ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 267 ਪਾਵਨ ਸਰੂਪਾਂ ਦੇ ਸ਼੍ਰੋਮਣੀ ਕਮੇਟੀ ਦੇ ਰਿਕਾਰਡ 'ਚੋ ਲਾਪਤਾ ਹੋਣ। ਇਸੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਡੇਰਾ ਸਿਰਸਾ ਮੁਖੀ ਨੂੰ ਪੁਸ਼ਾਕ ਦੇਣ ਦੇ ਮਾਮਲੇ 'ਤੇ ਲੋਕ ਇਨਸਾਫ਼ ਪਾਰਟੀ ਦੇ ਆਗੂ ਜਗਜੋਤ ਸਿੰਘ ਖਾਲਸਾ ਨੇ ਈਟੀਵੀ ਭਾਰਤ ਨਾਲ ਖਾਸ ਗੱਲਬਾਤ ਕੀਤੀ ਹੈ।
ਲੋਕ ਇਨਸਾਫ਼ ਪਾਰਟੀ ਦੇ ਧਾਰਮਿਕ ਵਿੰਗ ਦੇ ਸੂਬਾ ਆਗੂ ਭਾਈ ਜਗਜੋਤ ਸਿੰਘ ਖਾਲਸਾ ਨੇ ਕਿਹਾ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਬਣਾਈ ਕਮੇਟੀ ਦਾ ਸਵਾਗਤ ਕਰਦੇ ਹਨ। ਇਸੇ ਨਾਲ ਉਨ੍ਹਾਂ ਸਵਾਲ ਚੁੱਕਿਆ ਕਿ ਜਦੋਂ 18-19 ਮਈ 2016 ਦੀ ਰਾ ਨੂੰ ਸ੍ਰੀ ਗ੍ਰੰਥ ਸਾਹਿਬ ਦੇ ਸਰੂਪ ਅਗਨ ਭੇਂਟ ਹੋਏ। ਇਸ ਦਾ ਕਾਰਨ ਬਿਜਲੀ ਸ਼ਾਰਟ ਸਰਕਟ ਸੀ ਜਾਂ ਫਿਰ ਕਿਸੇ ਸ਼ਰਾਰਤੀ ਅਨਸਰ ਨੇ ਸਾਲ 2015 ਵਾਂਗ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਮਨਸ਼ਾ ਨਾਲ ਅੱਗ ਲਾਈ ਸੀ, ਇਹ ਜਾਂਚ ਕਿਉਂ ਨਹੀਂ ਹੋਈ ?
ਉਨ੍ਹਾਂ ਕਿਹਾ ਕਿ ਜਿਸ ਦਿਨ ਇਹ ਘਟਨਾ ਵਾਪਰੀ ਤਾਂ ਸ੍ਰੋਮਣੀ ਕਮੇਟੀ ਵੱਲੋਂ ਕਿਸੇ ਵੀ ਪ੍ਰਸ਼ਾਸਨ ਅਧਿਕਾਰੀ ਜਾਂ ਪੱਤਰਕਾਰ ਨੂੰ ਅੰਦਰ ਨਹੀਂ ਜਾਣ ਦਿੱਤਾ ਗਿਆ। ਇਸ ਘਟਨਾ ਨੂੰ 4 ਸਾਲ ਹੋ ਗਏ ਹਨ ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਬਾਰੇ ਕੋਈ ਗੱਲ ਸਾਹਮਣੇ ਨਹੀਂ ਲਿਆਂਦੀ, ਜਿਸ ਤੋਂ ਸ਼੍ਰੋਮਣੀ ਕਮੇਟੀ ਦੀ ਕਾਰਗੁਜ਼ਾਰੀ ਸ਼ੱਕ ਦੇ ਘੇਰੇ ਵਿੱਚ ਹੈ। ਇਸ ਲਈ ਸਾਲ 2016 ਵਿੱਚ ਜਦੋਂ ਇਹ ਘਟਨਾ ਵਾਪਰੀ ਜਿਹੜੇ ਵੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਉੱਤੇ ਮੌਜੂਦ ਸਨ, ਉਨ੍ਹਾਂ ਦੀ ਸ਼ੱਕੀ ਕਾਰਗੁਜ਼ਾਰੀ ਬਾਰੇ ਜਾਂਚ ਕਰਕੇ ਮਾਮਲੇ ਦਰਜ ਹੋਣੇ ਚਾਹੀਦੇ ਹਨ।
ਦੋਂ ਜਗਜੋਤ ਸਿੰਘ ਖਾਲਸਾ ਨੇ ਸੁਖਬੀਰ ਸਿੰਘ ਬਾਦਲ 'ਤੇ ਡੇਰਾ ਮੁਖੀ ਰਾਮ ਰਹੀਮ ਨੂੰ ਪੁਸ਼ਾਕ ਦੇਣ ਲੱਗੇ ਇਲਜ਼ਾਮਾਂ ਬਾਰੇ ਕਿਹਾ ਕਿ 2007 ਵਿਚ ਜਦੋਂ ਡੇਰਾ ਸਿਰਸਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਵੱਲੋਂ ਅੰਮ੍ਰਿਤ ਦੀ ਨਕਲ ਕਰਦੇ ਹੋਏ ਜਾਮ-ਏ- ਇੰਸਾ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਪੁਸ਼ਾਕ ਦੇ ਹੂ-ਬੁ-ਹੂਮ ਪੁਸ਼ਾਕ ਪਾਈ ਅਤੇ ਇਸ ਪੁਸ਼ਾਕ ਨੂੰ ਕੀਹਨੇ ਦਿੱਤਾ ? ਇਸ ਬਾਰੇ ਸਾਬਕਾ ਡੀਜੀਪੀ ਸ੍ਰੀ ਸ਼ਸ਼ੀਕਾਂਤ ਵੱਲੋਂ ਪਹਿਲਾਂ ਦੱਸਿਆ ਗਿਆ ਸੀ ਕਿ ਇਹ ਪੁਸ਼ਾਕ ਸੁਖਬੀਰ ਬਾਦਲ ਨੇ ਦਿੱਤੀ। ਹੁਣ ਉਹ ਡੀਜੀਪੀ ਆਪਣੇ ਬਿਆਨ ਤੋਂ ਪਿੱਛੇ ਕਿਉਂ ਹੱਟ ਗਏ ? ਇਸ ਦਾ ਜਵਾਬ ਉਹ ਖੁਦ ਦੇ ਸਕਦੇ ਹਨ ।