ਅੰਮ੍ਰਿਤਸਰ: 18 ਅਪ੍ਰੈਲ ਯਾਨੀ ਕਿ ਭਲਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੰਮ੍ਰਿਤਸਰ ਭਗਤਾਂਵਾਲਾ ਦਾਣਾ ਮੰਡੀ ਵਿਖੇ ਕਿਸਾਨ ਮਹਾਂ ਸੰਮੇਲਨ ਰੈਲੀ ਕੀਤੀ ਜਾ ਰਹੀ ਹੈ। ਜਿਸ ਨੂੰ ਲੈ ਕੇ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਦਾਣਾ ਮੰਡੀ ਦਾ ਜਾਇਜ਼ਾ ਲੈਣ ਪਹੁੰਚੇ।
ਉਨ੍ਹਾਂ ਨੇ ਦੱਸਿਆ ਕਿ ਸਵੇਰ ਤੋਂ ਹੀ ਉਨ੍ਹਾਂ ਦੀ ਜਥੇਬੰਦੀ ਦੇ ਕਿਸਾਨ ਵਲੰਟੀਅਰ ਅੰਮ੍ਰਿਤਸਰ ਬਾਈਪਾਸ ’ਤੇ ਖਲੋ ਕੇ ਅੰਮ੍ਰਿਤਸਰ ਦੇ ਬਾਹਰੋਂ ਆਉਣ ਵਾਲੇ ਕਿਸਾਨਾਂ ਨੂੰ ਰੂਟ ਦੱਸਣਗੇ। ਉਨ੍ਹਾਂ ਨੇ ਕਿਹਾ ਕਿ ਇਸ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਜਥੇਬੰਦੀਆਂ ਅਤੇ ਕਿਸਾਨ ਆਗੂ ਪਹੁੰਚ ਰਹੇ ਹਨ।
ਇਹ ਵੀ ਪੜੋ: ਸੋਨੂੰ ਸੂਦ ਹੋਏ ਕੋਰੋਨਾ ਪੌਜ਼ੀਟਿਵ
ਉਨ੍ਹਾਂ ਕਿਹਾ ਕਿ ਦੀਪ ਸਿੱਧੂ ਜੇਲ੍ਹ ’ਚੋਂ ਬਾਹਰ ਆਉਣ ਤੋਂ ਬਾਅਦ ਅੰਮ੍ਰਿਤਸਰ ਜ਼ਰੂਰ ਆਉਣਗੇ ਪਰ ਉਹ ਸਾਡੀ ਰੈਲੀ ’ਚ ਨਹੀਂ ਸਿਰਫ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਪਹੁੰਚ ਰਿਹਾ ਹੈ।
ਇਹ ਵੀ ਪੜੋ: ਬੰਦੂਕਧਾਰੀ ਨੇ ਅਮਰੀਕਾ 'ਚ 8 ਲੋਕਾਂ ਦਾ ਕੀਤਾ ਕਤਲ, ਮ੍ਰਿਤਕਾਂ ਵਿੱਚ 4 ਸਿੱਖ ਵੀ ਸ਼ਾਮਲ