ETV Bharat / city

ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਵੱਲੋਂ ਅੰਮ੍ਰਿਤਸਰ ਜੇਲ੍ਹ ਦਾ ਦੌਰਾ

author img

By

Published : May 9, 2021, 3:52 PM IST

ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਦੇ ਵੱਲੋਂ ਅੰਮ੍ਰਿਤਸਰ ਜੇਲ੍ਹ ਦਾ ਦੌਰਾ ਕਰ ਕੋਰੋਨਾ ਨੂੁੂੰ ਲੈਕੇ ਕੀਤੇ ਪ੍ਰਬੰਧਾਂ ਜਾ ਜਾਇਜ਼ਾ ਲਿਆ ਗਿਆ।ਇਸ ਮੌਕੇ ਉਨਾਂ ਸਰਕਾਰ ਤੋਂ ਕੋਰੋਨਾ ਨੂੰ ਲੈ ਕੇ ਆਕਸੀਜਨ , ਆਕਸੀਮੀਟਰ ਤੇ ਹੋਰ ਵੀ ਲੋੜੀਂਦਾ ਸਾਮਾਨ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਹੈ ਤਾਂ ਕਿ ਕੈਦੀਆਂ ਨੂੰ ਕੋਰੋਨਾ ਦੀ ਲਾਗ ਤੋਂ ਬਚਾਇਆ ਜਾ ਸਕੇ।

ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਵੱਲੋਂ ਅੰਮ੍ਰਿਤਸਰ ਜੇਲ੍ਹ ਦਾ ਦੌਰਾ
ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਵੱਲੋਂ ਅੰਮ੍ਰਿਤਸਰ ਜੇਲ੍ਹ ਦਾ ਦੌਰਾ

ਅੰਮ੍ਰਿਤਸਰ:ਸੂੂਬੇ ਚ ਕੋਰੋਨਾ ਦਾ ਕਹਿਰ ਜਾਰੀ ਹੈ ।ਲਗਾਤਾਰ ਰਿਕਾਰਡ ਤੋੜ ਕੋਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ।ਇਸ ਦੌਰਾਨ ਜੇਲ੍ਹਾਂ ਚ ਬੰਦ ਕੈਦੀ ਵੀ ਕੋਰੋਨਾ ਦੀ ਬਿਮਾਰੀ ਦਾ ਸ਼ਿਕਾਰ ਹੋ ਰਹੇ ਹਨ।ਇਸਦੇ ਚੱਲਦੇ ਸਰਕਾਰ ਵੱਲੋਂ ਕੈਦੀਆਂ ਨੂੰ ਕੋਰੋਨਾ ਦੀ ਲਾਗ ਤੋਂ ਬਚਾਉਣ ਦੇ ਲਈ ਕਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਕਰਕੇ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਦੇ ਵਲੋਂ ਅੰਮ੍ਰਿਤਸਰ ਜੇਲ੍ਹ ਦਾ ਦੌਰਾ ਕਰ ਕੋਰੋਨਾ ਨੂੰ ਲੈੇੇਕੇ ਕੀਤੇ ਪ੍ਰਬੰਧਾਂ ਜਾ ਜਾਇਜ਼ਾ ਲਿਆ ਗਿਆ। ਇਸ ਮੌਕੇ ਰੰਧਾਵਾ ਨੇ ਕਿਹਾ ਕਿ ਅੰਮ੍ਰਿਤਸਰ ਜੇਲ੍ਹ ਨੂੰ 50 ਆਕਸੀਮੀਟਰ ਦੇ ਨਾਲ ਨਾਲ ਮਿਸ਼ਨ ਫਤਿਹ ਕਿੱਟਾਂ ਦਿੱਤੀਆਂ ਜਾਣਗੀਆਂ।ਉਨ੍ਹਾਂ ਵੱਲੋਂ ਕੈਦੀਆਂ ਲਈ ਟੀਕਾਕਰਨ, ਮਾਸਕ, ਸੈਨੀਟਾਈਜੇਸ਼ਨ ਦੀ ਸਹੂਲਤ ਸਣੇ ਡਾਕਟਰੀ ਸੁਵਿਧਾਵਾਂ ਉੱਤੇ ਤਸੱਲੀ ਪ੍ਰਗਟਾਈ ਗਈ

ਰੰਧਾਵਾ ਨੇ ਤਸੱਲੀ ਦਾ ਪ੍ਰਗਟਾਂਵਾ ਕਰਦੇ ਹੋਏ ਦੱਸਿਆ ਕਿ ਅੰਮ੍ਰਿਤਸਰ ਜੇਲ੍ਹ ਦੇ ਸਾਰੇ ਮੁਲਾਜਮਾਂ ਵਲੋ ਕਰੋਨਾ ਦਾ ਟੀਕਾ ਲਗਵਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਜੇਲ੍ਹ ਦੀ ਸੁਰੱਖਿਆ ਕਰ ਰਹੇ ਪੈਸਕੋ, ਹੋਮਗਾਰਡ,ਸੀ ਆਰ ਪੀ ਐਫ,ਆਈ ਆਰ ਬੀ ਦੇ 570 ਮੁਲਾਜ਼ਮਾਂ ਵੱਲੋ ਕਰੋਨਾ ਦਾ ਟੀਕਾ ਲਗਵਾਇਆ ਗਿਆ ਹੈ ਅਤੇ ਇਸੇ ਤਰ੍ਹਾਂ 45 ਸਾਲ ਤੋ ਉੱਪਰ ਦੀ ਉਮਰ ਵਾਲੇ 462 ਕੈਦੀਆਂ ਨੂੰ ਵੀ ਕਰੋਨਾ ਦੀ ਵੈਕਸੀਨ ਲਗਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ 30 ਫੀਸਦੀ ਤੋ ਜ਼ਿਆਦਾ ਕੈਦੀਆਂ ਨੇ ਟੀਕਾਕਰਨ ਦੀ ਦੂਜੀ ਡੋਜ ਵੀ ਲਗਵਾ ਲਈ ਹੈ। ਜੇਲ੍ਹ ਮੰਤਰੀ ਨੇ ਦੱਸਿਆ ਕਿ ਜੇਲ੍ਹ ਵਿਚ ਬੰਦ ਸਾਰੇ ਕੈਦੀਆਂ ਦਾ ਟੀਕਾਕਰਨ ਕੀਤਾ ਜਾਵੇਗਾ।

ਰੰਧਾਵਾ ਨੇ ਕਿਹਾ ਕਿ ਸੂਬੇ ਦੀਆਂ ਸਾਰੀਆਂ ਜੇਲ੍ਹਾਂ ਵਿੱਚ ਕੈਦੀਆਂ ਲਈ ਟੀਕਾਕਰਨ, ਮਾਸਕ ਅਤੇ ਸੈਨੀਟਾਈਜੇਸ਼ਨ ਦੀ ਸਹੂਲਤ ਦੇ ਨਾਲ ਮੁਹੱਈਆ ਕਰਵਾਈਆਂ ਜਾ ਰਹੀਆਂ ਡਾਕਟਰੀ ਸੇਵਾਵਾਂ ਮੁਹੱਈਆ ਵੀ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬੈਰਕਾਂ ਨੂੰ ਸਮੇ ਸਮੇ ਸਿਰ ਸੈਨੀਟਾਈਜ਼ ਵੀ ਕੀਤਾ ਜਾ ਰਿਹਾ ਹੈ ਅਤੇ ਬੈਰਕਾਂ ਵਿਚ ਸੋਸ਼ਲ ਡਿਸਟਿੰਗ ਤਹਿਤ ਕੈਦੀਆਂ ਨੂੰ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਦੀਆਂ ਲਈ 24 ਘੰਟੇ ਡਾਕਟਰੀ ਸੇਵਾਵਾਂ ਮੁਹੱਈਆ ਕਰਨੀਆਂ ਯਕੀਨੀ ਬਣਾਈਆਂ ਜਾਣ।
ਇਹ ਵੀ ਪੜੋ:ਕੈਪਟਨ ਨੇ ਕੋਰੋਨਾ ਨਾਲ ਨਜਿੱਠਣ ਲਈ ਮੰਗਿਆ ਡੇਰਾ ਰਾਧਾ ਸੁਆਮੀ ਬਿਆਸ ਦਾ ਸਹਿਯੋਗ

ETV Bharat Logo

Copyright © 2024 Ushodaya Enterprises Pvt. Ltd., All Rights Reserved.