ਅੰਮ੍ਰਿਤਸਰ:ਪਿਛਲੇ ਦਿਨੀਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤਾ ਬਿਆਨ ਕਿ ਦਰਬਾਰ ਸਾਹਿਬ ਦੇ ਅੰਦਰ ਨਿਜੀ ਚੈਨਲ ਦਾ ਪ੍ਰਸਾਰਣ ਬੰਦ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਪਣਾ ਸੈਟੇਲਾਈਟ ਚੈਨਲ ਬਣਵਾਉਣਾ ਚਾਹੀਦਾ ਹੈ (sgpc should set up own channel for gurbani telecast)। ਇਸ ਤੋਂ ਬਾਅਦ ਹੀ ਇਸ ਤੇ ਸਿਆਸਤ ਗਰਮਾਈ ਹੋਈ ਨਜ਼ਰ ਆ ਰਹੀ ਹੈ।
ਇਸੇ ਸਿਲਸਿਲੇ ਵਿੱਚ ਅਤੇ ਅੱਜ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪੁੱਜੇ(hsgpc presi daduwal pay obeisance at sri harmandir sahib)। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੇ ਬਿਆਨ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਇਹ ਬਿਆਨ ਜਿੱਥੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਬਹੁਤ ਪਹਿਲਾਂ ਦੇ ਦੇਣਾ ਚਾਹੀਦਾ ਸੀ। ਉਨ੍ਹਾਂ ਨੇ ਕਿਹਾ ਕਿ ਪੰਜ ਵਾਰ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦੇ ਇਸ ਵਾਰ ਹਾਰ ਜਾਣ ਤੋਂ ਬਾਅਦ ਉਨ੍ਹਾਂ ਨੂੰ ਆਪਣਾ ਪੰਥ ਰਤਨ ਫ਼ਖ਼ਰ ਏ ਕੌਮ ਐਵਾਰਡ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਆਪ ਹੀ ਵਾਪਸ ਕਰ ਦੇਣਾ ਚਾਹੀਦਾ ਹੈ।
ਦਾਦੂਵਾਲ ਨੇ ਕਿਹਾ ਕਿ ਸ. ਬਾਦਲ ਨੂੰ ਸ਼੍ਰੋਮਣੀ ਕਮੇਟੀ ਦੀਆਂ ਸੰਸਥਾਵਾਂ ਨੂੰ ਛੱਡ (badal shoul quit sgpc)ਕੇ ਘਰ ਬੈਠ ਕੇ ਵਾਹਿਗੁਰੂ ਦਾ ਜਾਪ ਕਰਨਾ ਚਾਹੀਦਾ ਹੈ ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਦੀ ਵੀ ਸ਼੍ਰੋਮਣੀ ਅਕਾਲੀ ਦਲ ਦੀ ਅਜਿਹੀ ਹਾਰ ਨਹੀਂ ਹੋਈ ਜਿਸ ਤਰ੍ਹਾਂ ਇਸ ਵਾਰ ਹੋਈ ਹੈ ਉਨ੍ਹਾਂ ਕਿਹਾ ਕਿ ਜਾਂ ਤਾਂ ਸ਼੍ਰੋਮਣੀ ਅਕਾਲੀ ਦਲ ਜਿੱਤਦੀ ਸੀ ਜਾਂ ਫਿਰ ਵਿਰੋਧੀ ਧਿਰ ਚ ਆਉਂਦੀ ਸੀ ਲੇਕਿਨ ਇਸ ਵਾਰ ਤਾਂ ਬਾਦਲ ਪਰਿਵਾਰ ਕਰਕੇ ਸ਼੍ਰੋਮਣੀ ਅਕਾਲੀ ਦਲ ਨੂੰ ਬਹੁਤ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ।
ਦਾਦੂਵਾਲ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਇਸ ਦਾ ਕਾਰਨ ਇਹ ਬਣਿਆ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਜਿੱਤੇ ਹੋਏ ਵਿਧਾਇਕ ਇਕ ਸਕੂਟਰੀ ਤੇ ਬੈਠ ਕੇ ਹੀ ਵਿਧਾਨ ਸਭਾ ਪਹੁੰਚ ਸਕਦੇ ਹਨ। ਇਸ ਦੇ ਨਾਲ ਉਨ੍ਹਾ ਕਿਹਾ ਕਿ ਇਸ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣਾ ਬਜਟ ਪਾਸ ਕੀਤਾ ਤੇ ਪੰਜ ਅਰਬ ਦਾ ਘਾਟਾ ਦੱਸਿਆ ਉਨ੍ਹਾਂ ਦੱਸਿਆ ਕਿ ਇਸ ਦਾ ਵੀ ਇੱਕ ਕਾਰਨ ਬਾਦਲ ਪਰਿਵਾਰ ਹੀ ਹੈ ਜਿਸ ਕਰਕੇ ਸੰਗਤਾਂ ਦੀ ਆਸਥਾ ਘਟਦੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਅਜੇ ਗੁਰਦੁਆਰਿਆਂ ਦੀ ਬਜਟ ਬਹੁਤ ਘੱਟ ਹੈ, ਲੇਕਿਨ ਫਿਰ ਵੀ ਇਸ ਵਾਰ ਅਸੀਂ ਬਜਟ ਪਾਸ ਕੀਤਾ ਤਾਂ ਪਹਿਲੇ ਨਾਲੋਂ ਪੱਚੀ ਪਰਸੈਂਟ ਵਾਧਾ ਹੋਇਆ ਲੇਕਿਨ ਐੱਸਜੀਪੀਸੀ ਨੂੰ ਪੰਜ ਅਰਬ ਦਾ ਘਾਟਾ ਕਿਉਂ ਇਸ ਦਾ ਜਵਾਬ ਦੇਣਾ ਚਾਹੀਦਾ ਹੈ। ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਜਿਸ ਤਰੀਕੇ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣਾ ਵੱਖਰਾ ਅਕਾਲੀ ਦਲ ਸਾਬਿਤ ਕੀਤਾ ਹੈ, ਇਸੇ ਤਰ੍ਹਾਂ ਹੀ ਆਉਣ ਵਾਲੇ ਦਿਨਾਂ ਵਿੱਚ ਅਕਾਲੀ ਦਲ ਹਰਿਆਣਾ ਵੀ ਸਥਾਪਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਵਾੰ ਦਲ ਹਰਿਆਣਾ ਦੇ ਸਿੱਖਾਂ ਦੀ ਆਵਾਜ਼ ਬੁਲੰਦ ਕਰੇਗਾ।
ਇਹ ਵੀ ਪੜ੍ਹੋ:ਆਮ ਆਦਮੀ ਪਾਰਟੀ ਦੇ ਆਗੂ ’ਤੇ ਲੱਗੇ ਗੁੰਡਾਗਰਦੀ ਦੇ ਇਲਜ਼ਾਮ, ਦੇਖੋ ਵੀਡੀਓ