ETV Bharat / city

ਟਾਈਟਲਰ ਦੀ ਤਸਵੀਰ ਵਾਲੀ Tshirt ਪਾ ਦਰਬਾਰ ਸਾਹਿਬ ਵਿਚ ਤਸਵੀਰਾਂ ਖਿੱਚਣ ਵਾਲੇ ਦੀ ਜ਼ਮਾਨਤ ਅਰਜ਼ੀ ਰੱਦ

ਪਿਛਲੇ ਦਿਨੀਂ ਇਕ ਨੌਜਵਾਨ ਵਲੋਂ ਟਾਈਟਲਰ ਦੀ ਤਸਵੀਰ ਵਾਲੀ Tshirt ਪਾ ਕੇ ਦਰਬਾਰ ਸਾਹਿਬ ਵਿਚ ਤਸਵੀਰਾਂ ਖਿੱਚ ਕੇ ਸੋਸ਼ਲ ਮੀਡੀਆ ਉਤੇ ਵਾਇਰਲ ਕੀਤੀਆਂ ਸੀ। ਜਿਸ ਤੋਂ ਬਾਅਦ ਉਸ ਉਤੇ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਵਿੱਚ ਉਕਤ ਨੌਜਵਾਨ ਕਰਮਜੀਤ ਗਿੱਲ ਦੀ ਜ਼ਮਾਨਤ ਅਰਜ਼ੀ ਰੱਦ ਹੋ ਗਈ ਹੈ।

ਟਾਈਟਲਰ ਦੀ ਤਸਵੀਰ ਵਾਲੀ Tshirt ਪਾ ਦਰਬਾਰ ਸਾਹਿਬ ਵਿਚ ਤਸਵੀਰਾਂ ਖਿੱਚਣ ਵਾਲੇ ਦੀ ਜ਼ਮਾਨਤ ਅਰਜ਼ੀ ਰੱਦ
ਟਾਈਟਲਰ ਦੀ ਤਸਵੀਰ ਵਾਲੀ Tshirt ਪਾ ਦਰਬਾਰ ਸਾਹਿਬ ਵਿਚ ਤਸਵੀਰਾਂ ਖਿੱਚਣ ਵਾਲੇ ਦੀ ਜ਼ਮਾਨਤ ਅਰਜ਼ੀ ਰੱਦ
author img

By

Published : Aug 27, 2022, 8:10 PM IST

Updated : Aug 27, 2022, 9:28 PM IST

ਚੰਡੀਗੜ੍ਹ/ਅੰਮ੍ਰਿਤਸਰ: ਪੰਜਾਬ ਦੇ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਗਦੀਸ਼ ਟਾਈਟਲਰ ਦੀ ਟੀ-ਸ਼ਰਟ ਪਾ ਕੇ ਫੋਟੋ ਖਿਚਵਾਉਣ ਵਾਲੇ ਕਰਮਜੀਤ ਸਿੰਘ ਗਿੱਲ ਦੀ ਜ਼ਮਾਨਤ ਪਟੀਸ਼ਨ ਸ਼ਨੀਵਾਰ ਨੂੰ ਖਾਰਜ ਕਰ ਦਿੱਤੀ ਗਈ। ਸਥਾਨਕ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਜਪਿੰਦਰ ਸਿੰਘ ਦੀ ਅਦਾਲਤ ਵਿੱਚ ਕਰਮਜੀਤ ਸਿੰਘ ਵੱਲੋਂ ਜ਼ਮਾਨਤ ਦੀ ਅਰਜ਼ੀ ’ਤੇ ਸੁਣਵਾਈ ਹੋਈ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਕਰਮਜੀਤ ਗਿੱਲ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ।

ਮੁਲਜ਼ਮ ਖਿਲਾਫ਼ ਭਾਵਨਾਵਾਂ ਭੜਕਾਉਣ ਦੇ ਦੋਸ਼: ਮੁਲਜ਼ਮਾਂ ਪੱਖ ਕਰਮਜੀਤ ਗਿੱਲ ਦੇ ਵਕੀਲਾਂ ਨੇ ਦਲੀਲ ਦਿੱਤੀ ਕਿ ਉਨ੍ਹਾਂ ਦਾ ਮਕਸਦ ਧਾਰਮਿਕ ਭਾਵਨਾਵਾਂ ਨੂੰ ਭੜਕਾਉਣਾ ਨਹੀਂ ਸੀ। ਕਰਮਜੀਤ ਆਪਣੇ ਰਾਜਸੀ ਗੁਰੂ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਹੀ ਹਰਿਮੰਦਰ ਸਾਹਿਬ ਜਾਣਾ ਚਾਹੁੰਦਾ ਸੀ। ਇਹ ਕੋਈ ਅਪਰਾਧ ਨਹੀਂ ਹੈ। ਸਹਾਇਕ ਜ਼ਿਲ੍ਹਾ ਅਟਾਰਨੀ ਤਵਤੇਸ਼ ਇੰਦਰਜੀਤ ਸਿੰਘ ਨੇ ਦਲੀਲ ਦਿੱਤੀ ਕਿ ਮੁਲਜ਼ਮ ਹਰਿਮੰਦਰ ਸਾਹਿਬ ਮੱਥਾ ਟੇਕਣ ਨਹੀਂ ਸਗੋਂ ਸਿੱਖ ਧਰਮ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਭੜਕਾਉਣ ਲਈ ਆਇਆ ਸੀ। ਇਸ ਤੋਂ ਪਹਿਲਾਂ ਵੀ ਇਸ ਮੁਲਜ਼ਮ ਨੇ ਟਾਈਟਲਰ ਦੀ ਤਸਵੀਰ ਵਾਲਾ ਕੇਕ ਕੱਟਿਆ ਸੀ। ਜਿਸ ਤੋਂ ਬਾਅਦ ਉਸਨੂੰ ਧਮਕੀਆਂ ਮਿਲੀਆਂ ਅਤੇ ਪੁਲਿਸ ਸੁਰੱਖਿਆ ਪ੍ਰਦਾਨ ਕੀਤੀ ਗਈ।

ਹੋਰ ਕਮੀਜ ਪਾ ਹੋਇਆ ਸੀ ਦਰਬਾਰ ਸਾਹਿਬ 'ਚ ਦਾਖ਼ਲ: ਸਹਾਇਕ ਜ਼ਿਲ੍ਹਾ ਅਟਾਰਨੀ ਤਵਤੇਸ਼ ਇੰਦਰਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਪਹਿਲਾਂ ਕੋਈ ਹੋਰ ਕਮੀਜ਼ ਪਾ ਕੇ ਹਰਿਮੰਦਰ ਸਾਹਿਬ ਪੁੱਜਿਆ ਸੀ। ਇਸ਼ਨਾਨ ਕਰਨ ਤੋਂ ਬਾਅਦ ਮੁਲਜ਼ਮ ਨੇ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਹਿਨੀ ਅਤੇ ਫੋਟੋ ਖਿਚਵਾਈ। ਉਸ ਨੇ ਇਹ ਤਸਵੀਰ ਸੋਸ਼ਲ ਮੀਡੀਆ 'ਤੇ ਪਾਈ ਹੈ। ਇਸ ਤੋਂ ਬਾਅਦ ਉਸ ਨੇ ਹਰਿਮੰਦਰ ਸਾਹਿਬ ਵਿੱਚ ਵੀ ਮੱਥਾ ਨਹੀਂ ਟੇਕਿਆ। ਇਸ ਦਾ ਮਕਸਦ ਸਿਰਫ਼ ਧਾਰਮਿਕ ਭਾਵਨਾਵਾਂ ਨੂੰ ਭੜਕਾਉਣਾ ਸੀ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮੁਲਜ਼ਮ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ।

ਇਹ ਵੀ ਪੜ੍ਹੋ: ਇਸ ਕਿਸਾਨ ਜੱਥੇਬੰਦੀ ਨੇ ਟੋਲ ਪਲਾਜ਼ਾ ਕਰਵਾਇਆ ਫਰੀ, ਲੋਕ ਹੋਏ ਬਾਗੋ ਬਾਗ

Last Updated : Aug 27, 2022, 9:28 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.