ਅੰਮ੍ਰਿਤਸਰ: ਸੂਬੇ ਭਰ ’ਚ ਖੌਫਨਾਕ ਵਾਰਦਾਤਾਂ (CRIME) ਰੁਕਣ ਦਾ ਨਹੀਂ ਲੈ ਰਹੀਆਂ ਹਨ ਇਸੇ ਤਰ੍ਹਾਂ ਦਾ ਮਾਮਲਾ ਅੰਮ੍ਰਿਤਸਰ (AMRITSAR) ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਬੱਚੇ ਨੂੰ ਅਗਵਾ ਕਰਕੇ ਉਸਨੂੰ ਮੌਤ ਦੇ ਘਾਟ (MURDER) ਉਤਾਰਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲਾ ਵਿਅਕਤੀ ਮ੍ਰਿਤਕ ਬੱਚੇ ਦੇ ਪਰਿਵਾਰਿਕ ਮੈਂਬਰਾਂ ( FAMILY MEMBER) ਨੂੰ ਜਾਣਦਾ ਹੈ।
ਇਹ ਸੀ ਮਾਮਲਾ
ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਬੱਚੇ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦਾ ਬੱਚਾ ਘਰ ਤੋਂ ਸਕੂਲ(SCHOOL) ਪੇਪਰ ਦੇਣ ਗਿਆ ਸੀ ਪਰ ਪੇਪਰ ਦੇਣ ਤੋਂ ਬਾਅਦ ਉਹ ਘਰ ਵਾਪਸ ਨਹੀਂ ਆਇਆ। ਇਸ ਤੋਂ ਬਾਅਦ ਉਨ੍ਹਾਂ ਨੂੰ ਇੱਕ ਅਣਪਛਾਤੇ ਨੰਬਰ ਤੋਂ ਫੋਨ ਆਇਆ ਅਤੇ ਕਹਿਣ ਲੱਗਾ ਕਿ ਉਨ੍ਹਾਂ ਦਾ ਬੱਚਾ ਅਗਵਾ ਕਰ ਲਿਆ ਗਿਆ ਹੈ, ਜੇਕਰ ਉਨ੍ਹਾਂ ਨੂੰ ਆਪਣਾ ਬੱਚਾ ਸਹੀ ਸਲਾਮਤ ਵਾਪਸ ਚਾਹੀਦਾ ਹੈ ਤਾਂ ਉਹ ਉਸ ਲਈ ਸਾਢੇ ਤਿੰਨ ਲੱਖ ਰੁਪਏ ਦੇਣ। ਜੇਕਰ ਅਜਿਹਾ ਨਹੀਂ ਹੋਇਆ ਤਾਂ ਉਨ੍ਹਾਂ ਦੇ ਬੱਚੇ ਨੂੰ ਮਾਰ ਦਿੱਤਾ ਜਾਵੇਗਾ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ।
ਪੁਲਿਸ ਨੇ ਕੀਤਾ ਅਗਵਾਕਾਰ ਨੂੰ ਗ੍ਰਿਫਤਾਰ
ਮਾਮਲੇ ਸਬੰਧੀ ਪੁਲਿਸ (POLICE) ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇੱਕ ਬੱਚਾ ਅਗਵਾ ਹੋ ਗਿਆ ਹੈ ਜਿਸ ਤੋਂ ਬਾਅਦ ਉਨ੍ਹਾਂ ਨੇ ਦੋ ਪੁਲਿਸ ਪਾਰਟੀਆਂ ਬਣਾ ਕੇ ਬੱਚੇ ਦੀ ਭਾਲ ਸ਼ੁਰੂ ਕੀਤੀ। ਭਾਲ ਦੌਰਾਨ ਉਨ੍ਹਾਂ ਨੇ ਅਗਵਾਕਾਰ ਨੂੰ ਗ੍ਰਿਫਤਾਰ ਕਰ ਲਿਆ। ਜਿਸ ਤੋਂ ਪੁੱਛਗਿੱਛ ਕੀਤੀ ਗਈ। ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਉਸਨੇ ਬੱਚੇ ਨੂੰ ਮਾਰ ਦਿੱਤਾ ਹੈ। ਅਗਵਾਕਾਰ ਨੇ ਦੱਸਿਆ ਕਿ ਬੱਚਾ ਉਸਨੂੰ ਗਾਲ੍ਹਾਂ ਕੱਢ ਰਿਹਾ ਸੀ ਅਤੇ ਅਗਵਾਕਾਰ ਨੇ ਬੱਚੇ ਨੂੰ ਜਾਨੋਂ ਮਾਰ ਦਿੱਤਾ।
ਇਹ ਵੀ ਪੜੋ: ਦਿਨ-ਦਿਹਾੜੇ ਔਰਤ ਤੋਂ ਲੁੱਟੇ ਗਹਿਣੇ, ਜਾਣੋ ਕਿਵੇਂ ਦਿੱਤਾ ਵਾਰਦਾਤ ਨੂੰ ਅੰਜਾਮ