ETV Bharat / city

ਹੈਲੀਕਾਪਟਰ ਹਾਦਸਾ: ਸ਼ਹੀਦ ਗੁਰਸੇਵਕ ਸਿੰਘ ਦੇ ਸਸਕਾਰ ਮੌਕੇ ਹਰ ਅੱਖ ਹੋਈ ਨਮਨ - ਸ਼ਹੀਦ ਗੁਰਸੇਵਕ ਸਿੰਘ ਦੀ ਮ੍ਰਿਤਕ ਦੇਹ ਜੱਦੀ ਪਿੰਡ ਲਈ ਰਵਾਨਾ

ਸ਼ਹੀਦ ਨਾਇਕ ਗੁਰਸੇਵਕ ਸਿੰਘ (martyr Naik Gursewak Singh) ਦੀ ਮ੍ਰਿਤਕ ਦੇਹ ਅੰਮ੍ਰਿਤਸਰ ਰਾਜਾਸਾਂਸੀ ਏਅਰ ਫੋਰਸ ਸਟੇਸ਼ਨ 'ਤੇ ਪੁੱਜੀ। ਏਅਰ ਫੋਰਸ ਦੇ ਅਧਿਕਾਰੀਆਂ ਨੇ ਬੜੇ ਸਨਮਾਨ ਨਾਲ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਗੱਡੀ ਵਿੱਚ ਰੱਖ ਉਸਦੇ ਘਰ ਤਰਨਤਾਰਨ(Tarn Taran) ਲਈ ਰਵਾਨਾ ਹੋ ਗਏ।

ਸ਼ਹੀਦ ਗੁਰਸੇਵਕ ਸਿੰਘ ਦੇ ਸਸਕਾਰ ਮੌਕੇ ਹਰ ਅੱਖ ਹੋਈ ਨਮਨ

author img

By

Published : Dec 12, 2021, 11:32 AM IST

Updated : Dec 12, 2021, 5:00 PM IST

ਤਰਨ ਤਾਰਨ: ਸੀ.ਡੀ.ਐੱਸ. ਜਨਰਲ ਬਿਪਿਨ ਰਾਵਤ (CDS General Bipin Rawat) ਨਾਲ ਤਾਮਿਲਨਾਡੂ ਵਿੱਚ ਵਾਪਰੇ ਹੈਲੀਕਾਪਟਰ ਹਾਦਸੇ ਵਿਚ ਸ਼ਹੀਦ ਹੋਏ ਪਿੰਡ ਦੋਦੇ ਸੋਢੀਆਂ ਦੇ ਨਾਇਕ ਗੁਰਸੇਵਕ ਸਿੰਘ ਦੀ ਮ੍ਰਿਤਕ ਦੇਹ ਉਸ ਦੇ ਪਿੰਡ ਗ੍ਰਹਿ ਵਿਖੇ ਪੁੱਜੀ। ਇਸ ਮੌਕੇ ਪ੍ਰਸ਼ਾਸਨ ਵੱਲੋਂ ਵੱਡੇ ਪ੍ਰਬੰਧ ਕੀਤੇ ਗਏ ਹਨ ਅਤੇ ਡੀ.ਸੀ. ਤਰਨਤਾਰਨ ਕੁਲਵੰਤ ਸਿੰਘ ਪੁਲਿਸ ਦੇ ਉੱਚ ਅਧਿਕਾਰੀ ਅਤੇ ਭਾਰਤੀ ਫ਼ੌਜ ਦੇ ਉੱਚ ਅਧਿਕਾਰੀ ਇਸ ਮੌਕੇ ਤੇ ਪੁੱਜੇ ਹਨ।

ਹਲਕਾ ਖੇਮਕਰਨ ਦੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਸ਼ਹੀਦ ਗੁਰਸੇਵਕ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਗੁਰਸੇਵਕ ਸਿੰਘ ਦੀ ਸ਼ਹਾਦਤ ਨਾਲ ਪਰਿਵਾਰ ਅਤੇ ਦੇਸ਼ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਗੁਰਸੇਵਕ ਸਿੰਘ ਦੇ ਪਰਿਵਾਰ ਨੂੰ ਸਰਕਾਰ ਵੱਲੋਂ ਜਲਦ ਹੀ ਬਣਦਾ ਮੁਆਵਜ਼ਾ ਅਤੇ ਹੋਰ ਸਰਕਾਰੀ ਸਹੂਲਤਾਂ ਦਿੱਤੀਆਂ ਜਾਣਗੀਆਂ।

ਸ਼ਹੀਦ ਗੁਰਸੇਵਕ ਸਿੰਘ ਦੇ ਸਸਕਾਰ ਮੌਕੇ ਹਰ ਅੱਖ ਹੋਈ ਨਮਨ

ਇਹ ਵੀ ਪੜ੍ਹੋ: ਦਿੱਲੀ ਕੈਂਟ ’ਚ ਬ੍ਰਿਗੇਡੀਅਰ LS ਲਿੱਦੜ ਨੂੰ ਅੰਤਮ ਵਿਦਾਈ

ਸ਼ਰਧਾਂਜਲੀ ਦੇਣ ਪਹੁੰਚੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਦੱਸਿਆ ਕਿ ਦੇਸ਼ ਦੇ ਸਭ ਤੋਂ ਵੱਡੇ ਜਰਨੈਲ ਨੂੰ ਗਰੁਸੇਵਕ ਸਿੰਘ ਤੇ ਇਨ੍ਹਾਂ ਭਰੋਸਾ ਸੀ ਕਿ ਗੁਰਸੇਵਕ ਸਿੰਘ ਦੇ ਵਾਰ-ਵਾਰ ਰਿਟਾਇਰਮੈਂਟ ਮੰਗਣ ਤੇ ਜਰਨੈਲ ਵੱਲੋਂ ਹਮੇਸ਼ਾ ਇਹ ਕਹਿ ਕੇ ਟਾਲ ਦਿੱਤਾ ਜਾਂਦਾ ਕਿ ਜਿਸ ਦਿਨ ਮੈਂ ਰਿਟਾਇਰ ਹੋਵਾਂਗਾ, ਉਸ ਦਿਨ ਹੀ ਤੇਰੀ ਰਿਟਾਇਰਮੈਂਟ ਹੋਵੇਗੀ। ਕਿਉਂਕਿ ਉਹ ਚਾਹੁੰਦੇ ਸੀ ਕਿ ਇਹ ਮੇਰੇ ਨਾਲ ਹੀ ਬਤੌਰ ਸਕਿਉਰਟੀ ਆਫੀਸਰ ਮੇਰੇ ਨਾਲ ਡਿਉਟੀ ਨਿਭਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਇਕੱਠੇ ਰਿਟਾਇਰਟਮੈਂਟ ਦਾ ਸੁਪਨਾ ਤਾਂ ਨਹੀਂ ਪੂਰਾ ਹੋਇਆ ਪਰ ਇਸ ਦੁਨੀਆਂ ਤੋਂ ਸਦਾ ਲਈ ਇਕੱਠ ਹੀ ਰੁਖ਼ਸਤ ਹੋ ਗਏ।

ਸ਼ਰਧਾਂਜਲੀ ਦੇ ਰੂਪ ਵਿੱਚ ਸ਼ਹੀਦ ਗੁਰਸੇਵਕ ਦੇ ਨੰਨ੍ਹੇ ਬੇਟੇ ਨੇ ਸੈਲਿਉਟ

ਸ਼ਰਧਾਂਜਲੀ ਦੇ ਰੂਪ ਵਿੱਚ ਸ਼ਹੀਦ ਗੁਰਸੇਵਕ ਦੇ ਨੰਨ੍ਹੇ ਬੇਟੇ ਨੇ ਸੈਲਿਉਟ ਕੀਤਾ ਜਿਸ ਨੂੰ ਦੇਖਣ ਸਾਰੇ ਹੀ ਹਜ਼ਾਰਾਂ ਅੱਖਾਂ ਵਿੱਚ ਹੰਧ ਇਸ ਮੌਕੇ ਪਰਿਵਾਰ ਦੇ ਵਿਰਲਾਪ ਦੇ ਨਾਲ-ਨਾਲ ਉੱਥੇ ਪਹੁੰਚੇ ਹਜ਼ਾਰਾਂ ਲੋਕਾਂ ਦੀਆਂ ਅੱਖਾਂ 'ਚੋਂ ਹੰਝੂ ਵਗ ਰਹੇ ਸਨ।

ਬੀਤੇ ਬੁੱਧਵਾਰ ਨੂੰ ਤਾਮਿਲਨਾਡੂ ਵਿਖੇ ਹੋਏ ਹੈਲੀਕਾਪਟਰ ਹਾਦਸੇ (Helicopter crash) ਵਿੱਚ ਜਰਨਲ ਬਿਪਿਨ ਰਾਵਤ(General Bipin Rawat) ਦੇ ਨਾਲ ਉਹਨਾਂ ਦੇ ਸੁਰੱਖਿਆ ਦਸਤੇ ਵਿੱਚ ਤੈਨਾਤ ਨਾਇਕ ਗੁਰਸੇਵਕ ਸਿੰਘ ਦੀ ਵੀ ਮੌਤ ਹੋ ਗਈ, ਜਿਸ ਤੋਂ ਬਾਅਦ ਇਲਾਕੇ ਵਿੱਚ ਸੋਗ ਪਾਇਆ ਗਿਆ। ਸ਼ਹੀਦ ਗੁਰਸੇਵਕ ਸਿੰਘ(martyr Naik Gursewak Singh) ਤਰਨਤਾਰਨ ਦੇ ਪਿੰਡ ਭਿੱਖੀਵਿੰਡ ਦੇ ਰਹਿਣ ਵਾਲੇ ਸੀ।

ਇਹ ਵੀ ਪੜ੍ਹੋ: CDS ਬਿਪਿਨ ਰਾਵਤ ਅਤੇ ਉਸਦੀ ਪਤਨੀ ਪੰਚਤਤ ਵਿੱਚ ਵਿਲੀਨ, ਧੀਆਂ ਨੇ ਦਿੱਤੀ ਮੁਖਾਗਨਿ

ਸ਼ਹੀਦ ਨਾਇਕ ਗੁਰਸੇਵਕ ਸਿੰਘ ਦੀ ਮ੍ਰਿਤਕ ਦੇਹ ਅੰਮ੍ਰਿਤਸਰ ਰਾਜਾਸਾਂਸੀ ਏਅਰ ਫੋਰਸ ਸਟੇਸ਼ਨ (Amritsar Rajasansi Air Force Station) 'ਤੇ ਪੁੱਜੀ। ਏਅਰ ਫੋਰਸ ਦੇ ਅਧਿਕਾਰੀਆਂ ਨੇ ਬੜੇ ਸਨਮਾਨ ਨਾਲ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਗੱਡੀ ਵਿੱਚ ਰੱਖ ਉਨ੍ਹਾਂ ਦੇ ਘਰ ਤਰਨਤਾਰਨ ਲਈ ਰਵਾਨਾ ਹੋ ਗਏ।

ਸ਼ਹੀਦ ਗੁਰਸੇਵਕ ਸਿੰਘ ਦਾ ਅੱਜ ਐਤਵਾਰ ਤਰਨਤਾਰਨ ਵਿੱਚ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਜਾਵੇਗਾ। ਸ਼ਹੀਦ ਗੁਰਸੇਵਕ ਸਿੰਘ ਦੀ ਮ੍ਰਿਤਕ ਦੇਹ ਹਵਾਈ ਜਹਾਜ਼ ਰਾਹੀਂ ਅੰਮ੍ਰਿਤਸਰ ਦੇ ਇੰਟਰਨੈਸ਼ਨਲ ਏਅਰਪੋਰਟ(Amritsar International Airport) 'ਤੇ ਪਹੁੰਚੀ।

ਹੈਲੀਕਾਪਟਰ ’ਚ ਇਹ ਲੋਕ ਸਨ ਸਵਾਰ

ਹੈਲੀਕਾਪਟਰ ਵਿੱਚ ਜਨਰਲ ਬਿਪਿਨ ਰਾਵਤ (ਸੀਡੀਐਸ), ਸ੍ਰੀਮਤੀ ਮਧੁਲਿਕਾ ਰਾਵਤ, ਬ੍ਰਿਗੇਡੀਅਰ ਐਲਐਸ ਲਿਦੜ, ਲੈਫਟੀਨੈਂਟ ਕਰਨਲ ਹਰਜਿੰਦਰ ਸਿੰਘ, ਐਨਕੇ ਗੁਰਸੇਵਕ ਸਿੰਘ, ਐਨਕੇ ਜਤਿੰਦਰ ਕੁਮਾਰ, ਐਲ/ਐਨਕੇ ਵਿਵੇਕ ਕੁਮਾਰ, ਐਲ/ਐਨਕੇ ਬੀ ਸਾਈ ਤੇਜਾ ਅਤੇ ਹੌਲਦਾਰ ਸਤਪਾਲ ਮੌਜੂਦ ਸਨ। ਹੈਲੀਕਾਪਟਰ ਸਲੂਰ ਆਈਏਐਫ ਬੇਸ ਤੋਂ ਵੈਲਿੰਗਟਨ ਦੇ ਡਿਫੈਂਸ ਸਰਵਿਸਿਜ਼ ਕਾਲਜ (ਡੀਐਸਸੀ) ਜਾ ਰਿਹਾ ਸੀ ਜਦੋਂ ਇਹ ਹਾਦਸਾਗ੍ਰਸਤ ਹੋ ਗਿਆ ਸੀ, ਜਿਸ ਵਿੱਚ 13 ਜਵਾਨਾਂ ਦੀ ਮੌਤ ਹੋ ਗਈ।

ਇਸ ਤਰ੍ਹਾਂ ਵਾਪਰਿਆ ਹਾਦਸਾ

ਇਹ ਹਾਦਸਾ ਨਨਜਪੰਚਾਥਿਰਮ ਇਲਾਕੇ 'ਚ ਭਾਰੀ ਧੁੰਦ ਦੇ ਵਿਚਕਾਰ ਵਾਪਰਿਆ ਅਤੇ ਸ਼ੁਰੂਆਤੀ ਦ੍ਰਿਸ਼ਾਂ 'ਚ ਹੈਲੀਕਾਪਟਰ ਨੂੰ ਅੱਗ ਲੱਗ ਗਈ। ਸੰਭਾਵਿਤ ਜਾਨੀ ਨੁਕਸਾਨ ਜਾਂ ਸੱਟਾਂ ਬਾਰੇ ਤੁਰੰਤ ਕੋਈ ਜਾਣਕਾਰੀ ਨਹੀਂ ਸੀ। ਆਸਪਾਸ ਦੇ ਟਿਕਾਣਿਆਂ ਤੋਂ ਖੋਜ ਅਤੇ ਬਚਾਅ ਕਾਰਜ ਸ਼ੁਰੂ ਕੀਤੇ ਗਏ। ਤਾਮਿਲਨਾਡੂ ਦੀ ਸਥਾਨਕ ਪੁਲਿਸ ਨੇ ਪੁਸ਼ਟੀ ਕੀਤੀ ਹੈ ਕਿ ਹੈਲੀਕਾਪਟਰ 'ਚ ਫੌਜ ਦੇ ਸੀਨੀਅਰ ਅਧਿਕਾਰੀ ਸਵਾਰ ਸਨ। ਐਮਰਜੈਂਸੀ ਬਚਾਅ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਸਨ। ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

ਇਹ ਵੀ ਪੜ੍ਹੋ: CDS ਬਿਪਿਨ ਰਾਵਤ ਤੇ ਉਨ੍ਹਾਂ ਦੀ ਪਤਨੀ ਨੂੰ ਧੀਆਂ ਨੇ ਦਿੱਤੀ ਅੰਤਮ ਵਿਦਾਈ

Last Updated : Dec 12, 2021, 5:00 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.