ਅੰਮ੍ਰਿਤਸਰ: ਅੱਜ ਸ੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਵਿਖੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ (all India Sikh Student Federation 78th anniversary) ਲੀਡਰਸ਼ਿਪ ਜਬਰੀ ਧਰਮ ਪਰਿਵਰਤਨ (religious conversion in Punjab) ਖ਼ਿਲਾਫ ਪੁਰਅਮਨ ਨਾਲ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ ਹੈ। ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੀ 78 ਵੀ ਵਰ੍ਹੇਗੰਢ ਮੌਕੇ ਕਰਵਾਅਏ ਗਏ ਅਰਦਾਸ ਸਮਾਗਮ ਦੌਰਾਨ ਇਹ ਗੱਲ ਕਹੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰਾ ਕਰਨੈਲ ਸਿੰਘ ਪੀਰ ਮੁਹੰਮਦ (Karnail Singh Peer Mohammad) ਅਤੇ ਪ੍ਰਧਾਨ ਭਾਈ ਜਗਰੂਪ ਸਿੰਘ ਚੀਮਾ ਦੀ ਅਗਵਾਈ ਵਿੱਚ ਫੈਡਰੇਸ਼ਨ ਲਗਾਤਾਰ ਯਤਨ ਕਰੇਗੀ ਕਿ ਉਹ ਪਿੰਡਾਂ-ਸ਼ਹਿਰਾਂ ਵਿੱਚ ਸਿੱਖੀ ਦੇ ਪ੍ਰਚਾਰ ਲਈ ਸਿੱਖ ਨੌਜ਼ਵਾਨ ਪੀੜੀ ਨੂੰ ਜਾਗਰੂਕ ਕਰਨ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਕੁੱਝ ਅਖੌਤੀ ਈਸਾਈ ਪ੍ਰਚਾਰਕਾਂ ਵੱਲੋਂ ਕਰਾਏ ਜਾ ਰਹੇ ਧਰਮ ਪਰਿਵਰਤਨ ਵਿਰੁੱਧ ਪੁਰਅਮਨ ਢੰਗ ਨਾਲ ਠੋਸ ਪ੍ਰੋਗਰਾਮ ਉਲੀਕਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਵਿਖੇ ਫੈਡਰੇਸ਼ਨ ਦੀ ਲੀਡਰਸ਼ਿਪ ਨੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾ ਵਿੱਚ ਅਰਦਾਸ ਸਮਾਗਮ ਕਰ ਕੇ ਐਲਾਨ ਕੀਤੇ ਹਨ।
ਉਨ੍ਹਾਂ ਕਿਹਾ ਕਿ ਕਿ 9ਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਅਰੰਗਜੇਬ ਦੇ ਵੱਲੋਂ ਹਿੰਦੂਆ ਦਾ ਧਰਮ ਪਰਿਵਰਤਨ ਰੋਕਣ ਲਈ ਆਪਣਾ ਸੀਸ ਕੁਰਬਾਨ ਕਰ ਦਿੱਤਾ ਅਤੇ ਆਪਣੇ ਪਿਆਰੇ ਗੁਰਸਿੱਖਾਂ ਭਾਈ ਮਤੀ ਦਾਸ ਜੀ ਭਾਈ ਸਤੀ ਦਾਸ ਜੀ ਭਾਈ ਦਿਆਲਾ ਜੀ ਨੇ ਮਹਾਨ ਸਹਾਦਤ ਦਿੱਤੀ ਸੀ। ਸਿੱਖ ਧਰਮ ਹਮੇਸ਼ਾ ਤੋਂ ਹੀ ਜ਼ਬਰ ਦੇ ਖ਼ਿਲਾਫ਼ ਹੈ। ਨਾਲ ਹੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੀ ਹੋਦ ਹੀ ਪਤਿਤਪੁਣੇ ਅਤੇ ਧਰਮ ਪਰਿਵਰਤਨ ਦੇ ਵਿਰੁੱਧ ਹੋਈ ਸੀ। ਅਸੀਂ ਅੱਜ ਵੀ ਇਨ੍ਹਾਂ ਦਾ ਵਿਰੋਧ ਪੂਰਅਮਨ ਨਾਲ ਕਰ ਰਹੇ ਹਾਂ।
ਇਹ ਵੀ ਪੜ੍ਹੋ: ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਤਾ ਗੱਦੀ ਨੂੰ ਸਮਰਪਿਤ ਸਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਮੁਕੰਮਲ