ਅੰਮ੍ਰਿਤਸਰ: ਅਗਾਮੀ ਵਿਧਾਨਸਭਾ ਚੋਣਾਂ ਨੂੰ ਲੈਕੇ ਸਿਆਸੀ ਪਾਰਟੀਆਂ ਵਲੋਂ ਆਪਣੀ ਸਰਗਰਮੀਆਂ ਵਧਾ ਦਿੱਤੀਆਂ ਹਨ। ਇਸ ਨੂੰ ਲੈਕੇ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸੁਖਪਾਲ ਖਹਿਰਾ ਅੰਮ੍ਰਿਤਸਰ ਪਹੁੰਚੇ। ਜਿਥੇ ਉਨ੍ਹਾਂ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ਅਤੇ ਚੋਣਾਂ ਨੂੰ ਲੈਕੇ ਰਣਨੀਤੀ ਉਲੀਕਣੀ ਸ਼ੁਰੂ ਕੀਤੀ।
ਇਸ ਮੌਕੇ ਬੋਲਦਿਆਂ ਸੁਖਪਾਲ ਖਹਿਰਾ ਨੇ ਕਿਹਾ ਕਿ ਉਨ੍ਹਾਂ ਵਲੋਂ ਆਪਣੀ ਪਾਰਟੀ ਦੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਫ਼ਵਾਹਾਂ ਦਾ ਦੌਰ ਚੱਲ ਰਿਹਾ ਹੈ, ਜਿਸ ਕਾਰਨ ਉਨ੍ਹਾਂ ਵਲੋਂ ਕਿਸੇ ਵੀ ਪਾਰਟੀ 'ਚ ਜਾਣ ਦਾ ਮਨ ਨਹੀਂ ਬਣਾਇਆ। ਉਨ੍ਹਾਂ ਦਾ ਕਹਿਣਾ ਕਿ ਕਾਂਗਰਸ 'ਚ ਸ਼ਾਮਲ ਹੋਣ ਸਬੰਧੀ ਮਹਿਜ਼ ਅਫ਼ਵਾਹਾਂ ਹੀ ਹਨ। ਉਨ੍ਹਾਂ ਦਾ ਕਹਿਣਾ ਕਿ ਜੇਕਰ ਕੁਝ ਅਜਿਹਾ ਹੁੰਦਾ ਤਾਂ ਉਹ ਪਾਰਟੀ ਵਰਕਰਾਂ ਨਾਲ ਸਲਾਹ ਕਰਕੇ ਖੁਦ ਦੱਸ ਦੇਣਗੇ।
ਇਸ ਮੌਕੇ ਕਿਸਾਨੀ ਸੰਘਰਸ਼ ਸਬੰਧੀ ਬੋਲਦਿਆਂ ਉਨ੍ਹਾਂ ਕਿਹਾ ਕਿ ਸ਼ੁਰੂ ਤੋਂ ਹੀ ਉਹ ਕਿਸਾਨਾਂ ਦੇ ਨਾਲ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਆਪਣਾ ਅੜੀਅਲ ਰਵੱਈਆ ਛੱਡ ਕਿਸਾਨਾਂ ਦੀ ਗੱਲ ਸੁਣਕੇ ਖੇਤੀ ਕਾਨੂੰਨਾਂ ਨੂੰ ਰੱਦ ਕਰਨਾ ਚਾਹੀਦਾ ਹੈ। ਉਨ੍ਹਾਂ ਦਾ ਕਹਿਣਾ ਕਿ ਕਿਸਾਨ ਆਪਣੇ ਹੱਕ ਮੰਗ ਰਹੇ ਹਨ ਅਤੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਮੌਤ ਨਾਲ ਵੀ ਕੋਈ ਫ਼ਰਕ ਨਹੀਂ ਪੈ ਰਿਹਾ।
ਇਸ ਦੇ ਨਾਲ ਹੀ ਕੋਰੋਨਾ ਬੋਲਦਿਆਂ ਉਨ੍ਹਾਂ ਕਿਹਾ ਕਿ ਜਦੋਂ ਪ੍ਰਧਾਨ ਮੰਤਰੀ ਅਤੇ ਭਾਜਪਾ ਵਲੋਂ ਰੈਲੀਆਂ ਕੀਤੀਆਂ ਜਾ ਰਹੀਆਂ ਸੀ, ਉਸ ਸਮੇਂ ਵੀ ਕੋਰੋਨਾ ਸੀ। ਉਨ੍ਹਾਂ ਦਾ ਕਹਿਣਾ ਕਿ ਕਿਸਾਨਾਂ ਵਲੋਂ ਕੋਰੋਨਾ ਨਹੀਂ ਵਧਾਇਆ ਜਾ ਰਿਹਾ, ਸਗੋਂ ਭਾਜਪਾ ਵਲੋਂ ਚੋਣ ਰੈਲੀਆਂ ਨਾਲ ਕੋਰੋਨਾ ਮਹਾਂਮਾਰੀ ਨੂੰ ਵਧਾਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੇਂਦਰ ਵਲੋਂ ਸੂਬਿਆਂ ਨੂੰ ਵੈਕਸੀਨੇਸ਼ਨ ਮੁਹੱਈਆ ਨਹੀਂ ਕਰਵਾਈ ਜਾ ਰਹੀ , ਜੋ ਕੇਂਦਰ ਦੀ ਬਹੁਤ ਵੱਡੀ ਨਾਕਾਮੀ ਹੈ।
ਇਹ ਵੀ ਪੜ੍ਹੋ:Milkha Singh admitted: ਮਿਲਖਾ ਸਿੰਘ ਦੀ ਹਾਲਤ ਸਥਿਰ, ICU ਤੋਂ ਆਏ ਬਾਹਰ