ ਪੜ੍ਹੋ : ਜਸਵੀਰ ਗੜ੍ਹੀ ਸ਼ਾਮ ਚੁਰਾਸੀ ਵਿਖੇ ਪ੍ਰੀ ਨਿਰਮਾਣ ਦਿਵਸ ’ਚ ਸ਼ਾਮਲ ਹੋਏ

ETV Bharat Logo

Copyright © 2024 Ushodaya Enterprises Pvt. Ltd., All Rights Reserved.