ਅੰਮ੍ਰਿਤਸਰ: ਮਾਮਲਾ ਅੰਮ੍ਰਿਤਸਰ ਦੇ ਡੀ ਡਿਵੀਜਨ ਥਾਣੇ ਦੇ ਅਧੀਨ ਆਉਂਦੇ ਗੇਟ ਹਕੀਮਾਂ 'ਚ ਸਥਿਤ ਤਿਲਕ ਰਾਜ ਜਨਰਲ ਸਟੋਰ ਦੇ ਮਾਲਿਕ ਅਤੇ ਉਸਦੇ ਬੇਟੇ 'ਤੇ ਹੋਏ ਜਾਨਲੇਵਾ ਹਮਲੇ ਦਾ ਹੈ। ਜਿਸ ਦੇ ਚੱਲਦਿਆਂ ਹਮਲੇ ਦੀ ਸੀਸੀਟੀਵੀ ਫੁਟੇਚ ਵੀ ਸਾਹਮਣੇ ਆਈ ਹੈ। ਜਿਥੇ ਦੁਕਾਨ ਦੇ ਮਾਲਕ ਅਤੇ ਉਨ੍ਹਾਂ ਦੇ ਬੇਟੇ ਨਾਲ ਗੁਆਂਢ ਪਰਿਵਾਰ ਵਲੋਂ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਅਤੇ ਸਮਾਨ ਦੀ ਭੰਨਤੋੜ ਕੀਤੀ ਗਈ।
ਇਸ ਸੰਬਧੀ ਜਾਣਕਾਰੀ ਦਿੰਦਿਆਂ ਪੀੜ੍ਹਤ ਨੇ ਦਸਿਆ ਕਿ ਉਹ ਗੇਟ ਹਕੀਮਾਂ 'ਚ ਪਿਛਲੇ ਕਈ ਸਾਲਾਂ ਤੋਂ ਤਿਲਕ ਜਨਰਲ ਸਟੋਰ ਚਲਾ ਰਹੇ ਹਨ। ਉਨ੍ਹਾਂ ਦੇ ਗੁਆਂਢੀਆਂ ਵਲੋਂ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਗੁਆਂਢੀਆਂ ਵਲੋਂ ਸਾਨੂੰ ਪ੍ਰੇਸ਼ਾਨ ਕਰਨ ਲਈ ਆਪਣੀ ਗੱਡੀ ਵੀ ਉਨ੍ਹਾਂ ਦੀ ਦੁਕਾਨ ਅੱਗੇ ਲਗਾਉਂਦੇ ਸੀ।
ਪੀੜ੍ਹਤ ਦਾ ਕਹਿਣਾ ਕਿ ਦੁਕਾਨ ਦੀ ਸਫ਼ਾਈ ਕਰਦੇ ਸਮੇਂ ਪਾਣੀ ਦੇ ਕੁਝ ਛਿੱਟੇ ਉਨ੍ਹਾਂ ਦੀ ਕਾਰ 'ਤੇ ਪੇ ਗਏ , ਜਿਸ ਤੋਂ ਬਾਅਦ ਉਨ੍ਹਾਂ ਦੇ ਸਾਰੇ ਪਰਿਵਾਰ ਨੇ ਦੁਕਾਨ 'ਤੇ ਹਮਲਾ ਕਰਕੇ ਉਨ੍ਹਾਂ ਨਾਲ ਮਾਰਕੁੱਟ ਕੀਤੀ ਅਤੇ ਦੁਕਾਨ 'ਚ ਪਏ ਸਮਾਨ ਦੀ ਭੰਨਤੋੜ ਕੀਤੀ ਗਈ। ਉਨ੍ਹਾਂ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਹੈ।
ਇਸ ਸਬੰਧੀ ਪੁਲਿਸ ਦਾ ਕਹਿਣਾ ਕਿ ਉਨ੍ਹਾਂ ਨੂੰ ਘਟਨਾ ਸਬੰਧੀ ਸੂਚਨਾ ਮਿਲੀ ਸੀ, ਜਿਸ ਸਬੰਧੀ ਉਨ੍ਹਾਂ ਮੌਕੇ 'ਤੇ ਪਹੁੰਚ ਕੇ ਜਾਇਜ਼ਾ ਲਿਆ ਹੈ। ਪੁਲਿਸ ਦਾ ਕਹਿਣਾ ਕਿ ਮਾਮਲੇ 'ਚ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ:ਦਿਲ ਦਹਿਲਾਉਣ ਵਾਲਾ ਵੀਡੀਓ: ਸ਼ਰਾਬ ਲਈ ਪੈਸਾ ਨਾ ਮਿਲੇ ਤਾਂ ਫੜੀਆਂ ਬਿਜਲੀ ਦੀਆਂ ਤਾਰਾਂ