ਅੰਮ੍ਰਿਤਸਰ: ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਦੇ ਨਾਲ ਚਾਰ ਉਦਾਸੀਆਂ ਕਰਨ ਵਾਲੇ ਭਾਈ ਉਨ੍ਹਾਂ ਦੇ ਸਾਥੀ ਭਾਈ ਮਰਦਾਨਾ ਜੀ (Bhai Mardana ji) ਦਾ ਜੋਤੀ-ਜੋਤ ਦਿਵਸ ਮੌਕੇ ਅੰਮ੍ਰਿਤਸਰ ਸੱਚਖੰਡ ਸ੍ਰੀ ਦਰਬਾਰ ਸਾਹਿਬ (Sachkhand Sri Darbar Sahib) ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਇਸ ਦੌਰਾਨ ਸ੍ਰੀ ਦਰਬਾਰ ਸਾਹਿਬ (Sachkhand Sri Darbar Sahib) ਦੇ ਰਾਗੀ ਕੀਰਤਨੀਆਂ ਵੱਲੋਂ ਕੀਰਤਨ ਕਰ ਕੇ ਭਾਈ ਮਰਦਾਨਾ ਜੀ ਦੇ ਜੀਵਨ ਬਾਰੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਇਹ ਵੀ ਪੜੋ: ਕੈਪਟਨ ਅਮਰਿੰਦਰ ਸਿੰਘ ਨੇ ਹੀ ਛੱਡੀ ਹੈ ਗੱਪ : ਨਵਜੋਤ ਕੌਰ ਸਿੱਧੂ
ਇਸ ਦੌਰਾਨ ਭਾਈ ਮਰਦਾਨਾ ਜੀ ਦੀ ਕੁਲ ‘ਚੋਂ ਵੀ ਬਹੁਤ ਸਾਰੀ ਸੰਗਤ ਸ੍ਰੀ ਦਰਬਾਰ ਸਾਹਿਬ (Sachkhand Sri Darbar Sahib) ਮੰਜੀ ਸਾਹਿਬ ਦੀਵਾਨ ਹਾਲ ਵਿਖੇ ਨਤਮਸਤਕ ਹੋਣ ਪਹੁੰਚੀ। ਇਸ ਦੌਰਾਨ ਉਹਨਾਂ ਨੇ ਕਿਹਾ ਕਿ ਭਾਈ ਮਰਦਾਨਾ ਜੀ (Bhai Mardana ji) ਦੀ ਕੁਲ ਚੋਂ ਆਈ ਸੰਗਤ ਨੇ ਕਿਹਾ ਕਿ ਬਹੁਤ ਵਧੀਆ ਉਪਰਾਲਾ ਹੈ ਜੋ ਭਾਈ ਮਰਦਾਨਾ ਜੀ (Bhai Mardana ji) ਦਾ ਜੋਤੀ ਜੋਤ ਦਿਵਸ ਮੌਕੇ ਸਮਾਗਮ ਕਰਵਾ ਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਹਨ। ਉਨ੍ਹਾਂ ਕਿਹਾ ਕਿ ਅਸੀਂ ਐੱਸਜੀਪੀਸੀ ਕੋਲੋਂ ਮੰਗ ਕਰਦੇ ਹਾਂ ਭਾਈ ਮਰਦਾਨਾ ਜੀ ਦੀ ਯਾਦ ਵਿੱਚ ਕੋਈ ਯਾਦਗਾਰ ਜ਼ਰੂਰ ਬਣਨੀ ਚਾਹੀਦੀ ਹੈ।
ਜ਼ਿਕਰਯੋਗ ਹੈ ਕਿ ਗੁਰੂ ਨਾਨਕ ਦੇਵ ਜੀ (Guru Nanak Dev Ji) ਉਨ੍ਹਾਂ ਦੇ ਰਬਾਬ ਵਜਾਉਣ ਵਾਲੇ ਹੁਨਰ ਤੋਂ ਪ੍ਰਭਾਵਿਤ ਹੋਏ। ਮਰਦਾਨਾ ਜੀ ਅਤੇ ਗੁਰੂ ਜੀ ਬਚਪਨ ਦੇ ਦੋਸਤ ਸਨ। ਜਦੋਂ ਗੁਰੂ ਜੀ ਉਦਾਸੀਆਂ 'ਤੇ ਚੱਲ ਪਏ, ਤਾਂ ਭਾਈ ਮਰਦਾਨਾ ਜੀ ਵੀ ਉਨ੍ਹਾਂ ਦੇ ਨਾਲ ਰਹੇ।
ਇਹ ਵੀ ਪੜੋ: ਬੇਅਦਬੀ ਮਾਮਲੇ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਨੇ ਮੁੜ ਆਪਣੀ ਹੀ ਸਰਕਾਰ ਨੂੰ ਕੀਤਾ ਸਵਾਲ
ਭਾਈ ਮਰਦਾਨਾ ਜੀ (Bhai Mardana ji) ਨੇ ਅੱਜ ਦੇ ਦਿਨ ਸੰਨ 1534 ਈ: ਨੂੰ ਆਪਣਾ ਸਰੀਰ ਤਿਆਗ ਦਿੱਤਾ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ ਗੁਰੂ ਨਾਨਕ ਦੇਵ ਜੀ (Guru Nanak Dev Ji) ਨੇ ਆਪਣੇ ਹੱਥੀਂ ਕੀਤਾ ਸੀ। ਭਾਈ ਮਰਦਾਨਾ ਜੀ ਦਾ ਦੇਹਾਂਤ 28 ਨਵੰਬਰ 1534 ਈ: ਨੂੰ ਕਰਤਾਰਪੁਰ ਵਿੱਚ ਹੋਇਆ, ਕਿਹਾ ਜਾਂਦਾ ਹੈ ਕਿ ਗੁਰੂ ਨਾਨਕ ਦੇਵ ਜੀ ਨੇ ਆਪਣੇ ਹੱਥੀਂ ਭਾਈ ਮਰਦਾਨਾ ਜੀ ਦੀ ਦੇਹ ਦਾ ਸਸਕਾਰ ਕੀਤਾ।