ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ (Sri Darbar Sahib) ਤੇ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ’ਤੇ ਹੋਏ ਹਮਲੇ ਦੋ ਰੋਸ ਵੱਜੋਂ 6 ਜੂਨ ਨੂੰ ਘੱਲੂਘਾਰਾ ਦਿਵਸ (Operation Blue Star) ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਘੱਲੂਘਾਰਾ ਦਿਵਸ (Operation Blue Star) ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਜਿਥੇ ਸਿੱਖ ਸੰਗਤਾਂ ਵੱਡੀ ਗਿਣਤੀ ’ਚ ਨਤਮਸਤਕ ਹੋ ਰਹੀਆਂ ਹਨ।
ਇਹ ਵੀ ਪੜੋ: Operation Blue Star ਦੀ ਗਾਥਾ, ਚਸ਼ਮਦੀਦ ਦੀ ਜ਼ੁਬਾਨੀ
ਇਸ ਮੌਕੇ ਐਸਜੀਪੀਸੀ (SGPC) ਬੀਬੀ ਜਗੀਰ ਕੌਰ ਨੇ ਦੱਸਿਆ ਕਿ ਉਸ ਵੇਲੇ ਦੀ ਮੌਜੂਦਾ ਕਾਂਗਰਸ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ’ਤੇ ਹਮਲਾ ਕਰ ਕਈ ਬੇਗੁਨਾਹ ਸਿੱਖਾਂ ਨੂੰ ਮੌਤ ਦੇ ਘਾਟ ਉਤਾਰਿਆ ਗਿਆ ਸੀ। ਉਹਨਾਂ ਨੇ ਕਿਹਾ ਕਿ 37 ਵਰ੍ਹੇ ਹੋਣ ਤੋਂ ਬਾਅਦ ਅੱਜ ਵੀ ਸੱਚਖੰਡ ਸ੍ਰੀ ਦਰਬਾਰ ਸਾਹਿਬ (Sri Darbar Sahib) ਵਿੱਚ 6 ਜੂਨ ਨੂੰ ਲੈ ਕੇ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਂਦੇ ਹਨ ਜਿਸ ਲੜੀ ਦੇ ਤਹਿਤ ਅਸੀਂ ਸਿੱਖ ਸੰਗਤਾਂ ਦੇ ਨਾਲ ਮਿਲ ਕੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਹਨ।
ਉਹਨਾਂ ਨੇ ਕਿਹਾ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ 6 ਤਰੀਕ ਨੂੰ ਸ੍ਰੀ ਅਕਾਲ ਤਖਤ ਸਾਹਿਬ (Sri Akal Takht Sahib) ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਸਿੱਖ ਕੌਮ ਦੇ ਨਾਮ ਸੰਦੇਸ਼ ਦੇਣਗੇ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਕੱਠੇ ਹੋ ਕੇ 6 ਜੂਨ ਦੇ ਦਿਨ ਮਨਾਉਣਾ ਚਾਹੀਦਾ ਹੈ ਅਤੇ ਹੁੱਲੜਬਾਜ਼ੀ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਘੱਲੂਘਾਰੇ (Operation Blue Star) ਵਿੱਚ ਜਿਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੋਲੀ ਲੱਗੀ ਸੀ ਉਨ੍ਹਾਂ ਨੂੰ ਗੁਰਦੁਆਰਾ ਗੁਰਬਖ਼ਸ਼ ਸਿੰਘ ਵਿੱਚ ਸੁਸ਼ੋਭਿਤ ਕੀਤਾ ਗਿਆ ਹੈ ਅਤੇ ਸੰਗਤਾਂ 10 ਵਜੇ ਤੋਂ ਲੈ ਕੇ 7 ਵਜੇ ਤੱਕ ਦਰਸ਼ਨ ਕਰ ਸਕਦੀਆਂ ਹਨ।
ਇਹ ਵੀ ਪੜੋ: Corona Virus: ‘ਜਥੇ ’ਤੇ ਰੋਕ ਲਗਾਉਣਾ ਪਾਕਿਸਤਾਨ ਸਰਕਾਰ ਦਾ ਅੰਦਰੂਨੀ ਮਾਮਲਾ’