ETV Bharat / city

ਹਾਕੀ 'ਚ ਪੁੱਤ ਦੀ ਜਿੱਤ 'ਤੇ ਮਾਂ ਦੀਆਂ ਅੱਖਾਂ 'ਚ ਆਏ ਖੁਸ਼ੀ ਦੇ ਹੰਝੂ - ਟੋਕਿਓ ਓਲੰਪਿਕ 2020

ਟੋਕਿਓ ਓਲੰਪਿਕ 'ਚ ਭਾਰਤੀ ਹਾਕੀ ਟੀਮ ਨੇ 41 ਸਾਲ ਬਾਅਦ ਕਾਂਸੀ ਦਾ ਤਮਗਾ ਜਿੱਤਿਆ ਹੈ। ਇਤਿਹਾਸਕ ਜਿੱਤ 'ਤੇ ਭਾਰਤੀ ਹਾਕੀ ਖਿਡਾਰੀਆਂ ਦੇ ਘਰ ਖੁਸ਼ੀ ਦਾ ਮਾਹੌਲ ਹੈ। ਖਿਡਾਰੀ ਗੁਰਜੰਟ ਸਿੰਘ ਦੇ ਪਰਿਵਾਰ ਵਿੱਚ ਵੀ ਖੁਸ਼ੀ ਦਾ ਮਾਹੌਲ ਹੈ।ਭਾਰਤੀ ਹਾਕੀ ਟੀਮ ਦੀ ਜਿੱਤ 'ਤੇ ਖਿਡਾਰੀ ਗੁਰਜੰਟ ਸਿੰਘ ਦੇ ਪਰਿਵਾਰ ਨੇ ਜਸ਼ਨ ਮਨਾਇਆ।

ਖਿਡਾਰੀ ਗੁਰਜੰਟ ਸਿੰਘ ਦੇ ਪਰਿਵਾਰ ਨੇ ਮਨਾਇਆ ਜਸ਼ਨ

author img

By

Published : Aug 5, 2021, 5:11 PM IST

ਅੰਮ੍ਰਿਤਸਰ: ਟੋਕਿਓ ਓਲੰਪਿਕ 'ਚ ਭਾਰਤੀ ਹਾਕੀ ਟੀਮ ਨੇ 41 ਸਾਲ ਬਾਅਦ ਕਾਂਸੀ ਦਾ ਤਮਗਾ ਜਿੱਤਿਆ ਹੈ। ਇਤਿਹਾਸਕ ਜਿੱਤ 'ਤੇ ਭਾਰਤੀ ਹਾਕੀ ਖਿਡਾਰੀਆਂ ਦੇ ਘਰ ਖੁਸ਼ੀ ਦਾ ਮਾਹੌਲ ਹੈ।

ਮਾਂ ਦੀਆਂ ਅੱਖਾਂ 'ਚ ਆਏ ਖੁਸ਼ੀ ਦੇ ਹੰਝੂ

ਭਾਰਤੀ ਹਾਕੀ ਟੀਮ ਦੇ ਖਿਡਾਰੀ ਗੁਰਜੰਟ ਸਿੰਘ ਦੇ ਘਰ ਅੰਮ੍ਰਿਤਸਰ ਵਿਖੇ ਖੁਸ਼ੀ ਦਾ ਮਾਹੌਲ ਹੈ। ਭਾਰਤੀ ਹਾਕੀ ਟੀਮ ਦੀ ਜਿੱਤ 'ਤੇ ਖਿਡਾਰੀ ਗੁਰਜੰਟ ਸਿੰਘ ਦੇ ਪਰਿਵਾਰ ਨੇ ਜਸ਼ਨ ਮਨਾਇਆ। ਗੁਰਜੰਟ ਸਿੰਘ ਦੇ ਪਰਿਵਾਰਕ ਮੈਂਬਰਾਂ 'ਤੇ ਦੋਸਤਾਂ ਨੇ ਇੱਕ ਦੂਜੇ ਦਾ ਮੂੰਹ ਮਿੱਠਾ ਕਰਵਾਇਆ ਅਤੇ ਭੰਗੜਾ ਪਾਇਆ।

ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਗੁਰਜੰਟ ਸਿੰਘ ਦੀ ਮਾਂ ਸੁਖਜਿੰਦਰ ਕੌਰ ਨੇ ਕਿਹਾ ਕਿ ਉਨ੍ਹਾਂ ਭਾਰਤੀ ਟੀਮ ਦੇ ਖਿਡਾਰੀਆਂ 'ਤੇ ਮਾਣ ਹੈ। ਉਨ੍ਹਾਂ ਨੂੰ ਆਪਣੇ ਪੁੱਤਰ ਗੁਰਜੰਟ ਸਿੰਘ ਦੀ ਜਿੱਤ 'ਤੇ ਬੇਹਦ ਮਾਣ ਹੈ। ਉਨ੍ਹਾਂ ਕਿਹਾ ਕਿ ਭਾਰਤੀ ਟੀਮ ਨੇ ਬੇਹਦ ਚੰਗਾ ਪ੍ਰਦਰਸ਼ਨ ਕੀਤਾ ਤੇ ਜਰਮਨੀ ਨੂੰ 5-4 ਨਾਲ ਮਾਤ ਦਿੱਤੀ। ਪੂਰੇ ਪਰਿਵਾਰ ਵੱਲੋਂ ਭਾਰਤੀ ਟੀਮ ਦੀ ਜਿੱਤ ਲਈ ਅਰਦਾਸ ਕੀਤੀ ਗਈ ਸੀ।

ਉਨ੍ਹਾਂ ਦੱਸਿਆ ਕਿ ਜਦੋਂ ਭਾਰਤੀ ਹਾਕੀ ਟੀਮ ਨੇ ਮੈਚ ਜਿੱਤਿਆ ਉਦੋਂ ਤੋਂ ਹੀ ਉਨ੍ਹਾਂ ਦੇ ਪਰਿਵਾਰ ਨੂੰ ਵਧਾਈਆਂ ਮਿਲ ਰਹੀਆਂ ਹਨ। ਸੁਖਜਿੰਦਰ ਕੌਰ ਨੇ ਕਿਹਾ ਕਿ ਜਦੋਂ ਉਨ੍ਹਾਂ ਦਾ ਪੁੱਤਰ ਘਰ ਆਵੇਗਾ, ਉਦੋਂ ਉਸ ਦਾ ਸਵਾਗਤ ਕੀਤਾ ਜਾਵੇਗਾ। ਇਸ ਮੌਕੇ ਖਿਡਾਰੀ ਗੁਰਜੰਟ ਸਿੰਘ ਦੀ ਮਾਂ ਦੀਆਂ ਅੱਖਾਂ 'ਚ ਹੁੰਝੂ ਆ ਗਏ, ਉਨ੍ਹਾਂ ਆਖਿਆ ਕਿ ਇਹ ਖੁਸ਼ੀ ਦੇ ਹੁੰਝੂ ਹਨ। ਕਿਉਂਕਿ ਉਨ੍ਹਾਂ ਦੇ ਪੁੱਤਰ ਦਾ ਓਲੰਪਿਕ 'ਚ ਤਮਗਾ ਜਿੱਤਣ ਦਾ ਸੁਪਨਾ ਪੂਰਾ ਹੋ ਗਿਆ।

ਗੁਰਜੰਟ ਸਿੰਘ ਦੇ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਹਰ ਖਿਡਾਰੀ ਚਾਹੁੰਦਾ ਹੈ ਕਿ ਉਸ ਦੇ ਨਾਂਅ ਨਾਲ ਓਲੰਪਿਅਨ ਲੱਗੇ, ਪਰ ਗੁਰਜੰਟ ਦਾ ਟੀਚਾ ਮਹਿਜ਼ ਉਲੰਪਿਅਨ ਬਣਨਾ ਹੀ ਨਹੀਂ ਸਗੋਂ ਕੁੱਝ ਕਰਕੇ ਵਿਖਾਉਣਾ ਸੀ। ਉਸ ਨੇ ਆਪਣੇ ਇਸ ਟੀਚੇ ਨੂੰ ਪੂਰਾ ਕਰ ਲਿਆ ਹੈ। 41 ਸਾਲਾਂ ਬਾਅਦ ਭਾਰਤੀ ਹਾਕੀ ਟੀਮ ਵੱਲੋਂ ਓਲੰਪਿਕ ਖੇਡਾਂ 'ਚ ਤਮਗਾ ਜਿੱਤਣਾ ਬੇਹਦ ਖੁਸ਼ੀ ਤੇ ਮਾਣ ਦੀ ਗੱਲ ਹੈ।

ਇਹ ਵੀ ਪੜ੍ਹੋ : Tokyo Olympics: PM ਮੋਦੀ ਨੇ ਹਾਕੀ ਟੀਮ ਨਾਲ ਕੀਤੀ ਗੱਲਬਾਤ, ਕਹੀ ਵੱਡੀ ਗੱਲ

ETV Bharat Logo

Copyright © 2025 Ushodaya Enterprises Pvt. Ltd., All Rights Reserved.